Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਣੀਆਂ ਸਬੰਧੀ ਧਾਰਾ 5 ਖਤਮ ਕਰਨ ਦੇ ਬਾਦਲ ਦੇ ਦਾਅਵੇ ਨੂੰ ਕਾਂਗਰਸ ਨੇ ਝੂਠ ਕਰਾਰ ਦਿੱਤਾ

ਪਾਣੀਆਂ ਸਬੰਧੀ ਧਾਰਾ 5 ਖਤਮ ਕਰਨ ਦੇ ਬਾਦਲ ਦੇ ਦਾਅਵੇ ਨੂੰ ਕਾਂਗਰਸ ਨੇ ਝੂਠ ਕਰਾਰ ਦਿੱਤਾ

ਚੰਡੀਗੜ੍ਹ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਕਰਵਾਰ (24 ਜੂਨ) ਨੂੰ ਦਾਅਵਾ ਕੀਤਾ ਕਿ ਸਰਕਾਰ ਨੇ ਪਾਣੀਆਂ ਸਬੰਧੀ ਸਮਝੌਤੇ ਰੱਦ (2005) ਕਰਨ ਦੀ ਧਾਰਾ 5 ਨੂੰ ਖਤਮ ਕਰ ਦਿੱਤਾ ਹੈ। ਬਾਦਲ ਨਕੋਦਰ ਵਿਖੇ “ਸੰਗਤ ਦਰਸ਼ਨ” ਦੌਰਾਨ ਮੀਡੀਆ ਨੂੰ ਸੰਬੋਧਤ ਹੋ ਰਹੇ ਸਨ। ਹਾਲਾਂਕਿ, ਉਨ੍ਹਾਂ ਇਹ ਨਹੀਂ ਦੱਸਿਆ ਕਿ ਸਰਕਾਰ ਨੇ ਕਦੋਂ ਇਸ ਧਾਰਾ ਨੂੰ ਖਤਮ ਕੀਤਾ ਹੈ।

ਮੁੱਖ ਮੰਤਰੀ ਬਾਦਲ ਦੇ ਇਸ ਬਿਆਨ ਬਾਰੇ ਕਾਂਗਰਸ ਨੇ ਕਿਹਾ ਕਿ ਇਹ ਬਿਆਨ ਗੁੰਮਰਾਹਕੁੰਨ ਹੈ। ਪਾਰਟੀ ਆਗੂ ਸੁਨੀਲ ਜਾਖੜ ਨੇ ਕਿਹਾ: “ਮੁੱਖ ਮੰਤਰੀ ਨੂੰ ਅਜਿਹੀ ਗੈਰ-ਜ਼ਿੰਮੇਵਾਰੀ ਵਾਲੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਸਵਾਲ ਕੀਤਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਪਿੰਡੋ ਪਿੰਡ ਜਾ ਕੇ ਲੋਕਾਂ ਨੂੰ ਐਸ.ਵਾਈ.ਐਲ. ਦੇ ਮੁੱਦੇ ’ਤੇ ਕੁਰਬਾਨੀਆਂ ਦੇਣ ਲਈ ਲਾਮਬੰਦ ਕਰ ਰਹੇ ਹਨ, ਦੂਜੇ ਪਾਸੇ ਇਸ ਧਾਰਾ ਨੂੰ ਰੱਦ ਕਰਨ ਦਾ ਦਾਅਵਾ ਵੀ ਕਰ ਰਹੇ ਹਨ”। ਉਨ੍ਹਾਂ ਕਿਹਾ ਕਿ ਜੇਕਰ ਧਾਰਾ 5 ਰੱਦ ਕਰ ਦਿੱਤੀ ਗਈ ਹੁੰਦੀ ਤਾਂ ਪਾਣੀਆਂ ਦੇ ਮਸਲੇ ਤਾਂ ਖ਼ਤਮ ਹੀ ਹੋ ਜਾਣੇ ਸਨ।

ਪਾਣੀਆਂ ਦਾ ਮਸਲਾ: ਪੰਜਾਬ ਦੇ ਰਾਏਪੇਰੀਅਨ ਹੱਕਾਂ ਦਾ ਸਮਝੌਤਾ ਕਰਨ ਵਿਚ ਬਾਦਲ ਅਤੇ ਅਮਰਿੰਦਰ ਦੋਨੋ ਬਰਾਬਰ ਦੇ ਜ਼ਿੰਮੇਵਾਰ ਹਨ 

ਪੰਜਾਬ ਦੇ ਪਾਣੀਆਂ ਦਾ ਮਾਮਲਾ ਭਾਰਤ ਦੀ ਸਰਕਾਰ ਵੱਲੋਂ ਜਿੱਥੇ ਇੱਕ ਪਾਸੇ ਪੰਜਾਬ ਦੇ ਕੁਦਰਤੀ ਸਾਧਨਾ ਦੀ ਲੁੱਟ ਦਾ ਮਾਮਲਾ ਹੈ, ਉੱਥੇ ਨਾਲ ਹੀ ਪੰਜਾਬ ਨਾਲ ਪੰਜਾਬ ਦੇ ਆਪਣੇ ਹੀ ਰਾਜਸੀ ਆਗੂਆਂ ਵਲੋਂ ਕੀਤੇ ਧੋਖੇ ਦੀ ਕਹਾਣੀ ਵੀ ਹੈ।

ਪੰਜਾਬ ਦੇ ਦਰਿਆਈ ਪਾਣੀਆਂ ਦੀ ਮੌਜੂਦਾ ਵਰਤੋ:

ਇਸ ਸਮੇਂ ਪੰਜਾਬ ਦਰਿਆਈ ਪਾਣੀਆਂ ਦਾ 152 ਪਾਣੀ ਵਰਤ ਰਿਹਾ ਹੈ ਅਤੇ ਪੰਜਾਬ ਦੇ ਪਾਣੀਆਂ ਦਾ 147.5 ਗੈਰ ਰਾਇਪੇਰੀਅਨ ਰਾਜਾਂ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਦਿੱਤਾ ਹੋਇਆ ਹੈ।

ਪੰਜਾਬ ਵਿੱਚ ਧਰਤੀ ਹਠਲੇ ਪਾਣੀ ਦੀ ਹੋ ਰਹੀ ਬੇਤਿਹਾਸ਼ਾ ਵਰਤੋਂ:

ਇਸ ਸਮੇਂ ਜਦ ਪੰਜਾਬ ਦੇ ਦਰਿਆਈ ਪਾਣੀ ਨੂੰ ਗੈਰ-ਰਾਇਪੇਰੀਅਨ ਰਾਜਾਂ ਨੂੰ ਦਿੱਤਾ ਜਾਣਾ ਜਾਰੀ ਹੈ ਤਾਂ ਖੇਤੀਬਾੜੀ ‘ਤੇ ਅਧਾਰਿਤ ਪੰਜਾਬ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ‘ਤੇ ਜ਼ਿਆਦਾ ਨਿਰਭਰ ਹੋਣਾਂ ਪੈ ਰਿਹਾ ਹੈ।ਸਰਕਾਰ ਵੱਲੋਂ ਕਰਵਾਏ ਸਰਵੇ ਨੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ ਤੇਜ਼ੀ ਨਾਲ ਡੂੰਘੇ ਹੋਣ ਦੇ ਖਤਰਨਾਕ ਹਾਲਤ ਬਾਰੇ ਦੱਸਿਆ ਹੈ।ਪੰਜਾਬ ਦੇ 138 ਬਲਾਕਾਂ ਵਿੱਚੋਂ 110 ਬਲਾਕਾਂ ਵਿੱਚ ਪਾਣੀ ਬਹੁਤ ਨੀਵੇਂ ਪੱਧਰ ‘ਤੇ ਜਾ ਚੁੱਕਿਆ ਹੈ।

ਧਰਤੀ ਹੇਠਲੇ ਪਾਣੀ ਨਾਲ ਸਬੰਧਿਤ ਕੇਂਦਰੀ ਬੋਰੜ ਵੱਲੋਂ ਜਾਰੀ ਅੰਕੜੇ

ਧਰਤੀ ਹੇਠਲੇ ਪਾਣੀ ਨਾਲ ਸਬੰਧਿਤ ਕੇਂਦਰੀ ਬੋਰੜ ਵੱਲੋਂ ਜਾਰੀ ਅੰਕੜੇ

ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਦੀ ਧਰਤੀ ਹੇਠਲੇ ਪਾਣੀਆਂ ਦੀ ਬਹੁਤਾਤ ਵਿੱਚ ਵਰਤੋਂ ਕਰਨ ਕਰਕੇ ਪੰਜਾਬ ਵਾਤਾਵਰਨ ਤਬਾਹੀ ਵੱਲ ਵਧ ਰਿਹਾ ਹੈ।

ਪਾਣੀਆਂ ਦੇ ਸਮਝੌਤੇ -ਪੰਜਾਬ ਦੇ ਪਾਣੀਆਂ ਦੀ ਲੁੱਟ:

ਭਾਰਤ ਦੀ ਸਰਾਕਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਉਪਰ ਦੱਸੇ ਗੈਰ-ਰਾਇਪੇਰੀਅਨ ਰਾਜਾਂ ਨੂੰ ਦਣੇ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੋਤਿਆਂ ਨੂੰ ਲਾਗੂ ਕੀਤਾ ਗਿਆ।ਇਨਾਂ ਘੇਰ ਸੰਵਿਧਾਨਕ ਸਮਝੌਤਿਆਂ ਵਿੱਚ 1955ਅਤੇ1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ:5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:

ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਂਇਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ਼ ਜ਼ੁਮਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ।ਇਸ ਤਰਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ਼-ਜ਼ੁਮਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹਤੁ ਵੱਡਾ ਨੁਕਸਾਨ ਹੋ ਗਿਆ ਹੈ।ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਨਣ ਨੂੰ ਬੜਾ ਅਜ਼ੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ਼ ਜ਼ੁਮਨਾ ਲਿੰਕ ਨਹਿਰ ਨੂੰ ਬਨਣ ਤੋਂ ਰੋਕਣ ਲਈ (ਜਿਸ ਰਾਹੀ 34 ਪਾਣੀ ਜਾਣ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ (59.5) ਰਾਜਸਥਾਨ(86), ਅਤੇ ਦਿੱਲੀ (2) ਨੂੰ ਗੈਰ-ਕਾਨੂੰਨੀ ਸਮਝੋਤਿਆਂ ਰਾਹੀ ਵੱਡੀ ਮਾਤਰਾ ਵਿੱਚ ਦਿੱਤੇ ਪਾਣੀ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

River water issue: Badal and Amarinder equally responsible for murdering riparian rights of the Punjab

ਬਾਦਲ ਅਤੇ ਅਮਰਿੰਦਰ ਅੱਜ ਕੀ ਕਹਿ ਰਹੇ ਹਨ?:

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣੇ ਹੀ ਦਿੱਤੇ ਬਿਆਨਾਂ ਵਿੱਚ ਕਿਹਾ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਵਾਸਤੇ ਕੋਈ ਵਾਧੂ ਪਾਣੀ ਨਹੀਂ ਹੈ। ਪੰਜਾਬ ਕੋਲ ਇੱਕ ਬੰਦ ਵੀ ਪਾਣੀ ਦੀ ਹਰਿਆਣੇ ਸਮੇਤ ਕਿਸੇ ਹੋਰ ਰਾਜ਼ ਨੂੰ ਦੇਣ ਲਈ ਨਹੀਂ।

ਇਸਦੇ ਨਾਲ ਮਿਲਦਾ-ਜੁਲਦਾ ਬਿਆਨ ਹੀ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤੀ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਪਾਣੀਆਂ ਦੇ ਮਾਮਲੇ ਵਿੱਚ ਹੋਈ ਸੁਣਵਾਈ ਦੇ ਮੱਦੇਨਜ਼ਰ ਭਜਾਪਾ ਹਾਈਕਮਾਂਡ ਨੂੰ ਮਿਲਣ ਦੇ ਕੀਤੇ ਫੈਸਲੇ ਮੌਕੇ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ (ਖੱਜੇ) ਪ੍ਰਕਾਸ਼ ਸਿੰਘ ਬਾਦਲ (ਸੱਜੇ) ਪੁਰਾਣੀ ਤਸਵੀਰ

ਕੈਪਟਨ ਅਮਰਿੰਦਰ ਸਿੰਘ (ਖੱਜੇ) ਪ੍ਰਕਾਸ਼ ਸਿੰਘ ਬਾਦਲ (ਸੱਜੇ) ਪੁਰਾਣੀ ਤਸਵੀਰ

ਬਾਦਲ ਅਤੇ ਕੈਪਟਨ ਦਾ ਸਮਝੌਤਿਆਂ ਨੂੰ ਰੱਦ ਕਰਨ ਵਾਲੇ ਕਾਨੂੰਨ ਬਾਰੇ ਪੈਂਤੜਾ:

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਸਿਹਰਾ ਆਪਣੇ ਸਿਰ ਬੰਨਿਆਂ ਜਾਂਦਾ ਹੈ ਪਰ ਉਨ੍ਹਾਂ ਇਹ ਕਦੇ ਨਹੀਂ ਮੰਨਿਆ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਇਸਦੀ ਮੱਦ 5 ਨੇ ਪੰਜਾਬ ਦੇ ਹਿੱਤਾਂ ਦਾ ਵੱਡਾ ਨੁਕਸਾਨ ਕੀਤਾ ਹੈ।

ਇਸ ਮੁੱਦੇ ‘ਤੇ ਜਿੱਥੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੈਤੜੇ ਦਾ ਸਵਾਲ ਹੈ, ਉਨ੍ਹਾਂ ਦੀ ਪਾਰਟੀ ਨੇ 2007 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਚੋਣ ਮਨੋਰਥ ਪੱਤਰ ਵਿੱਚ ਉਕਤ ਸਮਝੌਤੇ ਦੀ ਧਾਰਾ 5 ਨੂੰ ਖਤਮ ਕਰਨਦਾ ਵਾਧਾ ਕੀਤਾ ਸੀ, ਪਰ ਅੱਜ ਤੱਕ 9 ਸਾਲ ਦੇ ਕਰੀਬ ਸੱਤਾ ਵਿੱਚ ਰਹਿਣ ਦੇ ਬਾਵਜੂਦ ਵੀ ਉਨ੍ਹਾਂ ਇਹ ਵਾਅਦਾ ਪੂਰਾ ਨਹੀਂ ਕੀਤਾ।

ਪੰਜਾਬ ਦੇ ਦਿੱਤੇ ਗਏ ਪਾਣੀਆਂ ‘ਤੇ ਬਾਦਲ ਅਤੇ ਕੈਪਟਨ ਆਪਣਾ ਪੱਖ ਸਪੱਸ਼ਟ ਕਰਨ:

ਹੁਣ ਜਦ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀ, ਤਾਂ ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਪਹਿਲੋਂ ਹੀ ਦਿੱਤੇ ਜਾ ਰਹੇ ਪੰਜਾਬ ਦੇ ਪਾਣੀਆਂ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: