ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ‘ਤੇ ਸ਼ਾਹਕੋਟ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ਼ਿੰਗਾਰਾ ਸਿੰਘ ਲੋਹੀਆ ਅਤੇ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ।
