Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੂਹਲੇ ਨੂੰ ਸੋਧਣ ਵਾਲੇ ਨਵਤੇਜ ਸਿੰਘ ਨੇ ਨਸ਼ਾ ਤਸਕਰਾਂ ਦੇ ਨਾਵਾਂ ਵਾਲੇ ਲਾਏ ਬੋਰਡ

ਪੂਹਲੇ ਨੂੰ ਸੋਧਣ ਵਾਲੇ ਨਵਤੇਜ ਸਿੰਘ ਨੇ ਨਸ਼ਾ ਤਸਕਰਾਂ ਦੇ ਨਾਵਾਂ ਵਾਲੇ ਲਾਏ ਬੋਰਡ

ਜਲੰਧਰ(20 ਮਾਰਚ, 2015): ਦੂਸ਼ਟ ਅਜੀਤ ਪੁਹਲੇ ਨੂੰ ਅੰਮ੍ਰਿਤਸਰ ਜੇਲ ਵਿੱਚ ਸੋਧਣ ਵਾਲੇ ਨਵਤੇਜ ਸਿੰਘ ਗੱਗੂ ਵੱਲੋਂ ਨਸ਼ਿਆਂ ਖਿਲਾਫ ਮਹਿੰਮ ਆਰੰਭ ਕੀਤੀ ਗਈ ਹੈ। ਜਿਸ ਤਹਿਤ ਉਨ੍ਹਾਂ ਨੇ ਗੁਰਦਾਸਪੁਰ ਜਿਲੇ ਨਾਲ ਸਬੰਧਿਤ ਨਸ਼ੇ ਦੇ ਵਾਪਾਰੀਆਂ ਦੇ ਨਾਂਵਾਂ ਨੂੰ ਨਸ਼ਰ ਕਰਨ ਲਈ ਵੱ-ਵੱਖ ਜਨਤਕ ਥਾਵਾਂ ‘ਤੇ ਵੱਡੇ ਵੱਡੇ ਫਲ਼ੈਕਸ ਬੋਰਡ ਲਾ ਦਿੱਤੇ ਹਨ।

Navtej Singh Gaggu
ਨਸ਼ਿਆਂ ਦੇ ਵਾਪਾਰੀਆਂ ਦੇ ਨਾਵਾਂ ਨੂੰ ਨਸ਼ਰ ਕਰਦੇ ਲਗਾਏ ਗਏ ਜਨਤਕ ਥਾਵਾਂ ‘ਤੇ ਬੋਰਡ

ਗੱਗੂ ਵੱਲੋਂ ਗੁਰਦਾਸਪੁਰ ਜ਼ਿਲ੍ਹੇ ‘ਚ ਨਸ਼ਿਆਂ ਦੇ ਸੌਦਾਗਰਾਂ ਦੇ ਵੱਡੇ ਬੈਨਰ ਲਗਾ ਕੇ ਨਸ਼ਰ ਕਰਨ ਦੀ ਮੁਹਿੰਮ ਨੇ ਬਾਹਰਲੇ ਜ਼ਿਲ੍ਹਿਆਂ ਵਿਚ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਅਖਬਾਰਾਂ ਅਤੇ ਸ਼ੋਸ਼ਲ ਮੀਡੀਆ ‘ਤੇ ਛਪੀ ਵਿਸ਼ੇਸ਼ ਰਿਪੋਰਟ ਨੂੰ ਪੜ੍ਹ ਕੇ ਲੋਕਾਂ ਨੇ ਵੱਡੀ ਪੱਧਰ ‘ਤੇ ਸਭ ਦਾ ਭਲਾ ਹਿਊਮੈਨਿਟੀ ਕਲੱਬ ਐਂਡ ਐਕਸ਼ਨ ਅਗੇਂਸਟ ਡਰੱਗ ਕਮੇਟੀ ਦੇ ਸੰਚਾਲਕਾਂ ਨੂੰ ਫੋਨ ਉੱਪਰ ਵੱਖ-ਵੱਖ ਜ਼ਿਲ੍ਹਿਆਂ ‘ਚ ਨਸ਼ੇ ਵੇਚਣ ਵਾਲਿਆਂ ਦੇ ਨਾਂਅ ਦੱਸੇ ਅਤੇ ਅਜਿਹੇ ਬੋਰਡ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਲਗਾਏ ਜਾਣ ਦੇ ਸੁਝਾਅ ਦਿੱਤੇ।

ਸੰਸਥਾ ਦੇ ਸੰਚਾਲਕ ਨਵਤੇਜ ਸਿੰਘ ਗੁੱਗੂ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਉਸ ਨੂੰ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਦੇ ਸੈਂਕੜੇ ਫੋਨ ਆਏ ਹਨ। ਇਸ ਤੋਂ ਪਤਾ ਲਗਦਾ ਹੈ ਕਿ ਨਸ਼ਿਆਂ ਦੇ ਵਪਾਰੀਆਂ ਨੇ ਪੰਜਾਬ ਅੰਦਰ ਕਿਸ ਪੱਧਰ ‘ਤੇ ਜਾਲ ਫੈਲਾਅ ਰੱਖਿਆ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਨਸ਼ੇ ਵੇਚਣ ਵਾਲਿਆਂ ਦੇ ਨਾਂਅ ਜਨਤਕ ਤੌਰ ‘ਤੇ ਨਸ਼ਰ ਹੋਣ ਨਾਲ ਗੁਰਦਾਸਪੁਰ ਜ਼ਿਲ੍ਹੇ ਵਿਚ ਨਸ਼ਿਆਂ ਦੇ ਵਪਾਰ ਨੂੰ ਠੱਲ੍ਹ ਪੈਣੀ ਸ਼ੁਰੂ ਹੋ ਗਈ ਹੈ ਤੇ ਪੁਲਿਸ ਵੀ ਉਨ੍ਹਾਂ ਉੱਪਰ ਨਜ਼ਰ ਰੱਖਣ ਲੱਗ ਪਈ ਹੈ।

ਉਧਰ ਪੁਲਿਸ ਮੁਖੀ ਬਟਾਲਾ ਸ: ਇੰਦਰਬੀਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਦੇ 23 ਮਾਰਚ ਨੂੰ ਅੰਮ੍ਰਿਤਸਰ ਆਉਣ ਕਾਰਨ ਪੁਲਿਸ ਫੋਰਸ ਉਥੇ ਤਾਇਨਾਤ ਹੈ, ਜਿਸ ਕਰਕੇ ਫਿਲਹਾਲ ਨਸ਼ਰ ਹੋਏ ਨਾਵਾਂ ਵਾਲਿਆਂ ਦੀ ਪੜਤਾਲ ਆਰੰਭ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਉੱਪਰ ਸਖ਼ਤ ਨਿਗ੍ਹਾ ਰੱਖੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਹੁਣ ਮੀਡੀਆ ਕੋਲ ਬਰਾਮਦ ਕੀਤੇ ਨਸ਼ਿਆਂ ਦੀ ਕੀਮਤ ਦਾ ਦਾਅਵਾ ਨਹੀਂ ਕਰ ਸਕੇਗੀ। ਵਧੀਕ ਡੀਜੀਪੀ-ਕਮ-ਵਿਸ਼ੇਸ਼ ਟਾਸਕ ਫੋਰਸ (ਐਸਟੀਐਫ਼) ਮੁਖੀ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਮੀਡੀਆ ਵਿੱਚ ਬਰਾਮਦ ਨਸ਼ਿਆਂ
ਥਾਣਾ ਕਰਤਾਰਪੁਰ ਦੇ ਮਾਲਖਾਨੇ ਵਿੱਚੋਂ ਦੋ ਦਹਾਕੇ ਪਹਿਲਾਂ "ਗੁੰਮ" ਹੋਈਆਂ ਦੋ ਏ.ਕੇ. 47 ਗੰਨਾਂ ਨੂੰ ਲੱਭਣ ਲਈ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸਐਸਪੀ ਨੇ ਰਾਈਫਲਾਂ ਗੁੰਮ ਹੋਣ ਦੇ ਮਾਮਲੇ ਵਿੱਚ ਵਿਸ਼ੇਸ਼
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸਾਬਕਾ ਐਸਐਸਪੀ ਸਮੇਤ ਕੁੱਝ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਮੋਗਾ ਦੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨਸ਼ਾ ਤਸਕਰੀ ਕੇਸ ਵਿੱਚੋਂ ਕੱਢਣ ਬਦਲੇ ਰਿਸ਼ਵਤ ਲੈਣ
ਨਸ਼ੇ ਦੇ ਕਾਰੋਬਾਰ 'ਚ ਜੁੜੇ ਪੰਜਾਬ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਮਾਮਲੇ ਵਿੱਚ ਦੋ ਉੱਚ ਪੁਲਿਸ ਅਧਿਕਾਰੀਆਂ ਦੇ ਨਾਮ ਆਉਣ ਦੀ ਚਰਚਾ ਮੀਡੀਆ 'ਚ ਚੱਲ ਰਹੀ ਹੈ। ਮੀਡੀਆ ਰਿਪੋਰਟਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: