Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਦੇ ਗੁਰਦੁਆਰਾ ਸਹਿਬਾਨ ‘ਚ ਨਾਨਕਸ਼ਾਹੀ ਕੈਲੰਡਰ ਹੀ ਲਾਗੂ ਰਹੇਗਾ

ਪਾਕਿਸਤਾਨ ਦੇ ਗੁਰਦੁਆਰਾ ਸਹਿਬਾਨ ‘ਚ ਨਾਨਕਸ਼ਾਹੀ ਕੈਲੰਡਰ ਹੀ ਲਾਗੂ ਰਹੇਗਾ

ਅੰਮ੍ਰਿਤਸਰ( 17 ਫਰਵਰੀ, 2015): ਅਮਰੀਕਾ ਦੇ ਦੌਰੇ ‘ਤੇ ਗਏ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਫੈਡਰਲ ਮੰਤਰੀ ਪੀਰ ਮੁਹੰਮਦ ਅਮੀਨੁਲ ਹਸਨ ਸ਼ਾਹ ਨੇ ਨਿਊ ਜਰਸੀ ਸ਼ਹਿਰ ਦੇ ਗਲੈਨ ਰਾਕ ਗੁਰਦੁਆਰੇ ਵਿੱਚ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਲਾਗੂ ਰੱਖਿਆ ਜਾਵੇਗਾ।

ਗਿਆਨੀ ਗੁਰਬਚਨ ਸਿੰਘ ਸੋਧਿਆ ਹੋਇਆ ਕੰਲੈਡਰ ਜਾਰੀ ਕਰਦੇ ਹੋਏ (ਫਾਈਲ ਫੋਟੋ)
ਗਿਆਨੀ ਗੁਰਬਚਨ ਸਿੰਘ ਸੋਧਿਆ ਹੋਇਆ ਕੰਲੈਡਰ ਜਾਰੀ ਕਰਦੇ ਹੋਏ (ਫਾਈਲ ਫੋਟੋ)

ਇਸ ਦਾ ਗੱਲ ਦਾ ਪ੍ਰਗਟਾਵਾ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਕੀਤਾ ਹੈ। ੳੁਨ੍ਹਾਂ ਦੱਸਿਆ ਕਿ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਅਮਰੀਕਾ ਦੌਰੇ ’ਤੇ ਆਏ ਹੋਏ ਹਨ ਅਤੇ ਇਸ ਦੌਰਾਨ ਉਨ੍ਹਾਂ ਨਿਊ ਜਰਸੀ ਸ਼ਹਿਰ ਦੇ ਗੁਰਦੁਆਰੇ ਵਿੱਚ ਮੱਥਾ ਟੇਕਿਆ।

ਉਨ੍ਹਾਂ ਭਰੋਸਾ ਦਿੱਤਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਹੀ ਲਾਗੂ ਰਹੇਗਾ ਅਤੇ ਗੁਰਪੁਰਬ ਤੇ ਦਿਨ ਦਿਹਾੜੇ ਇਸੇ ਕੈਲੰਡਰ ਅਨੁਸਾਰ ਹੀ ਮਨਾਏ ਜਾਣਗੇ। ਉਨ੍ਹਾਂ ਆਖਿਆ ਕਿ ਸਿੱਖ 2003 ਵਾਲੇ ਨਾਨਕਸ਼ਾਹੀ ਕੈਲੰਡਰ ਨੂੰ ਮੂਲ ਰੂਪ ਵਿੱਚ ਸਵੀਕਾਰ ਕਰ ਚੁੱਕੇ ਹਨ। ਕੁਝ ਕਾਰਨਾਂ ਕਰਕੇ ਕੁਝ ਸਿੱਖ ਸੰਸਥਾਵਾਂ ਇਸ ਕੈਲੰਡਰ ਵਿੱਚ ਤਬਦੀਲੀਆਂ ਕਰਕੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰ ਰਹੇ ਹਨ ਪਰ ਪਾਕਿਸਤਾਨ ਦੇ ਸਿੱਖਾਂ ਨੂੰ ਸਿਰਫ ਮੂਲ ਨਾਨਕਸ਼ਾਹੀ ਕੈਲੰਡਰ ਹੀ ਸਵੀਕਾਰ ਹੈ।

ਅਮਰੀਕਾ ਦੀ ਸਿੱਖ ਸੰਗਤ ਨੇ ਪਾਕਿਸਤਾਨੀ ਮੰਤਰੀ ਦਾ ਗੁਰਦੁਆਰਾ ਸਾਹਿਬ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਸਿੱਖ ਸੰਗਤ ਨੇ ਪਾਕਿਸਤਾਨ ਵਿਚਲੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ, ਵੀਜ਼ੇ ਦੇਣ ਅਤੇ ਸਿੱਖਾਂ ਦੀ ਸੁਰੱਖਿਆ ਵਰਗੇ ਮੁੱਦੇ ਵੀ ਉਠਾਏ, ਜਿਨ੍ਹਾਂ ਦੇ ਸਵਾਲ ਵਿੱਚ ਫੈਡਰਲ ਮੰਤਰੀ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਸਿੱਖ ਭਾਈਚਾਰੇ ਦੀ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ।

ਜ਼ਿਕਰਯੋਗ ਕਿ ਪਾਕਿਸਤਾਨ ਵਿੱਚ ਪਹਿਲਾਂ ਮੂਲ ਨਾਨਕਸ਼ਾਹੀ ਕੈਲੰਡਰ ਹੀ ਲਾਗੂ ਹੈ ਅਤੇ ਸ਼੍ਰੋਮਣੀ ਕਮੇਟੀ ਵਿੱਚ ਸੋਧਿਆ ਹੋਇਆ ਨਾਨਕਸ਼ਾਹੀ ਕੈਲੰਡਰ ਲਾਗੂ ਹੈ,ਜਿਸ ਕਾਰਨ ਦੋਵਾਂ ਦੇਸ਼ਾਂ ਵਿੱਚ ਗੁਰਪੁਰਬ ਦੀਆਂ ਤਰੀਕਾਂ ਅੱਗੇ ਪਿੱਛੇ ਆਉਂਦੀਆਂ ਹਨ ਅਤੇ ਸਿੱਖ ਸੰਗਤ ਨੂੰ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਸਤੇ ਵੀਜ਼ੇ ਮਿਲਣ ਵਿੱਚ ਦਿੱਕਤ ਪੇਸ਼ ਆਉਂਦੀ ਹੈ।

ਇਸ ਸਬੰਧੀ ਬੀਤੇ ਵਰ੍ਹੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ਦਾ ਦੌਰਾ ਕੀਤਾ ਸੀ ਅਤੇ ਪਾਕਿਸਤਾਨੀ ਸਿੱਖਾਂ ਨੂੰ ਅਕਾਲ ਤਖ਼ਤ ਵੱਲੋਂ ਪ੍ਰਵਾਨਿਤ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਸੀ। ਪਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਲਾਗੂ ਕੀਤਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਸਮਾਜ ਦੇ ਦਬਾਅ ਅਧੀਨ ਮੂਲ ਨਾਨਕਸ਼ਾਹੀ ਕੈਲੰਡਰ ਦੀ ਜਗਾ ਬਿਕਰਮੀ ਕੈਲੰਡਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ।ਇਨ੍ਹਾਂ ਯਤਨਾਂ ਅਧੀਨ ਹੀ ਨਾਨਕਸ਼ਾਹੀ ਕੈਲੰਡਰ ਦੇ ਹੱਕ ‘ਚ ਸਟੈਂਡ ਲੈਣ ਵਾਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੈਰ ਪੰਥਕ ਤਰੀਕੇ ਨਾਲ ਸੇਵਾ ਮੁਕਤ ਕਰ ਦਿੱਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਸਵੇਰੇ ਕੀਤੇ ਗਏ ਇਸ ਐਲਾਨ ਵਿੱਚ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਹੁਣ ਭਾਰਤੀ ਉਪ-ਮਹਾਂਦੀਪ ਤੋਂ ਆਉਣ ਵਾਲੇ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ
ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਲਹਿੰਦੇ ਪੰਜਾਬ ਦੇ ਨਾਰੋਵਾਲ ਜਿਲ੍ਹੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੇ ਅਭਿਲਾਸ਼ੀਆਂ ਵਲੋਂ ਆਪਣੇ ਨਾਂ ਦਰਜ ਕਰਵਾਉਣ ਦੀ ਕਾਰਵਾਈ ਐਤਵਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ
1947 ਦੀ ਵੰਡ ਤੋਂ ਬਾਅਦ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ 80 ਫ਼ੀਸਦੀ ਪੁਰਾਤਨ ਇਮਾਰਤਾਂ, ਗੁਰਦੁਆਰਾ ਸਾਹਿਬ, ਸਕੂਲ, ਪੁਰਾਤਨ ਕਿਲ੍ਹੇ, ਜੰਗ ਦੇ ਮੈਦਾਨ ਤੇ ਹੋਰ ਦੁਰਲੱਭ ਨਿਸ਼ਾਨੀਆਂ ਪਾਕਿਸਤਾਨ ਦੇ ਵੱਖ-ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: