Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਸਤਕ ਪ੍ਰੇਮ ਲਹਿਰ ਵੱਲੋਂ ਫਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੌਰਾਨ 25 ਤੋਂ 27 ਦਸੰਬਰ ਤੱਕ ਪੁਸਤਕ ਪ੍ਰਦਰਸ਼ਨੀ ਲਾਈ ਜਾਵੇਗੀ

ਪੁਸਤਕ ਪ੍ਰੇਮ ਲਹਿਰ ਵੱਲੋਂ ਫਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੌਰਾਨ 25 ਤੋਂ 27 ਦਸੰਬਰ ਤੱਕ ਪੁਸਤਕ ਪ੍ਰਦਰਸ਼ਨੀ ਲਾਈ ਜਾਵੇਗੀ

ਫਤਹਿਗੜ੍ਹ ਸਾਹਿਬ: ਨੌਜਵਾਨਾਂ ਵਿੱਚ ਕਿਤਾਬਾਂ ਪ੍ਰਤੀ ਰੁਝਾਨ ਵਧਾਉਣ ਦੇ ਮਕਸਦ ਨਾਲ ਪੁਸਤਕ ਪ੍ਰੇਮ ਲਹਿਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਮੌਕੇ ਤਿੰਨ ਦਿਨਾਂ ਲਈ ਕਿਤਾਬਾਂ ਦੀ ਖਾਸ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇੜੇ ਲੱਗਣ ਵਾਲੀ ਇਸ ਪ੍ਰਦਰਸ਼ਨੀ ਦੌਰਾਨ ਕਿਤਾਬਾਂ ਦੀ ਕੀਮਤ ਉੱਤੇ 30% ਤੋਂ 50% ਤੱਕ ਖਾਸ ਛੂਟ ਵੀ ਦਿੱਤੀ ਜਾਵੇਗੀ।

ਕਿਤਾਬ ਪ੍ਰਦਰਸ਼ਨੀ ਦਾ ਇਸ਼ਤਿਹਾਰ

ਪੁਸਤਕ ਪ੍ਰੇਮ ਲਹਿਰ ਵੱਲੋਂ ਸਿੱਖ ਸਿਆਸਤ ਨੂੰ ਭੇਜੀ ਗਈ ਜਾਣਕਾਰੀ ਵਿੱਚ ਇਹ ਦੱਸਿਆ ਗਿਆ ਹੈ ਕਿ ਇਹ ਪ੍ਰਦਰਸ਼ਨੀ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਤੋਂ ਗੁਰਦੁਆਰਾ ਜੋਤੀ ਸਰੂਪ ਵੱਲ ਨੂੰ ਜਾਂਦੇ ਰਸਤੇ ਉੱਤੇ ਖੱਬੇ ਹੱਥ ਲਗਾਈ ਜਾਵੇਗੀ। ਜਾਣਕਾਰੀ ਵਿੱਚ ਅੱਗੇ ਕਿਹਾ ਗਿਆ ਹੈ ਕਿ ਪੁਸਤਕ ਪ੍ਰੇਮ ਲਹਿਰ ਵੱਲੋਂ ਵਿਦਿਆਰਥੀਆਂ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਅੱਧੇ ਮੁੱਲ ਉੱਤੇ ਕਿਤਾਬਾਂ ਡਾਕ ਰਾਹੀਂ ਘਰ ਭੇਜੀਆਂ ਜਾਂਦੀਆਂ ਹਨ ਅਤੇ ਕੋਈ ਵੀ ਡਾਕ ਖਰਚ ਨਹੀਂ ਲਿਆ ਜਾਂਦਾ। ਲਹਿਰ ਦੇ ਸੰਚਾਲਕਾਂ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਦਰਸ਼ਨੀ ਵਿੱਚ ਪਹੁੰਚ ਕੇ ਲਾਹਾ ਲੈਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਸਤਕ ਪ੍ਰੇਮ ਲਹਿਰ ਵੱਲੋਂ ਨੌਜਵਾਨਾਂ ਵਿਚ ਕਿਤਾਬਾਂ ਪ੍ਰਤੀ ਰੁਚੀ ਵਧਾਉਣ ਦੀ ਕੋਸ਼ਿਸ਼ਾਂ ਤਹਿਤ ਵੱਖ-ਵੱਖ ਸ਼ਹਿਰਾਂ-ਕਸਬਿਆਂ ਵਿਚ ਕਿਤਾਬਾਂ ਦੀਆਂ ਲਾਈਆਂ ਜਾਂਦੀਆਂ ਪ੍ਰਦਰਸ਼ਨੀਆਂ ਦੀ ਲੜੀ ਵਿਚ ਅਗਲੀਆਂ ਪ੍ਰਦਰਸ਼ੀਆਂ ਖੰਨਾ ਅਤੇ ਮੁਕੇਰੀਆਂ ਵਿਖੇ
ਪੰਜਾਬ ਦੇ ਵਸਨੀਕਾਂ ਅੰਦਰ ਕਿਤਾਬਾਂ ਪੜ੍ਹਨ ਪ੍ਰਤੀ ਦਿਲਚਸਪੀ ਵਧਾਉਣ ਲਈ ਸ਼ਲਾਘਾਯੋਗ ਉਪਰਾਲੇ ਕਰ ਰਹੀ ਨੌਜਵਾਨਾਂ ਦੀ ਜਥੇਬੰਦੀ ਪੁਸਤਕ ਪ੍ਰੇਮ ਲਹਿਰ ਵਲੋਂ ਲੁਧਿਆਣੇ ਵਿੱਚ ਪੈਂਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: