Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਿਸ ਵੱਲੋਂ ਸਿੱਖਾਂ ਦੇ ਕੇਸਾਂ ਦੀ ਬੇਅਬਦੀ ਕਰਨਾ ਸ਼ਰਮਨਾਕ ਕਾਰਵਾਈ: ਗਿਆਨੀ ਗੁਰਬਚਨ ਸਿੰਘ

ਪੁਲਿਸ ਵੱਲੋਂ ਸਿੱਖਾਂ ਦੇ ਕੇਸਾਂ ਦੀ ਬੇਅਬਦੀ ਕਰਨਾ ਸ਼ਰਮਨਾਕ ਕਾਰਵਾਈ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ (3 ਅਗਸਤ, 2015): ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਰੂਰ ਵਿਖੇ ਪੁਲੀਸ ਵੱਲੋਂ ਸਿੱਖ ਕਾਰਕੁਨਾਂ ਨੂੰ ਕੇਸਾਂ ਤੋਂ ਫੜ ਕੇ ਖਿੱਚ-ਧੂਹ ਕਰਨ ਅਤੇ ਮਾਰ ਕੁਟਾਈ ਕਰਨ ਦੀ ਵਾਪਰੀ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਦੀ ਜਾਂਚ ਵਾਸਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਆਖਿਆ ਹੈ।

ਗਿਆਨੀ ਗੁਰਬਚਨ ਸਿੰਘ
ਗਿਆਨੀ ਗੁਰਬਚਨ ਸਿੰਘ

ਪੰਜਾਬੀ ਟ੍ਰਿਬਿਊਨ ਵਿੱਚ ਨਸ਼ਰ ਖ਼ਬਰ ਅਨੁਸਾਰ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸੰਗਰੂਰ ਵਿਖੇ ਪੁਲੀਸ ਵੱਲੋਂ ਜਿਸ ਢੰਗ ਤਰੀਕੇ ਨਾਲ ਸਿੱਖ ਕਾਰਕੁਨਾਂ ਨੂੰ ਮਾਰ ਕੁਟਾਈ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਕੇਸਾਂ ਤੋਂ ਫੜ ਕੇ ਖਿੱਚ ਧੂਹ ਕੀਤੀ ਹੈ, ਉਹ ਨਿੰਦਣਯੋਗ ਹੈ।

ਉਨ੍ਹਾਂ ਪੁਲੀਸ ਦੀ ਇਸ ਕਾਰਵਾਈ ਨੂੰ ਸ਼ਰਮਨਾਕ ਕਾਰਵਾਈ ਦੱਸਦਿਆਂ ਆਖਿਆ ਕਿ ਇਹ ਘਟਨਾ ਦੇਸ਼ ਵਿਦੇਸ਼ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਲੋਕਾਂ ਵੱਲੋਂ ਪੁਲੀਸ ਦੀ ਇਸ ਢੰਗ ਦੀ ਕਾਰਗੁਜ਼ਾਰੀ ਦੀ ਸਖਤ ਨਿਖੇਧੀ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਆਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਉਨ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਆਖਿਆ ਕਿ ਉਹ ਇਸ ਘਟਨਾ ਦਾ ਜਾਇਜ਼ਾ ਲੈ ਕੇ ਲੋੜੀਂਦੀ ਕਾਰਵਾਈ ਕਰਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: