ਪੇਸ਼ਾਵਰ: ਪਾਕਿਸਤਾਨ ਵਿੱਚ ਪਿਛਲੇ ਦਿਨੀ ਕਤਲ ਹੋਏ ਸਿੱਖ ਆਗੂ ਸੂਰਨ ਸਿੰਘ ਦੇ ਮਾਮਲੇ ਵਿੱਚ ਇੱਕ ਹਿੰਦੂ ਆਗੂ ਬਲਦੇਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ।ਮਲਾਕੰਦ ਡਿਵੀਜ਼ਨ ਦੇ ਉਪ ਮਹਾ ਨਿਰੀਖਕ ਆਜ਼ਾਦ ਖਾਨ ਨੇ ਬਲਦੇਵ ਕੁਮਾਰ ਦੀ ਗਿ੍ਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ ਜਲਦ ਹੀ ਇਸ ਗਿ੍ਫ਼ਤਾਰੀ ਬਾਰੇ ਜਾਣਕਾਰੀ ਦੇਣਗੇ । ਪੁਲਿਸ ਗਿ੍ਫ਼ਤਾਰੀ ਬਾਅਦ ਬਲਦੇਵ ਕੁਮਾਰ ਨੂੰ ਪੁੱਛਗਿੱਛ ਲਈ ਅਣ ਦੱਸੇ ਸਥਾਨ ‘ਤੇ ਲੈ ਗਏ ।
ਸਵਾਤ ਜ਼ਿਲ੍ਹੇ ਦੇ ਕੌਾਸਲਰ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਘੱਟ ਗਿਣਤੀ ਮਾਮਲਿਆਂ ਦੇ ਨੇਤਾ ਬਲਦੇਵ ਕੁਮਾਰ ਨੂੰ ਡਾ. ਸੂਰਨ ਸਿੰਘ ਦੀ ਹੱਤਿਆ ਦੇ ਦੋਸ਼ ‘ਚ ਗਿ੍ਫ਼ਤਾਰ ਕੀਤਾ ਗਿਆ ਜਿਸ ‘ਤੇ ਲਾਅ ਇਨਫੋਰਸਮੈਂਟ ਏਜੰਸੀਆਂ ਨੇ ਡਾ. ਸੂਰਨ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਭੂਮਿਕਾ ਹੋਣ ਦਾ ਦੋਸ਼ ਲਾਇਆ ਹੈ ।
ਪੁਲਿਸ ਅਨੁਸਾਰ ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਵਾ ਦੇ ਕੈਬਨਿਟ ਮੰਤਰੀ ਡਾ. ਸੂਰਨ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਇਕ ਹਿੰਦੂ ਨੇਤਾ ਬਲਦੇਵ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਗਿਆ ਹਾਲਾਂਕਿ ਪਾਕਿਸਤਾਨੀ ਤਾਲਿਬਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ । ਸਿੱਖ ਨੇਤਾ ਡਾ. ਸੂਰਨ ਸਿੰਘ ਦੀ ਬੀਤੇ ਦਿਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ।
ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਇਕ ਬਿਆਨ ‘ਚ ਕਿਹਾ ਸੀ ਕਿ ਉਸ ਦੇ ਲੜਾਕਿਆਂ ਨੇ ਡਾ. ਸੂਰਨ ਸਿੰਘ ਨੰੂ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਬੁਨੇਰ ‘ਚ ਸਫ਼ਲਤਾ ਪੂਰਵਕ ਨਿਸ਼ਾਨਾ ਬਣਾਇਆ ।