Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਿਸ ਨੇ ਭਗਤਾ ਭਾਈਕਾ ਤੋਂ ਬਰਗਾੜੀ ਤੱਕ ਮਾਰਚ ਨਾ ਹੋਣ ਦਿੱਤਾ; ਭਾਈ ਮੰਡ, ਦਾਦੂਵਾਲ ਸਮੇਤ ਕਈ ਗ੍ਰਿਫਤਾਰ

ਪੁਲਿਸ ਨੇ ਭਗਤਾ ਭਾਈਕਾ ਤੋਂ ਬਰਗਾੜੀ ਤੱਕ ਮਾਰਚ ਨਾ ਹੋਣ ਦਿੱਤਾ; ਭਾਈ ਮੰਡ, ਦਾਦੂਵਾਲ ਸਮੇਤ ਕਈ ਗ੍ਰਿਫਤਾਰ

ਕੋਟਕਪੂਰਾ (ਗੁਰਿੰਦਰ ਸਿੰਘ): ਬੇਅਦਬੀ ਕਾਂਡ ਦੇ ਸਬੰਧ ’ਚ ਪੰਥਦਰਦੀਆਂ ਵੱਲੋਂ ਭਗਤਾ ਭਾਈਕਾ ਤੋਂ ਲੈ ਕੇ ਬਰਗਾੜੀ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਨਾਕਾਮ ਕਰਨ ਲਈ ਜ਼ਿਲ੍ਹਾ ਫਰੀਦਕੋਟ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਮੋਗਾ ਸਮੇਤ ਹੋਰਨਾਂ ਜ਼ਿਿਲ੍ਹਆਂ ਦੀ ਪੁਲਿਸ ਦਾ ਜਮਾਵੜਾ ਇਸ ਤਰ੍ਹਾਂ ਦਿਖਾਈ ਦੇ ਰਿਹਾ ਸੀ ਕਿ ਜਿਵੇਂ ਪਾਕਿਸਤਾਨ ਦੇ ਘੁਸਪੈਠੀਏ ਭਾਰਤ ’ਚ ਦਾਖ਼ਲ ਹੋ ਗਏ ਹੋਣ। ਕਿਉਂਕਿ ਪੁਲਿਸ ਨੇ ਸਾਂਝੇ ਤੌਰ ’ਤੇ ਥਾਂ-ਥਾਂ ਨਾਕਾਬੰਦੀ ਕਰਕੇ ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ ਆਦਿ ਤੋਂ ਆ ਰਹੀਆਂ ਸੰਗਤਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਸਮਾਲਸਰ ਵਿਖੇ ਨਜ਼ਰਬੰਦ ਕਰ ਦਿੱਤਾ। ਇਸੇ ਤਰ੍ਹਾਂ ਸਮਾਲਸਰ ਥਾਣੇ ’ਚ ਸੌ ਦੇ ਕਰੀਬ ਬੰਦ ਕੀਤੀਆਂ ਸੰਗਤਾਂ ਤੋਂ ਇਲਾਵਾ ਬਾਜਾਖਾਨਾ ਥਾਣੇ ਵਿਖੇ 9, ਜੈਤੋ ਥਾਣੇ ’ਚ 4, ਫ਼ਰੀਦਕੋਟ ਥਾਣੇ ’ਚ 5 ਅਤੇ ਬਰਗਾੜੀ ਪੁਲਿਸ ਚੌਂਕੀ ’ਚ 2 ਨੂੰ ਬੰਦ ਕੀਤਾ ਗਿਆ। ਪੁਲਿਸ ਸੂਤਰਾਂ ਅਨੁਸਾਰ ਬਾਜਾਖਾਨਾ, ਜੈਤੋ ਅਤੇ ਬਰਗਾੜੀ ਪੁਲਿਸ ਵੱਲੋਂ ਕਾਬੂ ਕੀਤੇ ਗਏ ਵਿਅਕਤੀਆਂ ਨੂੰ ਨਾਇਬ ਤਹਿਸੀਲਦਾਰ ਕਮ ਡਿਊਟੀ ਮੈਜਿਸਟੇ੍ਰਟ ਜੈਤੋ ਮੈਡਮ ਹੀਰਾ ਵੰਤੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਤੇ ਉਨ੍ਹਾਂ ਨੂੰ 21 ਜੁਲਾਈ ਤੱਕ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਗਿਆ। ਅਕਾਲੀ ਦਲ ਮਾਨ ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਰੋਸ ਜ਼ਾਹਰ ਕੀਤਾ ਕਿ ਸ਼ਾਂਤਮਈ ਰੋਸ ਧਰਨਾ ਦੇਣ ਲਈ ਜਾ ਰਹੀਆਂ ਸੰਗਤਾਂ ਨੂੰ ਬਿਨ੍ਹਾਂ ਕਸੂਰੋਂ ਫੜ ਕੇ ਜ਼ੇਲ੍ਹਾਂ ’ਚ ਭੇਜਣਾ ਵੀ ਬਰਦਾਸ਼ਤ ਤੋਂ ਬਾਹਰ ਹੈ ਤਾਂ ਮੈਡਮ ਹੀਰਾ ਵੰਤੀ ਨੇ ਅਸਮਰੱਥਾ ਜ਼ਾਹਰ ਕੀਤੀ।

READ THIS NEWS IN ENGLISH:

Police prevents march from Bhai Bhagta to Bargari; Sikh leaders arrested

ਸਮਾਲਸਰ ਥਾਣੇ ’ਚ ਬੰਦ ਬੇਅੰਤ ਸਿੰਘ ਕੋਟਕਪੂਰਾ, ਬਲਵਿੰਦਰ ਸਿੰਘ ਬਾਵਾ, ਗਿਆਨੀ ਦਰਸ਼ਨ ਸਿੰਘ ਰੋਡੇ, ਗੁਰਮੀਤ ਸਿੰਘ ਤੇ ਫ਼ਤਿਹ ਸਿੰਘ ਖਾਲਸਾ ਨੇ ਦੱਸਿਆ ਕਿ ਸ਼ਾਂਤਮਈ ਰੋਸ ਧਰਨੇ ’ਚ ਸ਼ਾਮਲ ਹੋਣ ਲਈ ਜਾ ਰਹੀਆਂ ਸੰਗਤਾਂ ਨੂੰ ਸਿੱਖ ਵਿਰੋਧੀ ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਨੇ ਰਸਤੇ ’ਚ ਰੋਕ ਕੇ ਥਾਣੇ ਅੰਦਰ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਰਕਾਰ ਸਿੱਖਾਂ ਦੀ ਅਵਾਜ਼ ਨੂੰ ਦਬਾਅ ਨਹੀਂ ਸਕਦੀ। ਇਸ ਨਾਲ ਸਿੱਖ ਸੰਗਤਾਂ ਅਤੇ ਪੰਥਦਰਦੀਆਂ ਅੰਦਰ ਹੋਰ ਵੀ ਜ਼ਿਆਦਾ ਰੋਸ ਪੈਦਾ ਹੋਣਾ ਸੁਭਾਵਿਕ ਹੈ। ਸੂਬੇਦਾਰ ਮੇਜਰ ਸਿੰਘ ਇੰਚਾਰਜ ਦੋਆਬਾ (ਮਾਨ ਦਲ), ਮਾ.ਗੁਰਦੀਪ ਸਿੰਘ, ਗੁਰਮੁਖ ਸਿੰਘ ਜਲੰਧਰੀ ਤੇ ਸੁਰਜੀਤ ਸਿੰਘ ਖਾਲਿਸਤਾਨੀ ਆਦਿ ਨੇ ਆਖ਼ਿਆ ਕਿ ਸਿੱਖਾਂ ਦੀ ਅਵਾਜ਼ ਦਬਾਉਣ ਦੀ ਬਜਾਇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰੇ। ਥਾਣੇ ’ਚ ਬੰਦ ਹੋਣ ਦੇ ਬਾਵਜੂਦ ਉਕਤ ਸਿੰਘਾਂ ਨੇ ‘ਪੰਜਾਬ ਸਰਕਾਰ ਮੁਰਦਾਬਾਦ, ਪੁਲਿਸ ਪ੍ਰਸ਼ਾਸ਼ਨ ਮੁਰਦਾਬਾਦ ਤੇ ਬਾਦਲ-ਮੋਦੀ ਮੁਰਦਾਬਾਦ’ ਦੇ ਨਾਹਰੇ ਲਾਏ। ਥਾਣੇ ’ਚ ਹਾਜ਼ਰ ਡੀ.ਐਸ.ਪੀ. ਸਤਪਾਲ ਸਿੰਘ ਮੋਗਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਰੋਸ ਮਾਰਚ ਦੇ ਸਬੰਧ ’ਚ ਪੰਜਾਬ ਭਰ ਅੰਦਰ ਕਈ ਅਜਿਹੇ ਸਿੱਖਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੇਕਰ ਮਾਹੌਲ ਸ਼ਾਂਤ ਰਿਹਾ ਤਾਂ ਉਨ੍ਹਾਂ ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅੱਜ ਸਾਰਾ ਦਿਨ ਕੋਟਕਪੂਰਾ, ਪੰਜਗਰਾਂਈ, ਸਮਾਲਸਰ, ਬਰਗਾੜੀ, ਬਾਜਾਖਾਨਾ, ਜੈਤੋ, ਫ਼ਰੀਦਕੋਟ, ਸਾਦਿਕ, ਗੋਲੇਵਾਲਾ, ਭਗਤਾ ਭਾਈਕਾ ਆਦਿਕ ਸ਼ਹਿਰਾਂ ਤੇ ਕਸਬਿਆਂ ’ਚ ਪੁਲਿਸ ਬਲ ਭਾਰੀ ਗਿਣਤੀ ’ਚ ਤਾਇਨਾਤ ਰਿਹਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: