Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਦੇਸਧ੍ਰੋਹ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਦੇਸਧ੍ਰੋਹ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ

ਚੰਡੀਗੜ੍ਹ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਮੰਗਲਵਾਰ (17 ਦਸੰਬਰ) ਨੂੰ ਇਸਲਾਮਾਬਾਦ ਦੀ ਵਿਸ਼ੇਸ਼ ਅਦਾਲਤ ਨੇ ਦੇਸਧ੍ਰੋਹ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਹੈ।

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ

ਖ਼ਬਰਾਂ ਅਨੁਸਾਰ ਪੇਸ਼ਾਵਰ ਹਾਈ ਕੋਰਟ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਦੀ ਅਗਵਾਈ ਵਾਲੀ ਵਿਸ਼ੇਸ਼ ਅਦਾਲਤ ਦੇ ਤਿੰਨ ਮੈਂਬਰੀ ਬੈਂਚ ਨੇ ਸੰਵਿਧਾਨ ਨੂੰ ਮੁਅੱਤਲ ਕਰਨ ਅਤੇ 2007 ਵਿਚ ਐਮਰਜੈਂਸੀ ਨਿਯਮ ਲਗਾਉਣ ਦੇ ਦੋਸ਼ ਹੇਠ ਪਰਵੇਜ਼ ਮੁਸ਼ੱਰਫ ਨੂੰ ਲੰਬੇ ਸਮੇਂ ਤੋਂ ਚੱਲ ਰਹੇ ਦੇਸਧ੍ਰੋਹ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਅਤੇ ਮੌਤ ਦੀ ਸਜ਼ਾ ਸੁਣਾਈ ਹੈ। ਉਸ ਉੱਤੇ ਸਾਲ 2014 ਵਿੱਚ ਕੇਸ ਪਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਸਾਬਕਾ ਫੌਜ ਮੁਖੀ ਮਾਰਚ 2016 ਵਿਚ ਸੁਰੱਖਿਆ ਅਤੇ ਸਿਹਤ ਦੇ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਡਾਕਟਰੀ ਇਲਾਜ ਲਈ ਦੁਬਈ ਚਲੇ ਗਿਆ ਸੀ। ਜਿਸ ਤੋਂ ਬਾਅਦ ਉਹ ਮੁੜ ਵਾਪਿਸ ਨਹੀਂ ਆਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: