Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਨੀਤ ਕੌਰ, ਭਰਤਇੰਦਰ ਚਾਹਲ ਅਤੇ ਹਰਮਿੰਦਰ ਜੱਸੀ ਛਤਰਪਤੀ ਕਤਲ ਕੇਸ ਨੂੰ ਖ਼ਤਮ ਕਰਵਾਉਣ ਲਈ ਹੱਥ-ਪੈਰ ਮਾਰਦੇ ਰਹੇ: ਅੰਸ਼ੁਲ ਛਤਰਪਤੀ

ਪ੍ਰਨੀਤ ਕੌਰ, ਭਰਤਇੰਦਰ ਚਾਹਲ ਅਤੇ ਹਰਮਿੰਦਰ ਜੱਸੀ ਛਤਰਪਤੀ ਕਤਲ ਕੇਸ ਨੂੰ ਖ਼ਤਮ ਕਰਵਾਉਣ ਲਈ ਹੱਥ-ਪੈਰ ਮਾਰਦੇ ਰਹੇ: ਅੰਸ਼ੁਲ ਛਤਰਪਤੀ

ਚੰਡੀਗੜ੍ਹ: ਪਿਛਲੇ 15 ਸਾਲਾਂ ਤੋਂ ਆਪਣੇ ਪੱਤਰਕਾਰ ਪਿਤਾ ਰਾਮ ਚੰਦਰ ਛਤਰਪਤੀ ਦੇ ਕਤਲ ਮਾਮਲੇ ਵਿੱਚ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਵਿਰੁੱਧ ਕਾਨੂੰਨੀ ਲੜਾਈ ਲੜਦੇ ਆ ਰਹੇ ਪੱਤਰਕਾਰ ਅੰਸ਼ੁਲ ਛਤਰਪਤੀ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਉਨ੍ਹਾਂ ਦੇ ਪਿਤਾ ਦੇ ਕੇਸ ਨੂੰ ਖ਼ਤਮ ਕਰਵਾਉਣ ਲਈ ਸੀਬੀਆਈ ’ਤੇ ਦਬਾਅ ਪੁਆਉਂਦੇ ਰਹੇ ਹਨ।

ਅੰਸ਼ੁਲ ਛਤਰਪਤੀ ਨੇ ਅੱਜ ਇੱਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਰਾਮ ਰਹੀਮ ਨੇ 2005 ਵਿੱਚ ਇਸ ਮਾਮਲੇ ’ਚ ਸੀਬੀਆਈ ਦੇ ਪੜਤਾਲੀਆ ਅਫ਼ਸਰਾਂ ’ਤੇ ਦਬਾਅ ਬਣਾਉਣ ਲਈ ਚੰਡੀਗੜ੍ਹ ਵਿੱਚ ਵਿਸ਼ਾਲ ਇਕੱਠ ਕੀਤਾ ਸੀ ਤਾਂ ਉਸ ਵੇਲੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਕਈ ਨੇਤਾਵਾਂ ਨੇ ਇਸ ਕੇਸ ਨੂੰ ਖ਼ਤਮ ਕਰਵਾਉਣ ਲਈ ਦਿੱਲੀ ਵਿੱਚ ਡੇਰੇ ਲਾ ਕੇ ਸੀਬੀਆਈ ’ਤੇ ਦਬਾਅ ਪਵਾਉਣ ਦੀ ਕੋਸ਼ਿਸ਼ ਕੀਤੀ।

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਸ਼ੁੱਕਰਵਾਰ ਨੂੰ ਪੰਚਕੂਲਾ ਹਿੰਸਾ ਦੀਆਂ ਤਸਵੀਰਾਂ ਦੇਖਦੇ ਹੋਏ ਅੰਸ਼ੁਲ ਛੱਤਰਪਤੀ।
ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਸ਼ੁੱਕਰਵਾਰ ਨੂੰ ਪੰਚਕੂਲਾ ਹਿੰਸਾ ਦੀਆਂ ਤਸਵੀਰਾਂ ਦੇਖਦੇ ਹੋਏ ਅੰਸ਼ੁਲ ਛੱਤਰਪਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਵੇਲੇ ਸੀਬੀਆਈ ਦੀ ਇੱਕ ਟੀਮ ਡੇਰਾ ਸਿਰਸਾ ਵਿੱਚ ਡੇਰਾ ਮੁਖੀ ਤੋਂ ਪੁੱਛ-ਪੜਤਾਲ ਕਰਨ ਲਈ ਗਈ ਸੀ ਤਾਂ ਉਸ ਵੇਲੇ ਭਰਤਇੰਦਰ ਸਿੰਘ ਚਾਹਲ, ਤਤਕਾਲੀ ਵਿਧਾਇਕ ਹਰਮਿੰਦਰ ਸਿੰਘ ਜੱਸੀ ਤੇ ਇੱਕ ਹੋਰ ਕਾਂਗਰਸੀ ਆਗੂ ਸਿਰਸਾ ਪੁੱਜ ਕੇ ਰਾਮ ਰਹੀਮ ਨੂੰ ਬਚਾਉਣ ਲਈ ਯਤਨ ਕਰਦੇ ਰਹੇ ਸਨ। ਉਸ ਵੇਲੇ ਸੀਬੀਆਈ ਦੀ ਟੀਮ ਪਹਿਲਾਂ ਸਿਰਸਾ ਸਥਿਤ ਪੀਡਬਲਿਯੂਡੀ ਦੇ ਰੈਸਟ ਹਾਊਸ ’ਚ ਪੁੱਜੀ ਸੀ ਤੇ ਇਸ ਦੌਰਾਨ ਜਾਣਕਾਰੀ ਮਿਲੀ ਸੀ ਕਿ ਸ੍ਰੀ ਚਾਹਲ ਤੇ ਸ੍ਰੀ ਜੱਸੀ ਸਿਰਸਾ ਵਿੱਚ ਮੌਜੂਦ ਹਨ ਤੇ ਰਾਮ ਰਹੀਮ ਨੂੰ ਬਚਾਉਣ ਲਈ ਕਈ ਪਾਸੇ ਫੋਨ ਕਰ ਰਹੇ ਹਨ।

ਪੂਰਾ ਸੱਚ ਅਖ਼ਬਾਰ ਦਾ ਸੰਪਾਦਕ ਮਰਹੂਮ ਰਾਮਚੰਦਰ ਛਤਰਪਤੀ
              ਪੂਰਾ ਸੱਚ ਅਖ਼ਬਾਰ ਦਾ ਸੰਪਾਦਕ ਮਰਹੂਮ ਰਾਮਚੰਦਰ ਛਤਰਪਤੀ

ਅੰਸ਼ੁਲ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਇਨੈਲੋ, ਕਾਂਗਰਸ, ਭਾਜਪਾ ਤੇ ਅਕਾਲੀ ਦਲ ਆਦਿ ਡੇਰੇ ਤੋਂ ਵੋਟਾਂ ਦੀਆਂ ਗੱਠੜੀਆਂ ਹਾਸਲ ਕਰਨ ਲਈ ਸੌਦੇ ਕਰਦੀਆਂ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਦੀ ਮੌਜੂਦਾ ਭਾਜਪਾ ਸਰਕਾਰ ਨੇ ਤਾਂ ਡੇਰੇ ਨਾਲ ਤਾਜ਼ਾ ਸੌਦਾ ਕੀਤਾ ਹੈ ਤੇ ਸਿਰਸੇ ਲਈ ਅਲਾਟ ਹੋਇਆ ਮੈਡੀਕਲ ਕਾਲਜ ਇਸੇ ਸੌਦੇ ਤਹਿਤ ਡੇਰੇ ਵਿੱਚ ਤਬਦੀਲ ਕੀਤਾ ਗਿਆ।

ਸਬੰਧਤ ਖ਼ਬਰ: ਰਾਮ ਰਹੀਮ ਦਾ ਸੱਚ ਸਾਹਮਣੇ ਲਿਆਉਣ ਵਾਲਾ ਪੱਤਰਕਾਰ ਰਾਮਚੰਦ ਛਤਰਪਤੀ …

ਉਨ੍ਹਾਂ ਦੱਸਿਆ ਕਿ ਰਾਮ ਚੰਦਰ ਛਤਰਪਤੀ ਨੇ ਆਪਣੀ ਅਖ਼ਬਾਰ ‘ਪੂਰਾ ਸੱਚ’ ਵਿੱਚ ਸਭ ਤੋਂ ਪਹਿਲਾਂ ਪੀੜਤ ਸਾਧਵੀਆਂ ਦੀ ਗੁੰਮਨਾਮ ਚਿੱਠੀ 30 ਮਈ 2002 ਨੂੰ ਛਾਪੀ ਸੀ, ਜਿਸ ਤੋਂ ਖ਼ਫ਼ਾ ਰਾਮ ਰਹੀਮ ਨੇ 24 ਅਕਤੂਬਰ 2002 ਨੂੰ ਉਸ ਦੇ ਪਿਤਾ ਨੂੰ ਗੋਲੀਆਂ ਮਰਵਾ ਦਿੱਤੀਆਂ, ਜਿਸ ਕਾਰਨ 21 ਨਵੰਬਰ 2002 ਨੂੰ ਉਹ ਚੱਲ ਬਸੇ। ਅੰਸ਼ੁਲ ਨੇ ਦੋਸ਼ ਲਾਇਆ ਕਿ ਉਸ ਵੇਲੇ ਦੀ ਇਨੈਲੋ ਸਰਕਾਰ ਨੇ ਡੇਰੇ ਨਾਲ ਮਿਲੀਭੁਗਤ ਕਰ ਕੇ ਉਨ੍ਹਾਂ ਦੇ ਪਿਤਾ ਦੇ ਧਾਰਾ 164 ਤਹਿਤ ਬਿਆਨ ਨਹੀਂ ਦਰਜ ਹੋਣ ਦਿੱਤੇ। ਉਸ ਦੇ ਪਿਤਾ ਵੱਲੋਂ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਬਾਕਾਇਦਾ ਗੁਰਮੀਤ ਰਾਮ ਰਹੀਮ ਦਾ ਨਾਮ ਵੀ ਐਫਆਈਆਰ ਵਿੱਚ ਦਰਜ ਕਰਵਾਇਆ ਗਿਆ ਸੀ, ਪਰ ਪੁਲੀਸ ਨੇ ਬਾਅਦ ਵਿੱਚ ਇਸ ਤੱਥ ਨੂੰ ਗਾਇਬ ਕਰ ਦਿੱਤਾ ਸੀ।ਉਧਰ ਕਾਂਗਰਸੀ ਇਸ ਮਾਮਲੇ ਵਿੱਚ ਜਵਾਬ ਦੇਣ ਤੋਂ ਟਲਦੇ ਰਹੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਸਿੱਖ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਅੱਜ ਮੈਕਸੀਮਮ ਸਕਿਓਟਰੀ ਜੇਲ੍ਹ, ਨਾਭਾ ਵਿਚੋਂ ਪੱਕੇ ਤੌਰ ਉੱਤੇ ਰਿਹਾਈ ਹੋ ਗਈ। ਭਾਈ ਲਾਲ ਸਿੰਘ ਲੰਘੇ 28 ਵਰਿ੍ਹਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: