Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਜਾਣ ਵਾਲੇ ਸਿੱਖ ਸਿੱਖ ਜੱਥੇ ਨੂੰ ਸਮਝੌਤਾ ਐਕਸਪ੍ਰੈਸ ਰਾਹੀਂ ਨਹੀਂ ਜਾਣ ਦਿੱਤਾ ਗਿਆ

ਪਾਕਿਸਤਾਨ ਜਾਣ ਵਾਲੇ ਸਿੱਖ ਸਿੱਖ ਜੱਥੇ ਨੂੰ ਸਮਝੌਤਾ ਐਕਸਪ੍ਰੈਸ ਰਾਹੀਂ ਨਹੀਂ ਜਾਣ ਦਿੱਤਾ ਗਿਆ

ਅੰਮ੍ਰਿਤਸਰ: ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਵਿੱਚ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਵੀਜ਼ਾ ਹੋਣ ਦੇ ਬਾਵਜੂਦ ਉਥੇ ਨਹੀਂ ਜਾ ਸਕਿਆ। ਇਸ ਜਥੇ ਵਿੱਚ 80 ਸਿੱਖ ਸ਼ਰਧਾਲੂ ਸ਼ਾਮਲ ਸਨ। ਉਨ੍ਹਾਂ ਕੋਲ ਵਿਸ਼ੇਸ਼ ਰੇਲ ਗੱਡੀ ਰਾਹੀਂ ਜਾਣ ਦੀ ਪ੍ਰਵਾਨਗੀ ਤਾਂ ਸੀ ਪਰ ਉਹ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਣਾ ਚਾਹੁੰਦੇ ਸਨ। 68 ਸ਼ਰਧਾਲੂਆਂ ਨੂੰ ਭਾਈ ਮਰਦਾਨਾ ਯਾਦਗਾਰੀ ਕਮੇਟੀ ਅਤੇ 12 ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਵੀਜ਼ਾ ਦਿਵਾਇਆ ਗਿਆ ਸੀ।

ਸਮਝੌਤਾ ਐਕਸਪ੍ਰੈਸ ਰੇਲ ਰਾਹੀਂ ਪਾਕਿਸਤਾਨ ਜਾਣ ਤੋਂ ਰੋਕੇ ਜਾਣ ਮਗਰੋਂ ਅਟਾਰੀ ਰੇਲਵੇ ਸਟੇਸ਼ਨ ’ਤੇ ਖੜ੍ਹੇ ਸਿੱਖ ਯਾਤਰੀ
ਸਮਝੌਤਾ ਐਕਸਪ੍ਰੈਸ ਰੇਲ ਰਾਹੀਂ ਪਾਕਿਸਤਾਨ ਜਾਣ ਤੋਂ ਰੋਕੇ ਜਾਣ ਮਗਰੋਂ ਅਟਾਰੀ ਰੇਲਵੇ ਸਟੇਸ਼ਨ ’ਤੇ ਖੜ੍ਹੇ ਸਿੱਖ ਯਾਤਰੀ

ਭਾਈ ਮਰਦਾਨਾ ਯਾਦਗਾਰੀ ਕਮੇਟੀ ਦੇ ਮੁਖੀ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਉਹ ਸਮਝੌਤਾ ਐਕਸਪ੍ਰੈੱਸ ਜ਼ਰੀਏ ਪਾਕਿਸਤਾਨ ਜਾਣ ਵਾਸਤੇ ਅਟਾਰੀ ਰੇਲਵੇ ਸਟੇਸ਼ਨ ’ਤੇ ਪੁੱਜੇ ਤਾਂ ਉਥੇ ਮੌਜੂਦ ਭਾਰਤੀ ਅਧਿਕਾਰੀਆਂ ਵੱਲੋਂ ਸ਼ਰਧਾਲੂਆਂ ਨੂੰ ਸਮਝੌਤਾ ਐਕਸਪ੍ਰੈੱਸ ਵਿੱਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਨੇ ਰੇਲ ਵਿਭਾਗ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵੀ ਅਜਿਹੇ ਵੀਜ਼ੇ ’ਤੇ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਂਦੇ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਰਧਾਲੂਆਂ ਲਈ ਪਾਕਿਸਤਾਨ ਸਰਕਾਰ ਵੱਲੋਂ ਵਿਸ਼ੇਸ਼ ਰੇਲ ਗੱਡੀ ਭੇਜੀ ਜਾਣੀ ਸੀ ਪਰ ਭਾਰਤੀ ਰੇਲ ਵਿਭਾਗ ਨੇ ਪਾਕਿਸਤਾਨ ਦੀ ਰੇਲ ਗੱਡੀ ਨੂੰ ਇਧਰ ਆਉਣ ਦੀ ਆਗਿਆ ਨਹੀਂ ਦਿੱਤੀ। ਇਸੇ ਲਈ ਉਨ੍ਹਾਂ ਨੇ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਣ ਦਾ ਫ਼ੈਸਲਾ ਕੀਤਾ ਸੀ। ਪਾਕਿਸਤਾਨ ਜਾਣ ਤੋਂ ਰੋਕੇ ਜਾਣ ਕਾਰਨ ਨਿਰਾਸ਼ ਹੋਏ ਸ਼ਰਧਾਲੂ ਸਟੇਸ਼ਨ ਤੋਂ ਹੀ ਵਾਪਸ ਚਲੇ ਗਏ। ਇਹ ਯਾਤਰੂ ਆਪਣਾ ਸਾਮਾਨ ਅਤੇ ਸਾਰੇ ਲੁੜੀਂਦੇ ਦਸਤਾਵੇਜ਼ ਲੈ ਕੇ ਪੁੱਜੇ ਹੋਏ ਸਨ। ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪੱਖਪਾਤ ਕੀਤਾ ਗਿਆ ਹੈ। ਹੁਣ ਇਹ ਯਾਤਰੂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣਗੇ।

ਜ਼ਿਕਰਯੋਗ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਵਿੱਚ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਜਦਕਿ ਸ਼੍ਰੋਮਣੀ ਕਮੇਟੀ ਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਵੱਲੋਂ ਇਹ ਸ਼ਹੀਦੀ ਦਿਹਾੜਾ ਤਬਦੀਲ ਕੀਤੇ ਕੈਲੰਡਰ ਅਨੁਸਾਰ 29 ਮਈ ਨੂੰ ਮਨਾਇਆ ਜਾ ਚੁੱਕਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੂਲ ਨਾਨਕਸ਼ਾਹੀ ਕੈਲੰਡਰ (2003) ਨੂੰ ਮਾਨਤਾ ਦਿੱਤੀ ਹੋਈ ਹੈ[

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

‘Conditional’ Visa Denied Sikh Jatha Travel Via Samjhauta Express …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: