Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਪੂਰਨ ਸਿੰਘ ਦਾ ਜਨਮ ਦਿਹਾੜਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਨਾਇਆ ਗਿਆ

ਪ੍ਰੋ. ਪੂਰਨ ਸਿੰਘ ਦਾ ਜਨਮ ਦਿਹਾੜਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਨਾਇਆ ਗਿਆ

ਪਟਿਆਲਾ ( 17 ਫਰਵਰੀ, 2015): ਅੱਜ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਮਹਾਨ ਚਿੰਤਕ ਤੇ ਕਵੀ ਪ੍ਰੋ. ਪੂਰਨ ਸਿੰਘ ਦੇ 134ਵੇਂ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਸੈਨੇਟ ਹਾਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਦਾ ਵਿਸ਼ਾ ‘ਪ੍ਰੋ. ਪੂਰਨ ਸਿੰਘ ਦਾ ਅਦਬੀ ਰੁਤਬਾ’ ਸੀ।

ਇਸ ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ‘ਭਾਈ ਵੀਰ ਸਿੰਘ ਚੇਅਰ’ ਦੇ ਮੁਖੀ ਡਾ. ਗੁਰਨਾਇਬ ਸਿੰਘ ਹੋਰਾਂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਪ੍ਰੋ. ਪੂਰਨ ਸਿੰਘ ਦੇ ਜੀਵਣ ਦੀਆਂ ਕੁਝ ਘਟਨਾਵਾਂ ਸਾਝੀਆਂ ਕਰਦਿਆਂ ਕਿਹਾ ਕਿ ਪ੍ਰੋ. ਪੂਰਨ ਸਿੰਘ ਸੰਕੀਰਨਤਾ ਤੋਂ ਉੱਪਰ ਉੱਠੇ ਹੋਏ, ਖੁੱਲੇ ਵਿਚਰਨ ਵਾਲੇ ਕਵੀ ਸਨ।

ਸੈਮੀਨਾਰ ਦੌਰਾਨ ਮੰਚ 'ਤੇ ਬੈਠੇ ਵਿਦਵਾਨ ਬੁਲਾਰੇ
ਸੈਮੀਨਾਰ ਦੌਰਾਨ ਮੰਚ ‘ਤੇ ਬੈਠੇ ਵਿਦਵਾਨ ਬੁਲਾਰੇ

ਇਸ ਸੈਮੀਨਾਰ ਦਾ ਕੁੰਜੀਵਤ ਭਾਸ਼ਣ ਪੰਜਾਬੀ ਦੇ ਉੱਘੇ ਸ਼ਾਇਰ ਤੇ ਚਿੰਤਕ ਪ੍ਰੋ. ਕੁਲਵੰਤ ਸਿੰਘ ਗਰੇਵਾਲ ਨੇ ਦਿੱਤਾ। ਉਨ੍ਹਾਂ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਕਿਹਾ ਕਿ ਪ੍ਰੋ. ਪੂਰਨ ਸਿੰਘ ਦਾ ਕਵਿਤਾ ਤੇ ਚਿੰਤਨ ਵਿਸ਼ਵ ਪੱਧਰੀ ਹਨ। ਉਨ੍ਹਾਂ ਦੇ ਚਿੰਤਨ ਵਿਚ ਵਿਗਿਆਨ ਤੇ ਸਾਹਿਤ ਸਹਿਯੋਗੀ ਹੋ ਕੇ ਚਲਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਪੂਰਨ ਸਿੰਘ ਮਹਾਨ ਵਿਗਿਆਨੀ ਵੀ ਸਨ। ਇਸ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਸਾਇੰਸ ਕਾਰਨਰ ਜ਼ਰੂਰ ਬਨਣਾ ਚਾਹੀਦਾ ਹੈ।

ਇਸ ਸੈਮੀਨਾਰ ’ਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਸਾਬਕਾ ਮੁਖੀ ਤੇ ਪ੍ਰੋ. ਹਰਪਾਲ ਸਿੰਘ ਪੰਨੂ ਵਿਸ਼ੇਸ਼ ਵਕਤਾ ਦੇ ਤੌਰ ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਪ੍ਰੋ. ਪੂਰਨ ਸਿੰਘ ਦੀ ਜੀਵਨੀ ਤੇ ਉਨ੍ਹਾਂ ਨਾਲ ਵਿਚਰਦੀਆਂ ਸਖ਼ਸੀਅਤਾਂ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪ੍ਰੋ. ਪੂਰਨ ਸਿੰਘ ਨਾਲ ਵਿਚਰਦੀਆਂ ਸਖ਼ਸੀਅਤਾਂ ਨੂੰ ਸਮਝੇ ਬਿਨ੍ਹਾਂ ਅਸੀਂ ਪ੍ਰੋ. ਪੂਰਨ ਸਿੰਘ ਦੇ ਜੀਵਨ ਤੇ ਉਨ੍ਹਾਂ ਦੀ ਸਖ਼ਸੀਅਤ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦੇ।

ਹੁਕਮ ਚੰਦ ਰਾਮਪਾਲ (ਸਾਬਕਾ ਮੁਖੀ, ਹਿੰਦੀ ਵਿਭਾਗ) ਨੇ ਬੋਲਦਿਆਂ ਕਿਹਾ ਕਿ ਪ੍ਰੋ. ਪੂਰਨ ਸਿੰਘ ਦੀਆਂ ਰਚਨਾਵਾਂ ਦਾ ਦੇਵਨਗਰੀ ਲਿਪੀ ਵਿਚ ਉਲਥਾ ਹੋਣਾ ਚਾਹੀਦਾ ਹੈ।

ਇਸ ਸੈਮੀਨਾਰ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਵਾਲੀਆ ਜੋ ਕਿ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਦੇ ਮੁਖੀ ਅਤੇ ਆਈ.ਏ. ਸੈਂਟਰ ਦੇ ਮੁਖੀ ਹਨ, ਨੇ ਕੀਤੀ। ਉਨ੍ਹਾਂ ਕਿਹਾ ਕਿ ਪ੍ਰੋ. ਪੂਰਨ ਸਿੰਘ ਦੀ ਕਵਿਤਾ ਨੇ ਬਸਤੀਵਾਦ ਦੇ ਪ੍ਰਭਾਵ ਨੂੰ ਨਾ ਕਬੂਲਦਿਆਂ ਬੜੇ ਉੱਚੇ ਪੱਧਰਾਂ ਨੂੰ ਛੂਹਿਆ। ਉਨ੍ਹਾਂ ਇਸ ਸੈਮੀਨਾਰ ਦੀ ਸ਼ਲਾਘਾ ਕਰਦਿਆਂ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ ਨੂੰ ਇਹੋ ਜਿਹੇ ਕਾਰਜ ਕਰਨ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ’ਤੇ ਰਣਦੀਪ ਸਿੰਘ ਚਾਨਣ ਨੇ ਉੱਘੇ ਵਿਦਵਾਨ ਪ੍ਰੋ. ਕਿਰਪਾਲ ਸਿੰਘ ਕਸੇਲ ਦੁਆਰਾ ਭੇਜਿਆ ਹੋਇਆ ਸੰਦੇਸ਼ ਪੜਿਆ।

ਅੰਤ ਜਗਤਾਰ ਸਿੰਘ ਨੇ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ ਵੱਲੋਂ ਸਾਰੇ ਵਿਦਵਾਨਾਂ, ਵਿਦਿਆਰਥੀਆਂ, ਖੋਜਾਰਥੀਆਂ ਦਾ ਧੰਨਵਾਦ ਕੀਤਾ ਅਤੇ ਇਹੋ ਜਿਹੇ ਹੋਰ ਸਮਾਗਮ ਕਰਾਉਣ ਦੀ ਵਚਨਬੱਧਤਾ ਦੁਹਰਾਈ।

ਇਸ ਸੈਮੀਨਾਰ ਦੇ ਲੈਅਬੱਧ ਸੰਚਾਲਨ ਅੰਕੜਾ ਵਿਗਿਆਨ ਵਿਭਾਗ ਦੇ ਵਿਦਿਆਰਥੀ ਰਣਜੀਤ ਸਿੰਘ ਨੇ ਕੀਤਾ। ਇਸ ਮੌਕੇ ਡਾ. ਹਿੰਮਤ ਸਿੰਘ, ਡਾ. ਗੁਰਮੀਤ ਸਿੰਘ ਸਿੱਧੂ, ਡਾ. ਪਰਦੁੱਮਨ ਸ਼ਾਹ, ਡਾ. ਮੁਹੰਮਦ ਹਬੀਬ, ਡਾ. ਜਸਵਿੰਦਰ ਸਿੰਘ, ਡਾ. ਪਰਮਜੀਤ ਕੌਰ ਆਦਿ ਨੇ ਵਿਸ਼ੇਸ਼ ਤੌਰ ’ਤੇ ਸੈਮੀਨਾਰ ’ਚ ਸ਼ਿਰਕਤ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਾਂਝੇ ਤੌਰ ਤੇ ਪ੍ਰੋਫੈਸਰ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: