ਅੰਮ੍ਰਿਤਸਰ (19 ਮਾਰਚ, 2016): ਸਿੱਖ ਸਿਆਸੀ ਕੈਦੀ ਭਾਈ ਦਵਿੰਦਰਪਾਲ ਸਿੰਘ ਭੁੱਲਰ ‘ਤੇ ਇੱਥੋਂ ਦੀ ਵਿਸ਼ੇਸ਼ ਟਾਡਾ ਅਦਾਲਤ ਵਿੱਚ ਚੱਲ ਰਹੇ ਕੇਸ ਵਿੱਚ ਅੱਜ ਜੱਜ ਛੁੱਟੀ ‘ਤੇ ਹੋਣ ਕਰਕੇ ਕੋਈ ਕਾਰਵਾਈ ਨਹੀਂ ਹੋਈ।

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਵਕੀਲ਼ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਸਬੰਧਿਤ ਜੱਜ ਦੇ ਛੁੱਟੀ ‘ਤੇ ਹੋਣ ਕਾਰਣ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਪੁਲਿਸ ਨੇ ਪ੍ਰੋ. ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤਾ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਲਈ ਅਦਾਲਤ ਨੇ 1 ਅਪ੍ਰੈਲ ਦੀ ਤਾਰੀਕ ਮੁਕੱਰਰ ਕੀਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਪ੍ਰੋ. ਭੁੱਲਰ ਨੂੰ ਪਰਚਾ ਨੂੰ 233/92 ਅਧੀਨ ਧਾਰਾ 3,4 ਅਤੇ 5, ਟਾਡਾ ਕਾਨੂੰਨ, 307 ਭਾਰਤੀ ਦੰਡ ਵਿਧਾਨ, 4 ਅਤੇ 5 ਬਾਰੂਦ ਕਾਨੂੰਨ ਤਹਿਤ ਬਟਾਲਾ ਥਾਣੇ ਵਿੱਚ ਦਰਜ਼ ਇਸ ਮਾਮਲੇ ਵਿੱਚ ਜ਼ਮਾਨਤ ਮਿਲੀ ਹੋਈ ਹੈ।