Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਦੀ ਸਾਂਝੀ ਜਾਂਚ ਟੀਮ ਨੇ ਪਠਾਨਕੋਟ ਹਮਲੇ ਨੂੰ ਭਾਰਤ ਦਾ ਡਰਾਮਾ ਦੱਸਿਆ

ਪਾਕਿਸਤਾਨ ਦੀ ਸਾਂਝੀ ਜਾਂਚ ਟੀਮ ਨੇ ਪਠਾਨਕੋਟ ਹਮਲੇ ਨੂੰ ਭਾਰਤ ਦਾ ਡਰਾਮਾ ਦੱਸਿਆ

ਚੰਡੀਗੜ੍ਹ: ਪਠਾਨਕੋਟ ਫੌਜੀ ਹਵਾਈ ਅੱਡੇ ਦੇ ਹਮਲੇ ਦੀ ਜਾਂਚ ਕਰਨ ਆਈ ਪਾਕਿਸਤਾਨ ਦੀ ਪਾਕਿਸਤਾਨ ਦੀ ਸਾਂਝੀ ਜਾਂਚ ਟੀਮ (ਜੇ. ਆਈ. ਟੀ.) ਦੀ ਰਿਪੋਰਟ ਲੀਕ ਹੋਈ ਰਿਪੋਰਟ ਵਿੱਚ ਪਠਾਨਕੋਟ ਹਮਲੇ ਨੂੰ ਭਾਰਤ ਦਾ ਡਰਾਮਾ ਦੱਸਿਆ ਹੈ।

ਪਾਕਿਸਤਾਨੀ ਮੀਡੀਆ ਵਿੱਚ ਨਸ਼ਰ ਖਬਰਾਂ ਅਨੁਸਾਰ ਪਾਕਿਸਤਾਨ ਦਾ ਮੰਨਣਾ ਹੈ ਕਿ ਭਾਰਤ ਸਿਰਫ ਉਸ ਨੂੰ ਬਦਨਾਮ ਕਰਨਾ ਚਾਹੁੰਦਾ ਹੈ। ਇੰਗਲਿਸ਼ ਡੇਲੀ ਅਨੁਸਾਰ ਜੇ. ਆਈ. ਟੀ. ਨੇ ਆਪਣੀ ਰਿਪੋਰਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਇਸ ਨੂੰ ਅਗਲੇ ਕੁਝ ਦਿਨਾਂ ‘ਚ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਸੌਂਪ ਦਿੱਤਾ ਜਾਵੇਗਾ। ਪਾਕਿ ਜੇ. ਆਈ. ਟੀ. ਨੇ ਇਸ ਹਮਲੇ ਨੂੰ ਭਾਰਤ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।Air-Force-Station-Pathankot

ਪਾਕਿਸਤਾਨੀ ਟੂਡੇ ਨੇ ਜੇ. ਆਈ. ਟੀ. ਦੀ ਰਿਪੋਰਟ ਲੀਕ ਹੋਣ ਦਾ ਦਾਅਵਾ ਕੀਤਾ ਹੈ। ਰਿਪੋਰਟ ਦੇ ਮੁਤਾਬਿਕ ਪਾਕਿਸਤਾਨੀ ਜੇ. ਆਈ. ਟੀ. ਨੂੰ ਇਸ ਗੱਲ ਦੇ ਕੋਈ ਸਬੂਤ ਨਹੀਂ ਮਿਲੇ ਕਿ ਹਮਲਾਵਰ ਪਾਕਿਸਤਾਨ ਤੋਂ ਭਾਰਤ ‘ਚ ਦਾਖਲ ਹੋਏ ਸੀ। ਪਠਾਨਕੋਟ ਹਵਾਈ ਅੱਡੇ ਦਾ ਦੌਰਾ ਕਰ ਚੁੱਕੇ ਜੇ. ਆਈ. ਟੀ. ਦੇ ਇਕ ਮੈਂਬਰ ਨੇ ਕਿਹਾ ਕਿ ਪਠਾਨਕੋਟ ਹਮਲਾ ਪਾਕਿਸਤਾਨ ਦੇ ਖਿਲਾਫ ਭਾਰਤ ਦੇ ਗਲਤ ਪ੍ਰਚਾਰ ਤੋਂ ਇਲਾਵਾ ਕੁਝ ਨਹੀਂ ਸੀ, ਕਿਉਂਕਿ ਭਾਰਤੀ ਅਧਿਕਾਰੀਆਂ ਦੇ ਕੋਲ ਆਪਣੇ ਦਾਅਵਿਆਂ ਦੇ ਹੱਕ ‘ਚ ਕੋਈ ਸਬੂਤ ਨਹੀਂ ਸੀ।

ਜੇ. ਆਈ. ਟੀ. ਨੇ ਦੋਸ਼ ਲਗਾਇਆ ਕਿ ਭਾਰਤ ਨੇ ਜਾਂਚ ‘ਚ ਸਹਿਯੋਗ ਨਹੀਂ ਦਿੱਤਾ। ਰਿਪੋਰਟ ‘ਚ ਕਿਹਾ ਕਿ ਹਮਲੇ ਦੇ ਕੁਝ ਘੰਟਿਆਂ ਦੇ ਅੰਦਰ ਹੀ ਭਾਰਤੀ ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਮਾਰ ਦਿੱਤਾ ਸੀ, ਪ੍ਰੰਤੂ ਭਾਰਤ ਪੂਰੀ ਦੁਨੀਆ ਦਾ ਵੱਧ ਤੋਂ ਵੱਧ ਧਿਆਨ ਖਿੱਚਣ ਦੇ ਲਈ ਤਿੰਨ ਦਿਨਾਂ ਤੱਕ ਡਰਾਮਾ ਕਰਦਾ ਰਿਹਾ, ਤਾਂ ਜੋ ਪਾਕਿਸਤਾਨ ਦਾ ਅਕਸ ਦੁਨੀਆ ਸਾਹਮਣੇ ਖਰਾਬ ਕੀਤਾ ਜਾ ਸਕੇ।

ਇਹ ਵੀ ਕਿਹਾ ਕਿ ਪਾਕਿ ਜਾਂਚ ਟੀਮ ਨੂੰ ਪਠਾਨਕੋਟ ਹਵਾਈ ਅੱਡੇ ‘ਚ ਮੁੱਖ ਪ੍ਰਵੇਸ਼ ਗੇਟ ਦੀ ਬਜਾਏ ਇਕ ਤੰਗ ਰਸਤੇ ਤੋਂ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਉਥੇ 55 ਮਿੰਟਾਂ ਤੱਕ ਹੀ ਰੁਕਣ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਹਮਲੇ ਵਾਲੇ ਸਥਾਨ ਤੋਂ ਸਬੂਤ ਵੀ ਇਕੱਠੇ ਕਰਨ ਨਹੀਂ ਦਿੱਤੇ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਿਪੋਰਟ ‘ਚ ਦੱਸਿਆ ਗਿਆ ਕਿ ਹਵਾਈ ਅੱਡੇ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ, ਭਾਰਤੀ ਅਧਿਕਾਰੀਆਂ ਨੇ ਪਾਕਿ ਜਾਂਚ ਟੀਮ ਨੂੰ ਉਹ ਜਗਾ ਵਿਖਾਈ ਜਿਥੋਂ ਹਮਲਾਵਰ ਦਾਖ਼ਲ ਹੋਏ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ
ਭਾਰਤੀ ਉਪ-ਮਹਾਂਦੀਪ ਦਾ ਅਰਥਚਾਰਾ ਇਸ ਵੇਲੇ ਭਾਰੀ ਮੰਦਹਾਲੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਜਦੋਂ ਕੇ ਕਾਰਾਂ, ਕੱਪੜਿਆਂ ਸਮੇਤ ਹਰ ਰੋਜ਼ ਕੰਮ ਆਉਣ ਵਾਲੀਆਂ ਚੀਜ਼ਾਂ ਤੱਕ ਦੀ ਵਿਕਰੀ ਵੀ ਘੱਟ
ਭਾਰਤ ਸਰਕਾਰ ਵੱਲੋਂ 5 ਅਗਸਤ ਨੂੰ ਕਸ਼ਮੀਰ ਦਾ ਖਾਸ ਸਿਆਸੀ ਰੁਤਬਾ ਖਤਮ ਕਰ ਦੇਣ ਤੋਂ ਬਾਅਦ ਕਸ਼ਮੀਰ ਮਾਮਲਾ ਕੌਮਾਂਤਰੀ ਮੰਚਾਂ ਉੱਤੇ ਉੱਭਰ ਆਇਆ ਹੈ।
ਕਸ਼ਮੀਰ ਦੇ ਹਾਲਾਤ ਨੂੰ ਪੇਚੀਦਾ ਅਤੇ ਵਿਸਫੋਟਕ ਦੱਸਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਮੁੜ ਕਸ਼ਮੀਰ ਮਾਮਲੇ ਵਿਚ ਸਾਲਸੀ (ਵਿਚੋਲਗੀ) ਕਰਨ ਦੀ ਪੇਸ਼ਕਸ਼ ਕੀਤੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: