ਪਿਸ਼ਾਵਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਹਾਇਕ ਸੂਰਨ ਸਿੰਘ ਦੇ ਕਤਲ ਦੀ ਪਾਕਿਸਤਾਨੀ ਤਾਲਿਬਾਨ ਜ਼ਿੰਮੇਵਾਰੀ ਲਈ ਹੈ ।
ਸ. ਸੂਰਨ ਸਿੰਘ ਦੀ ਕੱਲ੍ਹ ਉਨ੍ਹਾਂ ਦੇ ਘਰ ਦੇ ਕੋਲ ਮੋਟਰਸਾਇਕਲ ‘ਤੇ ਸਵਾਰ ਬੰਦੂਕਧਾਰੀਆਂ ਨੇ ਹੱਤਿਆ ਕਰ ਦਿੱਤੀ ਸੀ ।ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨੇ ਇਕ ਬਿਆਨ ‘ਚ ਕਿਹਾ ਕਿ ਉਸਦੇ ਵਿਸ਼ੇਸ਼ ਟਾਸਕ ਫੋਰਸ ਦੇ ਸ਼ਾਰਪ ਸ਼ੂਟਰਾਂ ਨੇ ਸ. ਸੂਰਨ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਬੁਨੇਰ ‘ਚ ਸਫਲਤਾਪੂਰਵਕ ਨਿਸ਼ਾਨਾ ਬਣਾਇਆ ।
ਇਸੇ ਦੌਰਾਨ ਡਾ: ਸੂਰਨ ਸਿੰਘ ਦੀ ਮੌਤ ਸਬੰਧੀ ਖੈਂਬਰ ਪਖਤੂਨਵਾ ਪੁਲਿਸ ਨੇ ਦੋ ਪਾਕਿਸਤਾਨੀ ਅਣਪਛਾਤੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਤੋਂ ਪੁੱਛ-ਗਿੱਛ ਚੱਲ ਰਹੀ ਹੈ ।
ਉਨ੍ਹਾਂ ਦਾ ਅੰਤਿਮ ਸੰਸਕਾਰ ਬੁਨੇਰ ਜ਼ਿਲ੍ਹੇ ‘ਚ ਕੀਤਾ ਗਿਆ ।ਪਾਕਿਸਤਾਨ ਤਹਿਰੀਕ-ਏ-ਇਨਸਾਫ ਅਤੇ ਹੋਰ ਸਿਆਸੀ ਪਾਰਟੀਆਂ ਦੇ ਵਰਕਰ ਵੱਡੀ ਗਿਣਤੀ ‘ਚ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਏ ।ਸੂਰਨ ਸਿੰਘ ਦੀ ਹੱਤਿਆ ਦੀ ਵਿਆਪਕ ਨਿੰਦਾ ਹੋ ਰਹੀ ਹੈ ।ਕਿ੍ਕਟਰ ਤੋਂ ਨੇਤਾ ਬਣੇ ਇਮਰਾਨ ਖਾਨ ਦੀ ਪਾਰਟੀ ਪ੍ਰਾਂਤ ਵਿਚ ਸੱਤਾ ਵਿਚ ਹੈ, ਉਨ੍ਹਾਂ ਆਪਣੀ ਸਰਕਾਰ ਨੂੰ ਹੱਤਿਆ ਦੀ ਜਾਂਚ ਦੇ ਲਈ ਜਾਂਚ ਕਮਿਸ਼ਨ ਦਾ ਗਠਨ ਕਰਨ ਨੂੰ ਕਿਹਾ ਹੈ ।
ਸੂ. ਸੂਰਨ ਸਿੰਘ ਇਕ ਡਾਕਟਰ, ਟੀ. ਵੀ. ਐਾਕਰ ਅਤੇ ਸਿਆਸਤਦਾਨ ਸੀ ।ਪਾਕਿਸਤਾਨ ਤਹਿਰੀਕ-ਏ-ਇਨਸਾਫ ‘ਚ 2011 ਵਿਚ ਸ਼ਾਮਿਲ ਹੋਣ ਤੋਂ ਪਹਿਲਾਂ, ਉਹ 9 ਸਾਲਾਂ ਤੱਕ ਜਮਾਤ-ਏ-ਇਸਲਾਮੀ ਦੇ ਮੈਂਬਰ ਵੀ ਰਹੇ ।ਉਹ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ ਟਰੱਸਟ ਪ੍ਰਾਪਰਟੀ ਬੋਰਡ ਦੇ ਮੈਂਬਰ ਵੀ ਸਨ ।