Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੇਸ਼ਾਵਰ ਵਿੱਚ ਸਿੱਖਾਂ ਦੇ ਅੰਤਿਮ ਸੰਸਕਾਰ ਲਈ ਅਸਥਾਨ ਬਣਾਵੇ ਪਾਕਿਸਤਾਨ ਸਰਕਾਰ: ਸ਼੍ਰੋ.ਗੁ.ਪ੍ਰ.ਕ.

ਪੇਸ਼ਾਵਰ ਵਿੱਚ ਸਿੱਖਾਂ ਦੇ ਅੰਤਿਮ ਸੰਸਕਾਰ ਲਈ ਅਸਥਾਨ ਬਣਾਵੇ ਪਾਕਿਸਤਾਨ ਸਰਕਾਰ: ਸ਼੍ਰੋ.ਗੁ.ਪ੍ਰ.ਕ.

ਅੰਮ੍ਰਿਤਸਰ: ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ‘ਚ ਸਿੱਖ ਭਾਈਚਾਰੇ ਲਈ ਅੰਤਮ ਸੰਸਕਾਰ ਦੀ ਜਗ੍ਹਾ ਦਾ ਨਾ ਹੋਣਾ ਮਾੜੀ ਗੱਲ ਹੈ ਅਤੇ ਇਹ ਪਾਕਿਸਤਾਨ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਨਾਲ ਨਾਇਨਸਾਫੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਕੀਤਾ।

ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਨੇ ਕਿਹਾ ਕਿ ਦੁਖ ਦੀ ਗੱਲ ਹੈ ਕਿ ਘੱਟ ਗਿਣਤੀ ਸਿੱਖਾਂ ਨੂੰ ਅੰਤਮ ਰਸਮਾਂ ਨਿਭਾਉਣ ਲਈ ਅੰਤਮ ਅਸਥਾਨ ਬਣਵਾਉਣ ਵਾਸਤੇ ਅਦਾਲਤ ਦਾ ਸਹਾਰਾ ਲੈਣਾ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਅੰਦਰ ਵੱਸਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕੀਤੀ ਜਾਵੇ, ਕਿਉਂਕਿ ਸਿੱਖ ਮਰਯਾਦਾ ਅਨੁਸਾਰ ਸਿੱਖਾਂ ਦੇ ਅੰਤਮ ਸੰਸਕਾਰ ਦਾ ਆਪਣਾ ਇਕ ਵਿਧੀ ਵਿਧਾਨ ਹੈ ਜਿਸ ਅਨੁਸਾਰ ਉਹ ਅੰਤਮ ਰਸਮਾਂ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਥਾਨਕ ਸਿੱਖਾਂ ਦੀ ਪਿਸ਼ਾਵਰ ਵਿਚ ਅੰਤਮ ਅਸਥਾਨ ਬਣਾਉਣ ਦੀ ਮੰਗ ਨੂੰ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਇਸ ਤੋਂ ਇਲਾਵਾ ਪਾਕਿਸਤਾਨ ‘ਚ ਵਸਦੇ ਸਿੱਖਾਂ ਨੂੰ ਆ ਰਹੀਆਂ ਹੋਰ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਭਾਰਤੀ ਮੀਡੀਆ ਦੇ ਇੱਕ ਹਿੱਸੇ ਵੱਲੋਂ ਬੀਤੇ ਦਿਨੀਂ ਇਹ ਖਬਰ ਨਸ਼ਰ ਕੀਤੀ ਗਈ ਸੀ ਕਿ ਪਾਕਿਸਤਾਨ ਵਿੱਚ ਸਿੱਖਾਂ ਲਈ ਸ਼ਮਸ਼ਾਨਘਾਟ ਨਾ ਹੋਣ ਕਾਰਨ ਚਲਾਣਾ ਕਰ ਜਾਣ ਵਾਲੇ ਸਿੱਖਾਂ ਦੇ ਸਰੀਰਾਂ ਦਾ ਅੰਤਿਮ ਸੰਸਕਾਰ ਕਰਨ ਦੀ ਦਿੱਕਤ ਆ ਰਹੀ ਹੈ ਤੇ ਕਈ ਵਾਰ ਸਰੀਰਾਂ ਨੂੰ ਦਫਨਾਉਣਾ ਪੈਂਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਲੰਘੀ 26 ਅਕਤੂਬਰ 2025 ਨੂੰ ਪਿੰਡ ਰਤਨਗੜ੍ਹ, ਨੇੜੇ ਖਲਚੀਆਂ ਵਿਖੇ ਸ਼ਹੀਦ ਭਾਈ ਰਾਜਵਿੰਦਰ ਸਿੰਘ ਰਾਜੂ ਦੀ ਯਾਦ ਵਿਚ ਹੋਏ ਸਲਾਨਾ ਸ਼ਹੀਦੀ ਸਮਾਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ
ਵਿਸ਼ਵ ਅਤੇ ਖੇਤਰੀ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ, ਅਤੇ ਇਸ ਬਦਲੇ ਹੋਏ ਪਰਿਪੇਖ ਵਿੱਚ, ਦੱਖਣੀ ਏਸ਼ੀਆ ਵਿੱਚ ਪੰਜਾਬ ਦਾ ਭੂ-ਰਾਜਨੀਤਕ ਮਹੱਤਵ ਕਾਫੀ ਵਧ ਗਿਆ ਹੈ। ਇਸ ਵਿਖਿਆਨ ਵਿੱਚ, ਭਾਈ
ਪੰਜਾਬ ਸਰਕਾਰ ਹੁਣ ਇਕ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ ਜਿਸ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਾਸਤੇ ਸਖਤ ਸਜਾ ਤਜਵੀਜ਼ ਕੀਤੀ ਜਾ ਰਹੀ ਹੈ। ਇਸ ਕਾਨੂੰਨ ਦੇ ਕਾਨੂੰਨੀ ਪੱਖਾਂ ਬਾਰੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: