Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿ: ਕਰਾਚੀ ਵਿੱਚ ਬੱਸ ਯਾਤਰੀਆਂ ‘ਤੇ ਗੋਲੀਬਾਰੀ, 47 ਲੋਕਾਂ ਦੀ ਮੌਤ

ਪਾਕਿ: ਕਰਾਚੀ ਵਿੱਚ ਬੱਸ ਯਾਤਰੀਆਂ ‘ਤੇ ਗੋਲੀਬਾਰੀ, 47 ਲੋਕਾਂ ਦੀ ਮੌਤ

ਕਰਾਚੀ (13 ਮਈ, 2015): ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ‘ਚ ਅੱਜ ਅੱਠ ਹਮਲਾਵਰਾਂ ਨੇ ਇਕ ਯਾਤਰੀ ਬੱਸ ‘ਚ ਦਾਖਲ ਹੋ ਕੇ ਯਾਤਰੀਆਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਜਿਸ ‘ਚ ਘੱਟ ਗਿਣਤੀ ਇਸਮਾਈਲ ਮੁਸਲਿਮ ਸਮੂਹ ਦੇ ਘੱਟ ਤੋਂ ਘੱਟ 47 ਲੋਕਾਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ ਹਨ।

933750__shiaaa
ਗੋਲੀਬਾਰੀ ਤੋਂ ਬਾਅਦ ਜ਼ਖਮੀਆਂ ਨੂੰ ਸੰਭਾਲਦੇ ਪੁਲਿਸ ਕਰਮੀ

ਪੁਲਿਸ ਅਧਿਕਾਰੀ ਮੁਤਾਬਿਕ ਕਰਾਚੀ ‘ਚ ਗੁਲਸਿਤਾਂ-ਏ-ਜੌਹਰ ਇਲਾਕੇ ਦੇ ਸਫੋਰਾ ਚੋਰੰਗੀ ‘ਚ ਮੋਟਰਸਾਈਕਲਾਂ ‘ਤੇ ਸਵਾਰ ਅੱਠ ਬੰਦੂਕਧਾਰੀਆਂ ਨੇ ਇਕ ਬੱਸ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਬਚਾਅ ਕਾਰਜਕਰਤਾਵਾਂ ਨੇ ਜ਼ਖਮੀਆਂ ਤੇ ਮ੍ਰਿਤਕ ਲੋਕਾਂ ਨੂੰ ਵੱਖ ਵੱਖ ਹਸਪਤਾਲਾਂ ‘ਚ ਭਰਤੀ ਕਰਾਇਆ ਹੈ।

ਪੁਲਿਸ ਮੁਤਾਬਿਕ ਬੰਦੂਕਧਾਰੀਆਂ ਨੇ ਇਸ ਖਚਾਖਚ ਭਰੀ ਬੱਸ ਨੂੰ ਰੋਕ ਲਿਆ। ਇਸ ‘ਚ ਦਾਖਲ ਹੋ ਗਏ ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕਿਸੇ ਵੀ ਅੱਤਵਾਦੀ ਜਥੇਬੰਦੀ ਨੇ ਅਜੇ ਤੱਕ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਇਸ ਬੱਸ ‘ਚ 60 ਤੋਂ ਵੱਧ ਲੋਕ ਸਵਾਰ ਸਨ। ਸ਼ੀਆ ਇਸਮਾਈਲ ਸਮੂਹ ਦੇ ਲੋਕਾਂ ਨੂੰ ਲੈ ਕੇ ਇਹ ਬੱਸ ਸ਼ਹਿਰ ਦੇ ਅਲ-ਅਜਹਰ ਗਾਰਡਨ ਇਲਾਕੇ ਤੋਂ ਆਇਸ਼ਾ ਮੰਜ਼ਲ ਦੇ ਕਰੀਬ ਸਥਿਤ ਉਨ੍ਹਾਂ ਦੇ ਧਾਰਮਿਕ ਸਥਾਨ ਵੱਲ ਜਾ ਰਹੀ ਸੀ। ਹਾਲ ਦੇ ਸਾਲਾਂ ‘ਚ ਪਾਕਿਸਤਾਨ ‘ਚ ਘੱਟ ਗਿਣਤੀ ਸ਼ੀਆ ਮੁਸਲਮਾਨਾਂ ਖਿਲਾਫ ਸੰਪਰਦਾਇਕ ਹਿੰਸਾ ‘ਚ ਵਾਧਾ ਹੋਇਆ ਹੈ। ਜੋ ਦੇਸ਼ ਦੇ ਮੁਸਲਮਾਨਾਂ ਦੀ ਜਨਸੰਖਿਆ ਦਾ ਲਗਭਗ 20 ਫੀਸਦੀ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਦੇ ਸੂਬੇ ਪੰਜਾਬ ਦੀ ਰਾਜਧਾਨੀ ਲਾਹੌਰ 'ਚ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਘਰ ਦੇ ਨੇੜੇ ਹੋਏ ਜ਼ੋਰਦਾਰ ਧਮਾਕੇ 'ਚ 22 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ
ਪਾਕਿਸਤਾਨ ਵਲੋਂ ਆਪਣੇ ਕਬਜ਼ੇ ਵਾਲੇ ਕਸ਼ਮੀਰ ਖੇਤਰ ਵਿਚੋਂ ਗਿਲਗਿਤ-ਬਾਲਟਿਸਤਾਨ ਨੂੰ ਆਪਣਾ ਪੰਜਵਾਂ ਸੂਬਾ ਐਲਾਨਣ ਤੋਂ ਬਾਅਦ ਕਸ਼ਮੀਰ ਦੇ ਅਜ਼ਾਦੀ ਪਸੰਦ ਹੁਰੀਅਤ ਆਗੂਆਂ ਨੇ ਇਸਦਾ ਵਿਰੋਧ ਕੀਤਾ ਹੈ। ਇਕ ਸਾਂਝੇ ਬਿਆਨ
ਪਾਕਿਸਤਾਨ ਤੋਂ ਮਿਲ ਰਹੀਆਂ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਆਪਣੇ ਕਬਜ਼ੇ ਵਾਲੇ ਕਸ਼ਮੀਰ ਦੇ ਇਲਾਕੇ ਵਿਚ ਗਿਲਗਿਤ-ਬਾਲਟਿਸਤਾਨ ਨੂੰ ਪੰਜਵੇਂ ਸੂਬੇ ਦੇ ਤੌਰ 'ਤੇ ਮਾਨਤਾ ਦਿੱਤੀ ਹੈ। ਪਾਕਿਸਤਾਨ ਦੇ ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: