Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੈਰਿਸ ਵਿੱਚ ਖਾਲਸਾ ਸਿਰਜਣਾ ਦਿਵਸ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜ਼ਾਇਆ ਗਿਆ

ਪੈਰਿਸ ਵਿੱਚ ਖਾਲਸਾ ਸਿਰਜਣਾ ਦਿਵਸ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜ਼ਾਇਆ ਗਿਆ

ਪੈਰਿਸ (21 ਅਪ੍ਰੈਲ, 2015 ): ਫਰਾਂਸ ‘ਚ ਪੈਰਿਸ ਦੇ ਆਸ-ਪਾਸ ਸਮੂਹ ਗੁਰਦੁਆਰਿਆਂ ‘ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਖਾਲਸੇ ਦਾ ਸਾਜਨਾ ਦਿਵਸ ਪੂਰੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਬੰਧ ‘ਚ ਬੋਬਿਨੀ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਬੀਤੇ ਐਤਵਾਰ 19 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ।

ਪੈਰਿਸ ਵਿੱਚ ਸਜ਼ਾਏ ਨਗਰ ਕੀਰਤਨ ਦੀਆਂ ਵੱਖ-ਵੱਖ ਤਸਵੀਰਾਂ
ਪੈਰਿਸ ਵਿੱਚ ਸਜ਼ਾਏ ਨਗਰ ਕੀਰਤਨ ਦੀਆਂ ਵੱਖ-ਵੱਖ ਤਸਵੀਰਾਂ

ਇਸ ਮੌਕੇ ਬੋਬਿਨੀ ਦੇ ਮੇਅਰ ਸਟੀਫਨ-ਦਿ-ਪੋਲੀ ਤੇ ਜੌਨ ਮੇਅਰ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਤੇ ਖਾਲਸੇ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਪੂਰੇ ਖਾਲਸਾਈ ਜਾਹੋ-ਜਲਾਲ ‘ਚ ਸਜੇ ਨਗਰ ਕੀਰਤਨ ‘ਚ ਸਭ ਤੋਂ ਅੱਗੇ ਮੀਰੀ-ਪੀਰੀ ਗਤਕਾ ਅਖਾੜਾ ਗਤਕੇ ਦੇ ਜੌਹਰ ਪੇਸ਼ ਕਰ ਰਿਹਾ ਸੀ, ਪਿੱਛੇ ਬੀਬੀਆਂ ਵੱਲੋਂ ਸ਼ਰਧਾ ਪੂਰਵਕ ਰਸਤਾ ਸਾਫ਼ ਕੀਤਾ ਜਾ ਰਿਹਾ ਸੀ ਤੇ ਪਾਣੀ ਵਾਲੀ ਗੱਡੀ ਨੂੰ ਅੱਗੇ-ਅੱਗੇ ਸੜਕ ਧੋਂਦੀ ਜਾ ਰਹੀ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸੀ। ਪੰਜ ਪਿਆਰਿਆਂ ਦੀ ਅਗਵਾਈ ਹੇਠ ਖਾਲਸਾਈ ਰੰਗਣ ਬਖੇਰਦਾ ਹੋਇਆ ਨੀਲੀਆਂ-ਪੀਲੀਆਂ ਦਸਤਾਰਾਂ, ਦੁਪੱਟਿਆਂ ਦਾ ਇਹ ਕਾਫ਼ਲਾ ਬੋਬਿਨੀ, ਡਰੰਸੀ ਵਿਚੋਂ ਦੀ ਹੁੰਦਾ ਹੋਇਆ ਅਦਭੁੱਤ ਨਜ਼ਾਰਾ ਪੇਸ਼ ਕਰ ਰਿਹਾ ਸੀ।

ਥਾਂ-ਥਾਂ ਸੰਗਤ ਵੱਲੋਂ ਚਾਹ, ਪਕੌੜੇ, ਜਲੇਬੀਆਂ, ਦੁੱਧ ਤੇ ਜੂਸ ਆਦਿ ਦੇ ਲੰਗਰ ਲਾਏ ਹੋਏ ਸਨ। ਸੰਗਤ ਦੇ ਠਾਠਾਂ ਮਾਰਦੇ ਇਕੱਠ ‘ਚ ਇਕ ਸਿਰੇ ਤੋਂ ਦੂਜਾ ਸਿਰਾ ਨਜ਼ਰ ਨਹੀਂ ਸੀ ਆ ਰਿਹਾ। ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਅਕਾਸ਼ ਗੂੰਜ ਉੱਠਿਆ।

ਫਰਾਂਸੀਸੀ ਲੋਕ ਬਾਹਰ ਨਿਕਲ ਕੇ ਇਹ ਅਲੌਕਿਕ ਨਜ਼ਾਰਾ ਤੱਕ ਰਹੇ ਸਨ। ਇਸ ਮੌਕੇ ਫਰੈਂਚ ਭਾਸ਼ਾ ਵਿਚ ਸਿੱਖ ਇਤਿਹਾਸ ਤੇ ਵਿਸਾਖੀ ਬਾਰੇ ਪੈਂਫਲਿਟ ਵੰਡੇ ਗਏ।

ਭਾਈ ਗੁਰਦੇਵ ਸਿੰਘ ਡਰੰਸੀ ਵੱਲੋਂ ਤੇ ਨਿਰਮਲ ਸਿੰਘ ਵੱਲੋਂ ਸੁੰਦਰ ਪਾਲਕੀ ਦੀ ਸੇਵਾ ਕੀਤੀ ਗਈ। ਅਕਾਲ ਚੈਨਲ, ਸੰਗਤ ਟੀ. ਵੀ., ਦੀਪ ਟੀ. ਵੀ. ਤੇ ਮੀਡੀਆ ਪੰਜਾਬ ਵੱਲੋਂ ਸਾਰੇ ਦ੍ਰਿਸ਼ਾਂ ਨੂੰ ਕੈਮਰੇ ਵਿਚ ਕੈਦ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਨੂੰ ਭਾਰਤੀ ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਫਰਾਂਸ ਦੇ ਰਾਸ਼ਟਰਪਤੀ ਸਾਹਮਣੇ ਦਸਤਾਰਧਾਰੀ ਸਿੱਖ
ਫਰਾਂਸ ਵਿੱਚ ਸਿੱਖ ਕੌਮ ਦਸਤਾਰ ਸਜ਼ਾਉਣ ਦੇ ਹੱਕ ਦੀ ਬਹਾਲੀ ਲਈ ਪਿਛਲੇ ਸਾਲਾਂ ਤੋਂ ਸੰਘਰਸ਼ ਕਰ ਰਹੀ ਹੈ, ਪਰ ਜਦ ਫਰਾਂਸ ਦੇ ਰਾਸ਼ਟਰਪਤੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਆਉਦੇ ਹਨ ਤਾਂ
4 ਜਨਵਰੀ ਨੂੰ ਚੰਡੀਗੜ੍ਹ ਫ਼ੇਰੀ 'ਤੇ ਆ ਰਹੇ ਫ਼ਰਾਂਸ ਦੇ ਰਾਸ਼ਟਰਪਤੀ ਕੋਲ ਫ਼ਰਾਂਸ 'ਚ ਦਸਤਾਰ 'ਤੇ ਪਾਬੰਦੀ ਸਮੇਤ ਹੋਰ ਸਿੱਖ ਮਸਲੇ ਉਠਾਉਣ ਲਈ ਕਿਸੇ ਵੀ ਸਿੱਖ ਜਥੇਬੰਦੀ ਅਤੇ ਸ਼੍ਰੋਮਣੀ ਗੁਰਦੁਆਰਾ
ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਦਿੱਤੀ ਮਾਫੀ ਦੇ ਵਿਰੁੱਧ ਉੱਠੇ ਪੰਥਕ ਰੋਹ ਦੇ ਚੱਲਦਿਆਂ ਅੱਜ ਗੁਰਦੁਆਰਾ ਸਿੰਘ ਸਭਾ ਬੋਬਿਨੀ ਵਿਖੇ ਫਰਾਂਸ ਦੇ ਸਮੂਹ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: