Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਾਇਵੇਟ ਸਕੂਲਾਂ ਦੀ ਫੀਸਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਦੀ ਤਰਜ ‘ਤੇ ਕਰੇ ਸੂਬਾ ਸਰਕਾਰ: ਫੂਲਕਾ

ਪ੍ਰਾਇਵੇਟ ਸਕੂਲਾਂ ਦੀ ਫੀਸਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਦੀ ਤਰਜ ‘ਤੇ ਕਰੇ ਸੂਬਾ ਸਰਕਾਰ: ਫੂਲਕਾ

ਚੰਡੀਗੜ੍ਹ: ਪ੍ਰਾਇਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਲੁਟ ਦਾ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਨੂੰ ਇਸ ਸੰਬੰਧੀ ਫੌਰੀ ਤੌਰ ‘ਤੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਫੀਸ, ਮੁੜ ਦਾਖਲਾ ਫੀਸ ਅਤੇ ਕਿਤਾਬਾਂ ਖਰੀਦਣ ਦੇ ਮਾਮਲੇ ਵਿਚ ਪ੍ਰਾਇਵੇਟ ਸਕੂਲਾਂ ਦੀ ਮਨਮਾਨੀ ਨੂੰ ਰੋਕਣਾ ਚਾਹੀਦਾ ਹੈ।

ਦਿੱਲੀ ਵਿਚ ਸਿੱਖਿਆ ਵਿਵਸਥਾ ਬਾਰੇ ਬੋਲਦਿਆਂ ਫੂਲਕਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪ੍ਰਾਇਵੇਟ ਸਕੂਲਾਂ ਨੂੰ ਫੀਸਾਂ ਅਤੇ ਦਾਖਲਾ ਸੰਬੰਧੀ ਹਿਦਾਇਤਾਂ ਜਾਰੀ ਕੀਤੀਆਂ ਸਨ। ਜਿਸਦੇ ਕਿ ਬਹੁਤ ਸਾਰਥਕ ਅਤੇ ਚੰਗੇ ਨਤੀਜੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਸਿੱਖਿਆ ਦੇ ਵਾਪਾਰੀਕਰਨ ਨੂੰ ਨੱਥ ਪਾਉਣੀ ਚਾਹੀਦੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਦਿੱਤੇ ਜਾਣ ਵਾਲੇ ਫੰਡ ਫੌਰੀ ਤੌਰ ‘ਤੇ ਜਾਰੀ ਕਰਕੇ ਉਨ੍ਹਾਂ ਨੂੰ ਪ੍ਰਾਇਵੇਟ ਸਕੂਲਾਂ ਦੀ ਬਰਾਬਰ ਲਿਆਂਦਾ ਜਾਣਾ ਚਾਹੀਦਾ ਹੈ।

hs-phoolka-white-sik
ਪੰਜਾਬ ਵਿਧਾਨ ਸਭਾ ‘ਚ ‘ਆਪ’ ਵਿਧਾਇਕ ਦਲ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ (ਫਾਈਲ ਫੋਟੋ)

ਮੌਜੂਦਾ ਸਰਕਾਰ ਵਲੋਂ ਪਿਛਲੀ ਸਰਕਾਰ ਦੇ ਕਈ ਪ੍ਰੌਜੈਕਟਾਂ ਨੂੰ ਬੰਦ ਕਰਨ ਸੰਬੰਧੀ ਫੂਲਕਾ ਨੇ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਇਨ੍ਹਾਂ ਪ੍ਰੋਜੈਕਟਾਂ ਦੀ ਮੁੜ ਜਾਂਚ ਕਰਕੇ ਹੀ ਉਸ ਉਪਰ ਕੋਈ ਫੈਸਲਾ ਲਿਆ ਜਾਣਾ ਚਾਹੀਦਾ ਹੈ।

ਫੂਲਕਾ ਨੇ ਕਿਹਾ ਕਿ ਹਾਈਕੋਰਟ ਦੁਆਰਾ ਹੁਣੇ ਜਾਰੀ ਕੀਤੇ ਆਦੇਸ਼ ਅਨੁਸਾਰ ਲੋਕ ਕਾਰਜਾਂ ਲਈ ਫੰਡ ਸਿੱਧੇ ਗਰਾਮ ਪੰਚਾਇਤਾਂ ਨੂੰ ਭੇਜਣੇ ਚਾਹੀਦੇ ਹਨ। ਇਸ ਨਾਲ ਅਫਸਰਸ਼ਾਹੀ ਦੁਆਰਾ ਪੈਦਾ ਕੀਤੀਆਂ ਜਾਣ ਵਾਲੀਆਂ ਬੇਲੋੜੀਂਦੀਆਂ ਰੁਕਾਵਟਾਂ ਤੋਂ ਬਚਿਆ ਜਾ ਸਕਦਾ ਹੈ ਅਤੇ ਸਰਕਾਰ ਵਲੋਂ ਜਾਰੀ ਕੀਤੀ ਰਾਸ਼ੀ ਸਿੱਧੀ ਪੰਚਾਇਤਾਂ ਕੋਲ ਪਹੁੰਚੇਗੀ। ਜਿਸ ਨਾਲ ਕਿ ਲੋਕ ਪੱਖੀ ਕਾਰਜ ਕੀਤੇ ਜਾ ਸਕਣਗੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Regulate Fee Structure & Admission Criteria Of Private Schools, Punjab Should Ape Delhi’s Education Model, Asserts HS Phoolka …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: