Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਬਟਾਲਾ ਦੇ ਟਾਡਾ ਮਾਮਲੇ ਵਿੱਚ ਮਿਲੀ ਜ਼ਮਾਨਤ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਬਟਾਲਾ ਦੇ ਟਾਡਾ ਮਾਮਲੇ ਵਿੱਚ ਮਿਲੀ ਜ਼ਮਾਨਤ

ਅੰਮ੍ਰਿਤਸਰ (1ਮਾਰਚ, 2016): ਸਿੱਖ ਰਾਜਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਟਾਡਾ ਦੀ ਵਿਸ਼ੇਸ਼ ਅਦਾਲਤ ਨੇ 1992 ਦੇ ਕੇਸ ਜ਼ਮਨਾਤ ਦੇ ਦਿੱਤੀ ਹੈ।ਇਸ ਨਾਲ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਛੁੱਟੀ ਉੱਤੇ ਰਿਹਾਈ ਦੀ ਆਸ ਬਣ ਗਈ ਹੈ।

ਪ੍ਰੋ. ਭੁੱਲਰ ਅਦਲਾਤ ਵਿੱਚ ਪੇਸ਼ੀ ਸਮੇਂ( ਫਾਈਲ ਫੋਟੋ)
ਪ੍ਰੋ. ਭੁੱਲਰ ਅਦਲਾਤ ਵਿੱਚ ਪੇਸ਼ੀ ਸਮੇਂ( ਫਾਈਲ ਫੋਟੋ)

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਵਕੀਲ਼ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਪ੍ਰੋ. ਭੁੱਲਰ ਨੂੰ ਸੁਰਿੰਦਰ ਸਿੰਘ ਸਾਹਨੀ ਦੀ ਟਾਡਾ ਅਦਾਲਤ ਨੇ 1 ਮਾਰਚ ਦੀ ਹੋਈ ਬਹਿਸ ਤੋਂ ਬਾਅਦ ਇਹ ਫੈਸਲਾ ਸੁਣਾਇਆ ਹੈ।

ਐਡਵੋਕੇਟ ਮੰਝਪੁਰ ਨੇ ਟਾਡਾ ਅਦਾਲਤ ਵੱਲੋਂ ਦਿੱਤੀ ਜ਼ਮਨਾਤ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਅਦਾਲਤ ਨੇ ਬਹਿਸ ਸੁਣਨ  ਤੋਂ ਬਾਅਦ ਜ਼ਮਾਨਤ ‘ਤੇ ਫੈਸਲੇ ਦੀ ਤਾਰੀਕ 3 ਮਾਰਚ ਮੁਕੱਰਰ ਕੀਤੀ ਸੀ।

 

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Prof. Devender Pal Singh Bhullar granted bail in Batala TADA case.

 

ਉਨ੍ਹਾਂ ਨੇ ਦੱਸਿਆ ਕਿ ਪ੍ਰੋ. ਭੁੱਲਰ ਨੂੰ ਪਰਚਾ ਨੂੰ 233/92 ਅਧੀਨ ਧਾਰਾ 3,4 ਅਤੇ 5, ਟਾਡਾ ਕਾਨੂੰਨ, 307 ਭਾਰਤੀ ਦੰਡ ਵਿਧਾਨ, 4 ਅਤੇ 5 ਬਾਰੂਦ ਕਾਨੂੰਨ ਤਹਿਤ ਬਟਾਲਾ ਥਾਣੇ ਵਿੱਚ ਦਰਜ਼ ਮਾਮਲੇ ਵਿੱਚ ਇਹ ਜ਼ਮਾਨਤ ਮਿਲੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: