Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੀੜਤਾਂ ਨੂੰ ਮਿਲਣ ਜਾ ਰਹੇ ਸਿਮਰਨਜੀਤ ਸਿੰਘ ਮਾਨ ਨੂੰ ਲਖਨਪੁਰ ਬਾਰਡਰ ‘ਤੇ ਕਸ਼ਮੀਰ ਪੁਲਿਸ ਨੇ ਰੋਕਿਆ

ਪੀੜਤਾਂ ਨੂੰ ਮਿਲਣ ਜਾ ਰਹੇ ਸਿਮਰਨਜੀਤ ਸਿੰਘ ਮਾਨ ਨੂੰ ਲਖਨਪੁਰ ਬਾਰਡਰ ‘ਤੇ ਕਸ਼ਮੀਰ ਪੁਲਿਸ ਨੇ ਰੋਕਿਆ

ਚੰਡੀਗੜ੍ਹ: ਕਸ਼ਮੀਰ ਵਿਚ ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਮਾਰੇ ਗਏ ਕਸ਼ਮੀਰੀਆਂ ਦੇ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਜੰਮੂ-ਕਮਸ਼ੀਰ ਦੀ ਹੱਦ ‘ਤੇ ਲਖਨਪੁਰ ਬਾਰਡਰ ‘ਤੇ ਜੰਮੂ-ਕਸ਼ਮੀਰ ਪੁਲਿਸ ਨੇ ਰੋਕ ਲਿਆ।

maan at dharna

ਜਦੋਂ ਮਾਨ ਅਤੇ ਸਾਥੀਆਂ ਦੇ ਇਹ ਕਹਿਣ ‘ਤੇ ਕਿ ਪੁਲਿਸ ਕਾਨੂੰਨੀ ਤੌਰ ‘ਤੇ ਉਨ੍ਹਾਂ ਨੂੰ ਰੋਕ ਨਹੀਂ ਸਕਦੀ ਤਾਂ ਜੰਮੂ-ਕਸ਼ਮੀਰ ਪੁਲਿਸ ਨੇ ਐਸ.ਡੀ.ਐਮ. ਦਾ ਇਕ ਆਰਡਰ ਲਿਆ ਦਿੱਤਾ। ਪਰ ਖ਼ਬਰ ਲਿਖੇ ਜਾਣ ਤਕ ਸ. ਮਾਨ ਅਤੇ ਉਨ੍ਹਾਂ ਦੇ ਸਾਥੀ ਕਸ਼ਮੀਰ ਜਾਣ ਲਈ ਬਜ਼ਿਦ ਹਨ ਅਤੇ ਉਥੇ ਹੀ ਧਰਨਾ ਲਾ ਕੇ ਬੈਠੇ ਹਨ।

ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਜਥੇਬੰਦਕ ਸਕੱਤਰ ਪਪਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨਾਲ ਸਾਡੀ ਗੱਲਬਾਤ ਟੁੱਟ ਗਈ ਹੈ। ਸਾਡੀ ਪਾਰਟੀ ਪੰਜਾਬ ਵਾਪਸ ਜਾਣ ਲਈ ਤਿਆਰ ਨਹੀਂ ਹੈ। ਜੇ ਜੰਮੂ-ਕਸ਼ਮੀਰ ਸਰਕਾਰ ਚਾਹੇ ਤਾਂ ਸਾਡੇ ਪਾਰਟੀ ਵਰਕਰਾਂ ਨੂੰ ਗ੍ਰਿਫਤਾਰ ਕਰ ਲਵੇ। ਪਪਲਪ੍ਰੀਤ ਸਿੰਘ ਨੇ ਦੱਸਿਆ ਕਿ ਸਾਡੀ ਪਾਰਟੀ ਉਥੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਜਾਣਾ ਚਾਹੁੰਦੀ ਹੈ, ਜਿਥੇ ਕਿ ਭਾਰਤੀ ਫੌਜ ਦੀਆਂ ਗੋਲੀਆਂ ਨਾਲ 50 ਨੌਜਵਾਨ ਮਾਰੇ ਗਏ ਹਨ ਅਤੇ 2700 ਤੋਂ ਵੱਧ ਗੰਭੀਰ ਜ਼ਖਮੀ ਹੋਏ ਹਨ। ਗੋਲੀਆਂ ਵੀ ਉਨ੍ਹਾਂ ਨੂੰ ਲੱਕ ਤੋਂ ਉੱਪਰ ਮਾਰੀਆਂ ਗਈਆਂ। ਇਨ੍ਹਾਂ ਹਾਲਾਤਾਂ ਵਿਚ ਇਹ ਮੁਸ਼ਕਲ ਹੈ ਕਿ ਸਾਡੇ ਪਾਰਟੀ ਵਰਕਰ ਪੰਜਾਬ ਵਾਪਸ ਮੁੜ ਜਾਣ ਜਿਵੇਂ ਕਿ ਪੁਲਿਸ ਅਧਿਕਾਰੀ ਕਹਿ ਰਹੇ ਹਨ। ਹਾਂ, ਜੇ ਪੁਲਿਸ ਪ੍ਰਸ਼ਾਸਨ ਚਾਹੇ ਤਾਂ ਉਨ੍ਹਾਂ ਨੂੰ ਸ਼ਾਂਤਮਈ ਬੈਠਿਆਂ ਨੂੰ ਚੁੱਕ ਕੇ ਇਸ ਥਾਂ ਤੋਂ ਕਿਤੇ ਹੋਰ ਸੁੱਟ ਦੇਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: