Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੀਲੀਭੀਤ ਜੇਲ੍ਹ ਕਤਲੇਆਮ: ਇਲਾਹਾਬਾਦ ਹਾਈ ਕੋਰਟ ਵੱਲੋਂ ਯੂ.ਪੀ. ਸਰਕਾਰ ਨੂੰ ਨੋਟਿਸ

ਪੀਲੀਭੀਤ ਜੇਲ੍ਹ ਕਤਲੇਆਮ: ਇਲਾਹਾਬਾਦ ਹਾਈ ਕੋਰਟ ਵੱਲੋਂ ਯੂ.ਪੀ. ਸਰਕਾਰ ਨੂੰ ਨੋਟਿਸ

ਲਖਨਊ: ਉੱਤਰ ਪ੍ਰਦੇਸ਼ ਦੀ ਪੀਲੀਭੀਤ ਜੇਲ੍ਹ ‘ਚ 7 ਸਿੱਖ ਕੈਦੀਆਂ ਨੂੰ ਮਾਰਨ ਦੇ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਭੇਜਿਆ ਹੈ। 1994 ‘ਚ ਜੇਲ੍ਹ ਅੰਦਰ ਹੋਏ ਅਣ-ਮਨੁੱਖੀ ਤਸ਼ੱਦਦ ਕਰਕੇ ਮਾਰੇ ਗਏ 7 ਸਿੱਖ ਕੈਦੀਆਂ ਦੇ ਮਾਮਲੇ ‘ਚ ਯੂ.ਪੀ. ਸਰਕਾਰ ਨੂੰ 13 ਜੁਲਾਈ ਨੂੰ ਨੋਟਿਸ ਆਫ ਮੋਸ਼ਨ ਵੀ ਭੇਜਿਆ ਗਿਆ ਸੀ, ਪਰ ਅਜੇ ਤੱਕ ਸਰਕਾਰ ਕੋਲੋਂ ਕੋਈ ਜਵਾਬ ਨਾ ਆਉਣ ਕਰਕੇ ਹਾਈ ਕੋਰਟ ਨੇ ਸਰਕਾਰ ਨੂੰ ਮੁੜ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਅਦਾਲਤ ਨੇ ਪੁੱਛਿਆ ਹੈ ਕਿ ਪੀਲੀਭੀਤ ‘ਚ 7 ਸਿੱਖ ਕੈਦੀਆਂ ਦੇ ਮਾਮਲੇ ਨੂੰ ਉਸ ਵੇਲੇ ਦੀ ਸਰਕਾਰ ਨੇ 2007 ‘ਚ ਚੁੱਪ-ਚੁਪੀਤੇ ਹੀ ਕਿਉਂ ਬੰਦ ਕਰ ਦਿੱਤਾ ਸੀ।

ਸੁਖਵੰਤ ਕੌਰ ਆਪਣੇ ਪਰਿਵਾਰ ਨਾਲ। ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਦੀ ਪੀਲੀਭੀਤ ਜੇਲ੍ਹ ਵਿੱਚ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ’ਚੋਂ ਇੱਕ ਦੀ ਮੌਤ ਹੋ ਗਈ ਸੀ ਤੇ ਦੂਜੇ ਨੂੰ ਰਿਹਾਅ ਹੋਣ ਮਗਰੋਂ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਸੀ। ਉਸ ਦੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ
ਸੁਖਵੰਤ ਕੌਰ ਆਪਣੇ ਪਰਿਵਾਰ ਨਾਲ। ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਦੀ ਪੀਲੀਭੀਤ ਜੇਲ੍ਹ ਵਿੱਚ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ’ਚੋਂ ਇੱਕ ਦੀ ਮੌਤ ਹੋ ਗਈ ਸੀ ਤੇ ਦੂਜੇ ਨੂੰ ਰਿਹਾਅ ਹੋਣ ਮਗਰੋਂ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਸੀ। ਉਸ ਦੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ

ਅਦਾਲਤ ਨੇ ਪੀਲੀਭੀਤ ਮਾਮਲੇ ‘ਚ ਸਮਾਜ ਸੇਵਕ ਹਰਜਿੰਦਰ ਸਿੰਘ ਸੇਖੋਂ ਦੀ ਅਰਜ਼ੀ ਤੋਂ ਬਾਅਦ ਯੂ.ਪੀ. ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਸੇਖੋਂ ਨੇ ਇਸ ਮਾਮਲੇ ਨੂੰ ਮੁੜ ਖੋਲ੍ਹਣ ਦੀ ਅਪੀਲ ਦਾਇਰ ਕੀਤੀ ਹੈ। ਇਸ ਮੌਕੇ ਅਪੀਲਕਰਤਾ ਸੇਖੋਂ ਨੇ ਯੂ.ਪੀ. ਪੁਲਿਸ ‘ਤੇ ਉਸ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਦੇ ਵੀ ਇਲਜ਼ਾਮ ਲਾਏ ਹਨ। ਉਨ੍ਹਾਂ ਅਨੁਸਾਰ ਪੁਲਿਸ ਨੇ ਬਿਨਾਂ ਸਰਚ ਵਾਰੰਟ ਤੋਂ ਸੇਖੋਂ ਦੀ ਗ਼ੈਰ-ਹਾਜ਼ਰੀ ‘ਚ ਉਸ ਦੇ ਘਰ ਦੀ ਤਲਾਸ਼ੀ ਲਈ, ਇਸ ਮਾਮਲੇ ਨੂੰ ਲੈ ਕੇ ਸੇਖੋਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਯੂ.ਪੀ. ਸਰਕਾਰ ਕੋਲ ਇਹ ਮੁੱਦਾ ਚੁੱਕਣ ਤੇ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ ਹੈ। ਸੇਖੋਂ ਨੇ ਪੀਲੀਭੀਤ ‘ਚ 10 ਸਿੱਖਾਂ ਨੂੰ ਮਾਰਨ ਦੇ ਮਾਮਲੇ ਦਾ ਕੇਸ ਵੀ ਲੜਿਆ ਸੀ, ਜਿਸ ‘ਚ ਦੋਸ਼ੀ 46 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਗਈ ਹੈ।

ਜ਼ਿਕਰਯੋਗ ਹੈ ਕਿ ਨਵੰਬਰ 1994 ‘ਚ ਪੀਲੀਭੀਤ ਜੇਲ੍ਹ ਅੰਦਰ ਇੱਥੋਂ ਦੇ ਸੁਪਰਡੈਂਟ ਵਿਦਿਆਂਚਲ ਯਾਦਵ ਦੀ ਮੌਜੂਦਗੀ ‘ਚ 7 ਸਿੱਖ ਕੈਦੀਆਂ ‘ਤੇ ਅੰਨ੍ਹਾ ਤਸ਼ੱਦਦ ਕਰਕੇ ਮਾਰ ਦਿੱਤਾ ਗਿਆ ਸੀ। ਫਿਰ 2007 ‘ਚ ਇਹ ਕੇਸ ਚੁੱਪ ਚਪੀਤੇ ਹੀ ਬੰਦ ਕਰ ਦਿੱਤਾ ਗਿਆ ਸੀ। ਉਸ ਵੇਲੇ ਉੱਤਰ ਪ੍ਰਦੇਸ਼ ‘ਚ ਮੁਲਾਇਮ ਸਿੰਘ ਯਾਦਵ ਮੁੱਖ ਮੰਤਰੀ ਸਨ।
ਸਬੰਧਤ ਖ਼ਬਰ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

12 ਜੁਲਾਈ 1992 ਨੂੰ ਉੱਤਰ ਪ੍ਰਦੇਸ਼ ਦੀ ਪੁਲਿਸ ਵੱਲੋਂ 11 ਸਿੱਖ ਨੌਜਵਾਨਾਂ ਨੂੰ ਝੂਠਾ ਮੁਕਾਬਲਾ ਬਣਾ ਕੇ ਖਤਮ ਕਰ ਦਿਤਾ ਗਿਆ। ਇਹ ਸਿੱਖ ਆਪਣੇ ਪਰਿਵਾਰਾਂ ਨਾਲ ਗੁਰਦੁਆਰਾ ਸਾਹਿਬਾਨ ਦੀ ਯਾਤਰਾ
1994 ਵਿਚ ਪੀਲੀਭੀਤ ਜੇਲ੍ਹ ਅੰਦਰ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਅਤੇ ਜ਼ਖਮੀ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਆਰਥਿਕ ਸਹਾਇਤਾ ਦੇਣ ਦੇ ਫੈਸਲੇ
ਭਾਰਤੀ ਸੁਪਰੀਮ ਕੋਰਟ ਨੇ ਅੱਜ (2 ਅਗਸਤ) ਨਵੰਬਰ 1984 'ਚ ਯੋਜਨਾਬੱਧ ਤਰੀਕੇ ਨਾਲ ਸਰਕਾਰੀ ਸ਼ਹਿ 'ਤੇ ਕੀਤੇ ਗਏ ਸਿੱਖ ਕਤਲੇਆਮ ਦੌਰਾਨ ਯੂ.ਪੀ. ਦੇ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ
ਪੀਲੀਭੀਤ ਜੇਲ੍ਹ (ਯੂਪੀ) ਵਿੱਚ ਸੰਨ 1994 ਵਿੱਚ 7 ਸਿੱਖ ਹਵਾਲਾਤੀਆਂ ਦੇ ਹੋਏ ਕਤਲ ਦੇ ਸਬੰਧ 'ਚ ਅਲਾਹਾਬਾਦ ਹਾਈਕੋਰਟ ਨੇ ਯੂ.ਪੀ. ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 7 ਜੁਲਾਈ ਤੱਕ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: