Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਦਰਸ਼ਨਕਾਰੀਆਂ ਲਈ ਜੇਲ੍ਹਾਂ ਬਣਾਉਣ ਦੇ ਐਲਾਨ ਨਾਲ ਬਾਦਲਾਂ ਦਾ ਜ਼ਾਲਮ ਚਿਹਰਾ ਸਾਹਮਣੇ ਆਇਆ- ਭਗਵੰਤ ਮਾਨ

ਪ੍ਰਦਰਸ਼ਨਕਾਰੀਆਂ ਲਈ ਜੇਲ੍ਹਾਂ ਬਣਾਉਣ ਦੇ ਐਲਾਨ ਨਾਲ ਬਾਦਲਾਂ ਦਾ ਜ਼ਾਲਮ ਚਿਹਰਾ ਸਾਹਮਣੇ ਆਇਆ- ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਬਾਦਲ ਸਰਕਾਰ ਦੇ ਪ੍ਰਦਰਸ਼ਨਕਾਰੀਆਂ ਲਈ ਜੇਲ੍ਹਾਂ ਬਣਾਉਣ ਦੇ ਐਲਾਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਵੀਰਵਾਰ ਨੂੰ ਜਾਰੀ ਕੀਤੇ ਬਿਆਨ ਵਿਚ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਕਿਹਾ ਕਿ ਇਸ ਐਲਾਨ ਨਾਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਜ਼ਾਲਮ ਚਿਹਰੇ ਤੋਂ ਪਰਦਾ ਲੱਥ ਗਿਆ ਹੈ।

ਸਭਾ ਮੈਂਬਰ ਭਗਵੰਤ ਮਾਨ
ਸਭਾ ਮੈਂਬਰ ਭਗਵੰਤ ਮਾਨ

ਉਨ੍ਹਾਂ ਕਿਹਾ ਬਾਦਲ ਸਰਕਾਰ ਦੇ ਕਦਮ ਨੇ ਭਾਰਤ ਵਿਚ ਬਰਤਾਨਵੀ ਰਾਜ ਦੇ ਜ਼ੁਲਮ ਦੀ ਯਾਦ ਮੁੜ ਤਾਜ਼ਾ ਕਰ ਦਿੱਤੀ ਹੈ। ਮਾਨ ਨੇ ਕਿਹਾ ਕਿ ਹਜ਼ਾਰਾਂ ਕੁਰਬਾਨੀਆਂ ਨਾਲ ਭਾਰਤ ਨੂੰ ਆਜ਼ਾਦੀ ਪ੍ਰਾਪਤ ਹੋਈ ਹੈ। ਇਸ ਲਈ ਬਾਦਲਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਦਰੜਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਆਪ ਆਗੂ ਨੇ ਕਿਹਾ ਲੋਕਾਂ ਨੂੰ ਅਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਕਾਨੂੰਨੀ ਜਮਹੂਰੀ ਹੱਕ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਬਾਦਲ ਸਰਕਾਰ ਕਾਂਗਰਸੀ ਸਰਕਾਰਾਂ ਵਾਂਗ ਲੋਕਾਂ ਦੀਆਂ ਜ਼ਰੂਰਤਾਂ ਵੱਲ ਗੰਭੀਰ ਹੋਣ ਦੀ ਥਾਂ ਲੋਕਾਂ ਨੂੰ ਲੁੱਟਦੀ ਰਹੀ ਹੈ। ਬਾਦਲਾਂ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਕਿਸਾਨ, ਨੌਜਵਾਨ, ਮਜ਼ਦੂਰ , ਕਰਮਚਾਰੀਆਂ ਸਮੇਤ ਹਰਿ ਇੱਕ ਵਰਗ ਬਾਦਲਾਂ ਖ਼ਿਲਾਫ਼ ਸੜਕਾਂ ਤੇ ਉੱਤਰੇਗਾ। ਇਹੀ ਕਾਰਨ ਹੈ ਕਿ ਬਾਦਲ ਲੋਕ ਸੰਘਰਸ਼ ਨੂੰ ਦਰੜਨ ਦੀਆਂ ਕਠੋਰ ਤੇ ਜ਼ਾਲਮ ਵਿਉਂਤਾਂ ਘੜ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਬਾਦਲ ਸਰਕਾਰ ਦਾ ਇਹ ਤਾਨਾਸ਼ਾਹੀ ਰਵਈਆ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਹੱਕਾਂ ਖ਼ਾਤਰ ਸੰਘਰਸ਼ ਕਰਨ ਵਾਲਿਆਂ ਨੂੰ ਜੇਲ੍ਹਾਂ ਵਿਚ ਕੈਦ ਕਰਨ ਲਈ ਜਿਹੜਾ ਸੈਂਕੜੇ ਕਰੋੜ ਸਰਕਾਰ ਵੱਲੋਂ ਜੇਲ੍ਹ ਦੀ ਉਸਾਰੀ ‘ਤੇ ਲਾਇਆ ਜਾਣਾ ਹੈ ਉਹ ਲੋਕਾਂ ਦੀ ਬਿਹਤਰੀ ਤੇ ਕਿਉਂ ਨਹੀਂ ਖ਼ਰਚ ਕਰਦੀ। ਮਾਨ ਨੇ ਕਿਹਾ ਕਿ ਇਸ ਕਦਮ ਤੋਂ ਇਹ ਵੀ ਪਤਾ ਲੱਗਦਾ ਹੈ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੋਣ ਵਾਲੀ ਸ਼ਰਮਨਾਕ ਹਾਰ ਤੋਂ ਬਾਦਲ ਕਿੰਨੀ ਬੁਰੀ ਤਰ੍ਹਾਂ ਘਬਰਾਏ ਹੋਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: