Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਿਸ ਨੇ ਇਕ ਹੋਰ ਸਿੱਖ ਨੌਜਵਾਨ ਦਲਜੀਤ ਸਿੰਘ ਬੋਬੀ ਨੂੰ ਚੁੱਕਿਆ

ਪੁਲਿਸ ਨੇ ਇਕ ਹੋਰ ਸਿੱਖ ਨੌਜਵਾਨ ਦਲਜੀਤ ਸਿੰਘ ਬੋਬੀ ਨੂੰ ਚੁੱਕਿਆ

ਅੰਮ੍ਰਿਤਸਰ (ਨਰਿੰਦਰਪਾਲ ਸਿੰਘ): ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਸਿੱਖ ਨੌਜਵਾਨ ਦਲਜੀਤ ਸਿੰਘ ਬੋਬੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਰੀ ਬਿਆਨ ‘ਚ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਆਪਣੇ ਇਕ ਪੁਰਾਣੇ “ਦੇਸ਼ ਧ੍ਰੋਹ” ਦੇ ਕੇਸ ‘ਚ ਕਚਹਿਰੀ ਤਰੀਕ ਭੁਗਤਣ ਕਸ਼ਮੀਰ ਤੋਂ ਵਾਪਸ ਆਇਆ ਤਾਂ ਅਗਲੇ ਹੀ ਦਿਨ ਸੀ.ਆਈ.ਏ. ਸਟਾਫ ਨੇ ਪਿੰਡ ਭੁੱਲਾ ਤੋਂ ਸ਼ਾਮ 7 ਵਜੇ ਕਿਸੇ ਰਿਸ਼ਤੇਦਾਰ ਦੇ ਘਰੋਂ ਦਲਜੀਤ ਸਿੰਘ ਨੂੰ ਚੁੱਕ ਲਿਆ। ਪੁਲਿਸ ਦੇ ਚੁੱਕ ਕੇ ਲਿਜਾਣ ਤੋਂ ਬਾਅਦ ਦਲਜੀਤ ਸਿੰਘ ਕਿੱਥੇ ਹੈ ਹਾਲੇ ਤਕ ਪਤਾ ਨਹੀਂ ਲੱਗ ਸਕਿਆ।

ਦਲਜੀਤ ਸਿੰਘ ਬੌਬੀ
ਦਲਜੀਤ ਸਿੰਘ ਬੌਬੀ

ਦਲਜੀਤ ਸਿੰਘ ਦੇ ਭਰਾ ਹਰਪਿੰਦਰ ਸਿੰਘ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪੁਲਿਸ ‘ਤੇ ਦੋਸ਼ ਲਾਇਆ ਹੈ ਕਿ ਪੁਲਿਸ ਵਲੋਂ ਸਿੱਖ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਝੂਠੇ ਕੇਸਾਂ ‘ਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਹ ਵੀ ਨਹੀਂ ਦੱਸਿਆ ਕਿ ਦਲਜੀਤ ਸਿੰਘ ਨੂੰ ਕਿਉਂ ਗ੍ਰਿਫਤਾਰ ਕੀਤਾ ਹੈ, ਕਿਸ ਕੇਸ ਤਹਿਤ ਜਾਂ ਕਿਸ ਘਟਨਾ ਦਾ ਦੋਸ਼ੀ ਮੰਨ ਕੇ ਚੁੱਕਿਆ ਹੈ ਤੇ ਲਿਜਾਅ ਕਿੱਥੇ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਵੀ ਦਲਜੀਤ ਸਿੰਘ ਦਾ ਕੁੱਝ ਪਤਾ ਨਹੀਂ ਚੱਲ ਸਕਿਆ, ਪਰਿਵਾਰ ਨੂੰ ਡਰ ਹੈ ਕਿ ਪੁਲਿਸ ਕਿਤੇ ਦਲਜੀਤ ਸਿੰਘ ਦਾ ਜਾਨੀ ਨੁਕਸਾਨ ਕਰ ਸਕਦੀ ਹੈ ਜਾਂ ਝੂਠੇ ਕੇਸ ਪਾ ਸਕਦੀ ਹੈ। ਪਰਿਵਾਰ ਨੇ ਦੱਸਿਆ ਕਿ ਦਲਜੀਤ ਸਿੰਘ ਕਾਫ਼ੀ ਸਮੇਂ ਤੋਂ ਕਸ਼ਮੀਰ ‘ਚ ਆਪਣੇ ਪਿਤਾ ਨਾਲ ਤਰਖਾਣ ਦਾ ਕੰਮ ਕਰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: