Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਸ ਕੈਟ ਪਿੰਕੀ ਰਿਹਾਈ ਮਾਮਲਾ: ਮੁੱਖ ਮੰਤਰੀ ਬਾਦਲ ਨੇ ਫਾਇਲ ਆਪਣੇ ਕੋਲ ਮੰਗਵਾਈ

ਪੁਲਸ ਕੈਟ ਪਿੰਕੀ ਰਿਹਾਈ ਮਾਮਲਾ: ਮੁੱਖ ਮੰਤਰੀ ਬਾਦਲ ਨੇ ਫਾਇਲ ਆਪਣੇ ਕੋਲ ਮੰਗਵਾਈ

From Yamunanagarਲੁਧਿਆਣਾ: ( 23 ਅਗਸਤ 2014): ਬਦਨਾਮ ਪੁਲਸ ਕੈਟ ਗੁਰਮੀਤ ਪਿੰਕੀ ਜੋ ਕਿ ਇੱਕ ਕਤਲ ਕੇਸ ਵਿੱਚ ਉਮਰ ਕੈਦ ਭੋਗ ਰਿਹਾ ਸੀ, ਦੀ ਰਿਹਾਈ ਮਹਿਜ਼ 7 ਸਾਲ ਅਤੇ ਕੁਝ ਮਹੀਨਿਆਂ ਵਿੱਚ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਖੂਬ ਆਲੋਚਨਾ ਹੋ ਰਹੀ ਹੈ।ਪੀੜਤ ਪਰਿਵਾਰ ਨੇ ਪੰਜਾਬ ਦੀ ਬਾਦਲ ਸਰਕਾਰ ਦੇ ਇਸ ਫੈਸਲੇ ਵਿਰੁੱਧ ਹਾਈਕੋਰਟ ‘ਚ ਪਹੁੰਚ ਕੀਤੀ ਹੈ।

ਪਿੰਕੀ ਦੀ ਰਿਹਾਈ ਬਾਰੇ ਉੱਠੇ ਵਿਵਾਦ ਬਾਰੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨ ਅੱਜ ਕਿਹਾ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਫਾਈਲ ਮੰਗਵਾ ਲਈ ਹੈ। ਇਸ ਸਬੰਧੀ ਹੁਣ ਕੋਈ ਵੀ ਫ਼ੈਸਲਾ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੀਤਾ ਜਾਵੇਗਾ। ਜੇਕਰ ਰਿਹਾਈ ਸਬੰਧੀ ਕੋਈ ਗਲਤੀ ਹੋਈ ਹੈ ਤਾਂ ਉਸਨੂੰ ਜ਼ਰੂਰ ਸੁਧਾਰਿਆ ਜਾਵੇਗਾ।ਬਾਦਲ ਇੱਥੇ ਇਕ ਸਮਾਗਮ ਵਿੱਚ ਹਿੱਸਾ ਲੈਣ ਆਏ ਸਨ।

ਬਾਦਲ ਨੇ ਕਿਹਾ ਕਿ ਕਿਸੇ ਵੀ ਕੈਦੀ ਦੀ ਸਜ਼ਾ ਮੁਆਫ਼ ਕਰਨ ਤੋਂ ਪਹਿਲਾਂ ਉਸਦੇ ਪਿੰਡ ਤੇ ਸ਼ਹਿਰ ਦੀ ਪੰਚਾਇਤ ਤੋਂ ਪੁੱਛਿਆ ਜਾਂਦਾ ਹੈ। ਇਸ ਮਗਰੋਂ ਜੇਲ੍ਹ ਸੁਪਰਡੈਂਟ ਆਪਣਾ ਪੱਖ ਰੱਖਦਾ ਹੈ। ਇਸ ਤਰ੍ਹਾਂ ਇਹ ਫਾਈਲ ਏਡੀਜੀਪੀ (ਜੇਲ੍ਹ) ਤੇ ਡੀਜੀਪੀ (ਜੇਲ੍ਹ) ਤੋਂ ਬਾਅਦ ਸਿੱਧਾ ਗਵਰਨਰ ਕੋਲ ਜਾਂਦੀ ਹੈ। ਪਿੰਕੀ ਦੀ ਫਾਈਲ ਵੀ ਸਾਰੇ ਅਧਿਕਾਰੀਆਂ ਕੋਲ ਗਈ ਸੀ ਪਰ ਰਿਹਾਈ ਪਿੱਛੋਂ ਵਿਵਾਦ ਖੜ੍ਹਾ ਹੋ ਜਾਣ ਕਾਰਨ ਉਨ੍ਹਾਂ ਮਾਮਲੇ ਦੀ ਪੜਤਾਲ ਖ਼ੁਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਤਹਿਤ ਫਾਈਲ ਆਪਣੇ ਕੋਲ ਮੰਗਵਾਈ ਹੈ।

ਦੱਸਣਯਗ ਹੈ ਕਿ ਲੁਧਿਆਣਾ ਦੇ ਘੁਮਾਰ ਮੰਡੀ ਦੇ ਇਲਾਕੇ ਮਾਇਆ ਨਗਰ ਵਿੱਚ 7 ਜਨਵਰੀ 2001 ਵਿੱਚ ਨੌਜਵਾਨ ਅਵਤਾਰ ਸਿੰਘ ਗੋਲਾ ਆਪਣੇ ਪਿਤਾ ਨਾਲ ਘਰ ਜਾ ਰਿਹਾ ਸੀ। ਪਿੰਕੀ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦਾ ਸੀ ਤੇ ਆਪਣੇ ਗੰਨਮੈਨਾਂ ਨਾਲ ਗਲੀ ਵਿੱਚ ਬੈਠਾ ਸ਼ਰਾਬ ਪੀ ਰਿਹਾ ਸੀ। ਅਵਤਾਰ ਸਿੰਘ ਨੇ ਜਦੋਂ ਉਨ੍ਹਾਂ ਨੂੰ ਪਾਸੇ ਹਟਣ ਨੂੰ ਕਿਹਾ ਤਾਂ ਪਿੰਕੀ ਨੇ ਆਪਣੇ ਗੰਨਮੈਨਾਂ ਨਾਲ ਉਸਦੀ ਕੁੱਟਮਾਰ ਕੀਤੀ ਤੇ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ। ਇਸ ਦੋਸ਼ ਹੇਠ ਪਿੰਕੀ ਨੂੰ 14 ਸਾਲ ਦੀ ਸਜ਼ਾ ਸੁਣਾਈ ਗਈ ਪਰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਉਸਨੂੰ ਰਿਹਾਅ ਕਰ ਦਿੱਤਾ ਗਿਆ।

ਇਸਤੋਂ ਇਲਾਵਾ ਵੀ ਪਿੰਕੀ ਪੁਲਸ ਹਿਰਾਸਤ ਵਿੱਚ ਸਿੱਖ ਸੰਘਰਸ਼ ਨਾਲ ਸਬੰਧਿਤ ਵਿਅਕਤੀਆਂ ‘ਤੇ ਬੇਤਹਾਸ਼ਾ ਜ਼ੁਰਮ ਕਰਨ ਲਈ ਬਦਨਾਮ ਹੈ। ਇਥੋਂ ਤੱਕ ਕਿ ਉਸਨੇ ਪੁਲਸ ਹਿਰਾਸਤ ਵਿੱਚ ਲਈਆਂ ਸਿੱਖ ਬੀਬੀਆਂ ‘ਤੇ ਵੀ ਵਹਿਸ਼ੀ ਜ਼ੁਰਮ ਕੀਤੇ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: