Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਰਾਹੀਲ ਸ਼ਰੀਫ ਨੂੰ ਇਸਲਾਮਕ ਦੇਸ਼ਾਂ ਦੀ ਸਾਂਝੀ ਫੌਜ ਦਾ ਮੁਖੀ ਬਣਾਇਆ ਗਿਆ

ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਰਾਹੀਲ ਸ਼ਰੀਫ ਨੂੰ ਇਸਲਾਮਕ ਦੇਸ਼ਾਂ ਦੀ ਸਾਂਝੀ ਫੌਜ ਦਾ ਮੁਖੀ ਬਣਾਇਆ ਗਿਆ

ਇਸਲਾਮਾਬਾਦ: ਪਾਕਿਸਤਾਨ ਦੇ ਸਥਾਨਕ ਮੀਡੀਆ ਮੁਤਾਬਕ ਪਾਕਿਸਤਾਨੀ ਫੌਜ ਦੇ ਸਾਬਕਾ ਮੁਖੀ ਜਨਰਲ ਰਾਹੀਲ ਸ਼ਰੀਫ ਨੂੰ ਇੰਤਹਾਪਸੰਦੀ ਦੇ ਖਿਲਾਫ 39 ਮੁਸਲਮਾਨ ਦੇਸ਼ਾਂ ਦੀ ਸਾਂਝੀ ਫੌਜ ਦਾ ਮੁਖੀ ਬਣਾਇਆ ਗਿਆ ਹੈ।

ਸਥਾਨਕ ਟੀਵੀ ਜਿਓ ਨਿਊਜ਼ ਦੇ ਇਕ ਪ੍ਰੋਗਰਾਮ ‘ਚ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਚੋਣ ਦੇ ਬਾਰੇ ‘ਚ ਜਾਣਕਾਰੀ ਹੈ, ਹਾਲਾਂਕਿ ਉਨ੍ਹਾਂ ਨੂੰ ਫਿਲਹਾਲ ਇਸ ਸਮਝੌਤੇ ਬਾਰੇ ਵਿਸਥਾਰ ‘ਚ ਜਾਣਕਾਰੀ ਨਹੀਂ ਹੈ।

ਰੱਖਿਆ ਮੰਤਰੀ ਨੇ ਕਿਹਾ ਕਿ ਅੱਤਵਾਦ ਦੇ ਖਿਲਾਫ ਫੌਜੀ ਗਠਬੰਧਨ ਬਾਰੇ ਫੈਸਲਾ ਸਰਕਾਰ ਨੂੰ ਵਿਸ਼ਵਾਸ ‘ਚ ਲੈਣ ਤੋਂ ਬਾਅਦ ਕੀਤਾ ਗਿਆ ਹੈ।

ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਰਾਹੀਲ ਸ਼ਰੀਫ (ਫਾਈਲ ਫੋਟੋ)
ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਰਾਹੀਲ ਸ਼ਰੀਫ (ਫਾਈਲ ਫੋਟੋ)

ਉਨ੍ਹਾਂ ਨੇ ਕਿਹਾ ਕਿ ਇਸ ਕਿਸਮ ਦੀ ਚੋਣ ਜਾਂ ਜ਼ਿੰਮੇਦਾਰੀ ਲਈ ਸਰਕਾਰ ਅਤੇ ਫੌਜ ਦੇ ਮੁੱਖ ਦਫਤਰ ਵਲੋਂ ਮਨਜ਼ੂਰੀ ਮਿਲਣੀ ਜ਼ਰੂਰੀ ਹੁੰਦੀ ਹੈ ਅਤੇ ਇਸ ਵਿਧੀ ਦਾ ਪਾਲਣ ਕੀਤਾ ਗਿਆ ਹੈ।

ਦਸੰਬਰ 2015 ‘ਚ ਅੱਤਵਾਦ ਨਾਲ ਨਿਬੜਣ ਲਈ ਪਾਕਿਸਤਾਨ ਸਣੇ 30 ਤੋਂ ਵੱਧ ਇਸਲਾਮਕ ਦੇਸ਼ਾਂ ਨੇ ਸਾਉਦੀ ਅਰਬ ਦੀ ਪ੍ਰਧਾਨਗੀ ‘ਚ ਇਕ ਫੌਜੀ ਸਾਂਝ ਦਾ ਐਲਾਨ ਕੀਤਾ ਸੀ।

ਇਸ ਗਠਬੰਧਨ ‘ਚ ਪਹਿਲਾਂ 34 ਦੇਸ਼ ਸ਼ਾਮਲ ਸਨ, ਪਰ ਬਾਅਦ ‘ਚ ਉਨ੍ਹਾਂ ਦੀ ਗਿਣਤੀ 39 ਹੋ ਗਈ।

ਇਸਲਾਮੀ ਦੇਸ਼ਾਂ ਦੇ ਫੌਜੀ ਗਠਬੰਧਨ ‘ਚ ਮਿਸਰ, ਕਤਰ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਕਈ ਅਰਬ ਦੇਸ਼ਾਂ ਦੇ ਨਾਲ ਤੁਰਕੀ, ਮਲੇਸ਼ੀਆ, ਪਾਕਿਸਤਾਨ ਅਤੇ ਅਫਰੀਕੀ ਦੇਸ਼ ਸ਼ਾਮਲ ਹਨ।

(ਸਰੋਤ: ਬੀਬੀਸੀ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਫ਼ੌਜ ਦੇ ਪਹਿਲੇ ਸਿੱਖ ਅਧਿਕਾਰੀ ਦੇ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਪੁੱਜੇ ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਮੁਸਲਿਮ ਬਹੁਤਾਤ ਵਾਲੇ ਦੇਸ਼ ਵਿਚ ਧਾਰਮਿਕ ਘੱਟ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਹਿੰਦੁਸਤਾਨੀ ਜਾਸੂਸ ਕੁਲਭੂਸ਼ਣ ਜਾਧਵ
ਭਾਰਤੀ ਜ਼ਮੀਨੀ ਫੌਜ ਦੇ ਸਾਬਕਾ ਮੁਖੀ ਬਿਕਰਮ ਸਿੰਘ ਨੇ ਪਾਕਿਸਤਾਨੀ ਫੌਜ ਦੇ ਨਵੇਂ ਬਣੇ ਮੁਖੀ ਲੈਫ਼ਟੀਨੈਂਟ ਜਨਰਲ ਕਮਰ ਜਾਵੇਦ ਬਾਜਵਾ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਭਾਰਤ ਨੂੰ ਉਸ ਤੋਂ ਸੁਚੇਤ
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੈਟਾ ਸ਼ਹਿਰ 'ਚ ਪੁਲਿਸ ਟ੍ਰੇਨਿੰਗ ਸੈਂਟਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਜਿਸ ਵਿਚ ਟ੍ਰੇਨਿੰਗ ਲੈ ਰਹੇ 59 ਤੋਂ ਵੱਧ ਰੰਗਰੂਟਾਂ ਦੀ ਮੌਤ ਹੋ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: