Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਬਿਜਲੀ ਭੇਜਣ ਤੋਂ ਪਹਿਲਾਂ ਕਿਸਾਨਾਂ ਨੂੰ 24 ਘੰਟੇ ਬਿਜਲੀ ਮੁਹੱਇਆ ਕਰਵਾਵੇ ਸਰਕਾਰ: ਆਪ

ਪਾਕਿਸਤਾਨ ਬਿਜਲੀ ਭੇਜਣ ਤੋਂ ਪਹਿਲਾਂ ਕਿਸਾਨਾਂ ਨੂੰ 24 ਘੰਟੇ ਬਿਜਲੀ ਮੁਹੱਇਆ ਕਰਵਾਵੇ ਸਰਕਾਰ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਮੰਗ ਕੀਤੀ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਬਿਜਲੀ ਦੀ ਪੈਦਾਵਾਰ ਅਤੇ ਲਾਗਤ ਸੰਬੰਧੀ ਇਕ ਸਫੇਦ ਪੱਤਰ ਜਾਰੀ ਕਰਕੇ ਲੋਕਾਂ ਨੂੰ ਇਸ ਸੰਬੰਧੀ ਜਾਣਕਾਰੀ ਦੇਵੇ।

ਮੀਡੀਆ ਨੂੰ ਜਾਰੀ ਇਕ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵ੍ਹਿਪ ਮੁੱਖੀ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰ ਸੂਬੇ ਵਿਚ ਬਿਜਲੀ ਦੀ ਲੋੜ ਨੂੰ ਪੂਰਾ ਕਰਨ ਤੋਂ ਆਪ ਅਸਮਰਥ ਹੈ ਅਤੇ ਪਾਕਿਸਤਾਨ ਅਤੇ ਨੇਪਾਲ ਨੂੰ ਬਿਜਲੀ ਵੇਚਣ ਬਾਰੇ ਗੱਲਾਂ ਕਰ ਰਹੀ ਹੈ।

(ਫਾਈਲ ਫੋਟੋ)
(ਫਾਈਲ ਫੋਟੋ)

ਖਹਿਰਾ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਵਿਚ ਝੋਨਾ ਉਤਪਾਦਕ ਕਿਸਾਨਾਂ ਨੂੰ ਬੇ-ਰੋਕ 24 ਘੰਟੇ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ ਪਰ ਸਰਕਾਰ ਉਨ੍ਹਾਂ ਨੂੰ ਸਿਰਫ 8 ਘੰਟੇ ਬਿਜਲੀ ਹੀ ਦਿੰਦੀ ਹੈ। ਖਹਿਰਾ ਨੇ ਕਿਹਾ ਕਿ ਅਜੇ ਤੱਕ ਵੀ ਪੰਜਾਬ ਦੇ ਕਈ ਛੋਟੇ ਪਿੰਡਾਂ ਅਤੇ ਢਾਣੀਆਂ ਤੱਕ ਬਿਜਲੀ ਦੀ ਸੁਵਿਧਾ ਨਹੀਂ ਪਹੁੰਚੀ ਹੈ।

ਸਬੰਧਤ ਖ਼ਬਰ:

ਮੋਦੀ ਨੂੰ ਮਿਲ ਕੇ ਕੈਪਟਨ ਨੇ ਗੋਇੰਦਵਾਲ ਪਲਾਂਟ ਤੋਂ ਬਿਜਲੀ ਪਾਕਿਸਤਾਨ ਨੂੰ ਵੇਚਣ ਦੀ ਮਨਜ਼ੂਰੀ ਮੰਗੀ …

ਆਪ ਆਗੂ ਨੇ ਕਿਹਾ ਕਿ ਸਰਕਾਰ ਖੁਦ ਹੀ ਸੂਬੇ ਵਿਚ ਬਿਜਲੀ ਦੀ ਸਥਿਤੀ ਬਾਰੇ ਸਪੱਸ਼ਟ ਨਹੀਂ ਹੈ, ਕਿਉਂਕਿ ਬਿਜਲੀ ਮੰਤਰੀ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਿਜਲੀ ਖਰੀਦ ਸੰਧੀਆਂ ਨੂੰ ਮੁੜ ਵਿਚਾਰਨ ਬਾਰੇ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਪੱਸ਼ਟੀਕਰਨ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਬਿਜਲੀ ਦੀ ਸਰਪਲਸ ਹੋਣ ਦੀ ਗੱਲ ਨੂੰ ਝੂਠ ਕਰਾਰ ਦਿੱਤਾ।

ਖਹਿਰਾ ਨੇ ਕਿਹਾ ਕਿ ਇਸ ਸਮੇਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਬੰਧ ਸਵਲੇ ਨਹੀਂ ਹਨ ਅਤੇ ਦੋਵਾਂ ਦੇਸ਼ਾਂ ਵਿਚਕਾਰ ਕਈ ਮੁੱਦਿਆਂ ਉਤੇ ਤਲਖੀ ਚਲ ਰਹੀ ਹੈ ਅਜਿਹੇ ਸਮੇਂ ਵਿਚ ਪਾਕਿਸਤਾਨ ਨੂੰ ਬਿਜਲੀ ਵੇਚਣ ਦੀ ਗੱਲ ਹਾਸੋਹੀਣੀ ਜਾਪਦੀ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਇਹ ਵੀ ਦੱਸੇ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਕਿਸ ਰੇਟ ‘ਤੇ ਬਿਜਲੀ ਮੁਹੱਇਆ ਕਰਵਾ ਰਹੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Punjab Government Must Release White Paper On Electricity, Ensure Electricity Supply To Farmers Before Selling It to Pakistan Says Sukhpal Khaira …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: