Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਿਸ ਦਾ ਦਾਅਵਾ; ਬਲਵਿੰਦਰ ਕੌਰ ਘਵੱਦੀ ਨੂੰ ਮਾਰਨ ਵਾਲਿਆਂ ਦੀ ਪਛਾਣ ਹੋਈ

ਪੁਲਿਸ ਦਾ ਦਾਅਵਾ; ਬਲਵਿੰਦਰ ਕੌਰ ਘਵੱਦੀ ਨੂੰ ਮਾਰਨ ਵਾਲਿਆਂ ਦੀ ਪਛਾਣ ਹੋਈ

ਲੁਧਿਆਣਾ: ਮੰਗਲਵਾਰ ਸਵੇਰੇ 8 ਵਜੇ ਦੇ ਕਰੀਬ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਸਾਹਮਣੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਦੋਸ਼ੀ ਬਲਵਿੰਦਰ ਕੌਰ ਘਵੱਦੀ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ਪਿਛਲੇ ਸਾਲ ਲੁਧਿਆਣਾ ਦੇ ਪਿੰਡ ਘਵੱਦੀ ਵਿਖੇ 18 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨੁਕਸਾਨ ਪਹੁੰਚਾਉਣ ਦੀ ਮੰਦਭਾਗੀ ਘਟਨਾ ਵਾਪਰੀ ਸੀ, ਜਿਸ ਦੇ ਦੋਸ਼ਾਂ ‘ਚ ਉਸ ਸਮੇਂ ਪੁਲਿਸ ਵੱਲੋਂ ਫੜੇ ਗਏ ਦੋ ਦੋਸ਼ੀਆਂ ਵਿਚੋਂ ਮੁੱਖ ਦੋਸ਼ੀ ਔਰਤ ਬਲਵਿੰਦਰ ਕੌਰ ਜੋ ਕੁਝ ਸਮਾਂ ਪਹਿਲਾ ਜ਼ਮਾਨਤ ‘ਤੇ ਰਿਹਾਅ ਹੋ ਕੇ ਆਈ ਹੋਈ ਸੀ।

ਪੁਲਿਸ ਦਾ ਦਾਅਵਾ; ਇਨ੍ਹਾਂ ਨੌਜਵਾਨਾਂ ਨੇ ਹੀ ਬਲਵਿੰਦਰ ਕੌਰ ਨੂੰ ਗੋਲੀ ਮਾਰੀ
ਪੁਲਿਸ ਦਾ ਦਾਅਵਾ; ਇਨ੍ਹਾਂ ਨੌਜਵਾਨਾਂ ਨੇ ਹੀ ਬਲਵਿੰਦਰ ਕੌਰ ਨੂੰ ਗੋਲੀ ਮਾਰੀ

ਪੁਲਿਸ ਕੋਲ ਮ੍ਰਿਤਕ ਔਰਤ ਬਲਵਿੰਦਰ ਕੌਰ ਪਤਨੀ ਅਮਰ ਸਿੰਘ ਵਾਸੀ ਘਵੱਦੀ ਹਾਲ ਵਾਸੀ ਸ਼ਿਮਲਾਪੁਰੀ ਲੁਧਿਆਣਾ ਦੇ ਪੁੱਤਰ ਰਣਜੋਧ ਸਿੰਘ ਦੇ ਦੱਸਣ ਅਨੁਸਾਰ ਕਿ ਸਾਨੂੰ ਅਣਜਾਣ ਬੰਦੇ ਫੋਨ ਆਇਆ ਕਿ ਪਿਛਲੇ ਸਾਲ ਘਵੱਦੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਵਾਪਰੀ ਘਟਨਾ ਬਾਰੇ ਤੁਹਾਡੇ ਨਾਲ ਬਾਬਾ ਜੀ ਨੇ ਗੱਲ ਕਰਨੀ ਹੈ ਅਤੇ ਤੁਹਾਡੇ ਕੇਸ ਦੀ ਪੈਰਵਾਈ ਕਰਕੇ ਬਲਵਿੰਦਰ ਕੌਰ ਨੂੰ ਬਰੀ ਕਰਵਾਇਆ ਜਾਵੇਗਾ। ਉਸ ਨੇ ਦੱਸਿਆ ਕਿ ਇਸੇ ਕਰਕੇ ਮੈਂ ਆਪਣੀ ਮਾਂ ਨੂੰ ਲੈ ਕੇ ਅੱਜ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਸਾਹਿਬ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਦਿੱਤੇ ਸਮੇਂ ਮੁਤਾਬਕ ਆਇਆ ਜਿਥੇ ਸਾਨੂੰ ਅੰਮ੍ਰਿਤਧਾਰੀ ਸਿੰਘ ਮਿਲੇ ਤੇ ਉਨ੍ਹਾਂ ਮੇਰੀ ਮਾਂ ਨਾਲ ਆਟੋ ਵਿਚ ਬੈਠ ਕੇ ਗੱਲ ਕੀਤੀ ਤੇ ਉਸਨੂੰ ਕਰੀਬ ਅੱਠ ਵਜੇ ਗੋਲੀ ਮਾਰ ਕੇ ਮਾਰ ਦਿੱਤਾ ਅਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਫਰਾਰ ਹੋ ਗਏ।

ਖਬਰ ਮਿਲਦਿਆਂ ਹੀ ਪੁਲਿਸ ਕਮਿਸ਼ਨਰ ਲੁਧਿਆਣਾ ਜਤਿੰਦਰ ਸਿੰਘ ਔਲਖ, ਡੀ. ਸੀ. ਪੀ. ਧਰੁੰਮਲ ਨਮਿਬਲੇ, ਏ. ਡੀ. ਸੀ. ਪੀ. ਪਰਮਜੀਤ ਸਿੰਘ ਪੰਨੂ, ਏ. ਡੀ. ਸੀ. ਪੀ. ਕਰਾਈਮ ਬਲਕਾਰ ਸਿੰਘ, ਏ. ਸੀ. ਪੀ. ਗਿੱਲ ਸੁਰਿੰਦਰ ਮੋਹਣ, ਥਾਣਾ ਮੁਖੀ ਡੇਹਲੋਂ ਇੰਸਪੈਕਟਰ ਅਮਨਦੀਪ ਸਿੰਘ ਬਰਾੜ, ਇੰਸਪੈਕਟਰ ਇੰਦਰਜੀਤ ਸਿੰਘ ਬੋਪਾਰਾਏ ਆਦਿ ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਮ੍ਰਿਤਕ ਔਰਤ ਦੇ ਪੁੱਤਰ ਰਣਜੋਧ ਸਿੰਘ ਤੋਂ ਘਟਨਾ ਸਬੰਧੀ ਜਾਣਕਾਰੀ ਹਾਸਿਲ ਕੀਤੀ। ਇਸ ਸਮੇਂ ਪੁਲਿਸ ਕਮਿਸ਼ਨਰ ਲੁਧਿਆਣਾ ਜਤਿੰਦਰ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪੁਲਿਸ ਨੇ ਔਰਤ ਬਲਵਿੰਦਰ ਕੌਰ ਤੇ ਕਤਲ ਸਬੰਧੀ ਸੀ. ਸੀ. ਟੀ. ਵੀ. ਫੁਟੇਜ ਸਮੇਤ ਨੇੜੇ ਤੋਂ ਜਾਣਕਾਰੀ ਇਕੱਤਰ ਕਰ ਲਈ ਹੈ।

ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਸ਼ਾਮਿਲ ਨੌਜਵਾਨਾਂ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਜਾਗੋਵਾਲ ਵਾਸੀ ਸੰਗਰੂਰ ਅਤੇ ਨਿਹਾਲ ਸਿੰਘ ਵਾਸੀ ਪਟਿਆਲਾ ਵਜੋਂ ਕੀਤੀ ਗਈ ਹੈ। ਇਸ ਸੰਬੰਧੀ ਥਾਣਾ ਡੇਹਲੋਂ ਵਿਖੇ ਮ੍ਰਿਤਕ ਔਰਤ ਦੇ ਪੁੱਤਰ ਰਣਜੋਧ ਸਿੰਘ ਦੇ ਬਿਆਨਾਂ ‘ਤੇ ਦੋਵਾਂ ਖਿਲਾਫ ਮੁੱਕਦਮਾ ਨੰਬਰ 92 ਧਾਰਾ 302, 25/27/54/59, 34 ਆਈ. ਪੀ. ਸੀ. ਤਹਿਤ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: