Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਭੁੱਲਰ ਦੀ ਫਾਂਸੀ ਨੂੰ ਬਰਕਰਾਰ ਰੱਖਣ ਨਾਲ ਭਾਰਤ ਸਰਕਾਰ ਨੇ ਸਿੱਖਾਂ ਨਾਲ ਵਧੀਕੀਆਂ ਦਾ ਨਵਾਂ ਦੌਰ ਸ਼ੁਰੂ ਕੀਤਾ ਹੈ…

ਪ੍ਰੋ. ਭੁੱਲਰ ਦੀ ਫਾਂਸੀ ਨੂੰ ਬਰਕਰਾਰ ਰੱਖਣ ਨਾਲ ਭਾਰਤ ਸਰਕਾਰ ਨੇ ਸਿੱਖਾਂ ਨਾਲ ਵਧੀਕੀਆਂ ਦਾ ਨਵਾਂ ਦੌਰ ਸ਼ੁਰੂ ਕੀਤਾ ਹੈ…

ਪਟਿਆਲਾ (28 ਮਈ, 2011): “ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਨੂੰ ਬਰਕਰਾਰ ਰੱਖਣ ਨਾਲ ਭਾਰਤ ਸਰਕਾਰ ਨੇ ਸਿੱਖਾਂ ਨਾਲ ਵਧੀਕੀਆਂ ਦਾ ਨਵਾਂ ਦੌਰ ਸ਼ੁਰੂ ਕੀਤਾ ਹੈ ਅਤੇ ਘੱਟਗਿਣਤੀ ਕੌਮਾਂ ਪ੍ਰਤੀ ਭਾਰਤ ਸਰਕਾਰ ਦੇ ਪੱਖਪਾਤੀ ਵਤੀਰੇ ਦੀ ਇਹ ਸਭ ਤੋਂ ਤਾਜਾ ਮਿਸਾਲ ਹੈ।” ਇਨ੍ਹਾਂ ਵਿਚਾਰਾਂ ਰਾਹੀਂ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਪਤਿਭਾ ਪਾਟਿਲ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖਣ ਉੱਤੇ ਕਰੜਾ ਪ੍ਰਤੀਕਰਮ ਜ਼ਾਹਰ ਕੀਤਾ ਹੈ। ਫੈਡਰੇਸ਼ਨ ਦੇ ਦੇ ਕੌਮੀ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਅਤੇ ਮੀਤ ਪ੍ਰਧਾਨ ਸ੍ਰ. ਮੱਖਣ ਸਿੰਘ ਗੰਢੂਆਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੇ ਇਹ ਫੈਸਲਾ ਕਰਕੇ ਨਾ ਸਿਰਫ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ ਬਲਕਿ ਸਿੱਖ ਚੇਤਨਾ ਉੱਤੇ ਨਵਾਂ ਜ਼ਖਮ ਵੀ ਉਭਾਰਿਆ ਹੈ।

ਉਨ੍ਹਾਂ ਇਸ ਸੰਬੰਧ ਵਿਚ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਆਏ ਬਿਆਨਾਂ ਉੱਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਮੂਹ ਸਿੱਖ ਧਿਰਾਂ ਨੂੰ ਆਪਸੀ ਵਖਰੇਵੇਂ ਛੱਡ ਕੇ ਇਸ ਮਸਲੇ ਨੂੰ ਸਾਂਝੇ ਕੌਮੀ ਕਾਰਜ ਵਾਙ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਦਾ ਮਸਲਾ ਕਿਸੇ ਇਕੱਲੇ ਸਿੱਖ ਦੀ ਫਾਂਸੀ ਦਾ ਮਸਲਾ ਨਹੀਂ ਹੈ ਬਲਕਿ ਇਸ ਨਾਲ ਸਾਰੀ ਸਿੱਖ ਕੌਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ 30 ਮਈ ਨੂੰ ਸਰਾਭਾ ਨਗਰ ਲੁਧਿਆਣਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੀ ਇਕੱਤਰਤਾ ਵਿਚ ਹਿੱਸਾ ਲਵੇਗੀ। ਫੈਡਰੇਸ਼ਨ ਆਗੂਆਂ ਨੇ ਸਮੂਹ ਸਿੱਖ ਧਿਰਾਂ ਨੂੰ 30 ਮਈ ਦੀ ਇਕੱਤਰਤਾ ਵਿਚ ਪਹੁੰਚਣ ਲਈ ਕਿਹਾ ਹੈ ਤਾਂ ਕਿ ਪ੍ਰੋ. ਭੁੱਲਰ ਦੀ ਫਾਂਸੀ ਰੁਕਵਾਉਣ ਲਈ ਠੋਸ ਰਣਨੀਤੀ ਉਲੀਕੀ ਜਾ ਸਕੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਸੰਘਰਸ਼ਮਈ ਜਥੇਬੰਦੀਆਂ ਵੱਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਉਪਰੰਤ ਸੰਘਰਸ਼ ਦੀ ਭਵਿੱਖ ਦੀ ਰਣਨੀਤੀ ਨੂੰ ਦਰਸਾਉਂਦਾ ਨੀਤੀਗਤ ਦਸਤਾਵੇਜ਼ ਸਕੱਤਰੇਤ ਦੇ ਬਾਹਰ ਜਾਰੀ ਕੀਤਾ ਜਾਵੇਗਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: