ਤਰਨਤਾਰਨ: ਮੀਡੀਆ ਦੀਆਂ ਖ਼ਬਰਾਂ ਮੁਤਾਬਕ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਬੋਪਾਰਾਏ ਵਿਖੇ ਬੀਤੀ ਰਾਤ ਵੋਟਰਾਂ ਨੂੰ ਪੈਸੇ ਵੰਡ ਰਹੇ ਬਾਦਲ ਦਲ ਦੇ ਆਗੂਆਂ ਨੂੰ ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਬੋਪਾਰਾਏ ਵੱਲੋਂ ਰੋਕਣ ‘ਤੇ ਗੁੱਸੇ ‘ਚ ਆਏ ਬਾਦਲ ਦਲ ਦੇ ਆਗੂਆਂ ਨੇ ਅੱਜ ਸਵੇਰੇ ਹਰਜਿੰਦਰ ਸਿੰਘ ਦੇ ਘਰ ‘ਤੇ ਹਮਲਾ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਗੁੱਟ ਵੱਢ ਦਿੱਤਾ ਤੇ ਇਕ ਹੋਰ ਸ਼ਖਸ ਦੀਆਂ ਉਂਗਲਾਂ ਵੱਢ ਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖਮੀਆਂ ਨੂੰ ਪੱਟੀ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰਨਾ ਪਿਆ।