Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਭੁੱਲਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ

ਪ੍ਰੋ. ਭੁੱਲਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ

ਅੰਮਿ੍ਤਸਰ ਦੇ ਸਵਾਮੀ ਵਿਵੇਕਾਨੰਦ ਮਨੋਰੋਗ ਕੇਂਦਰ 'ਚ ਜ਼ੇਰੇ ਇਲਾਜ਼ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ
ਅੰਮਿ੍ਤਸਰ ਦੇ ਸਵਾਮੀ ਵਿਵੇਕਾਨੰਦ ਮਨੋਰੋਗ ਕੇਂਦਰ ‘ਚ ਜ਼ੇਰੇ ਇਲਾਜ਼ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ

ਅੰਮਿ੍ਤਸਰ (14 ਜੂਨ, 2015): ਤਿਹਾੜ ਜੇਲ ਵਿੱਚੋਂ ਪੰਜਾਬ ਦੀ ਅੰਮ੍ਰਿਤਸਰ ਬਦਲੀ ਕੀਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।ਅੰਮਿ੍ਤਸਰ ਦੇ ਸਵਾਮੀ ਵਿਵੇਕਾਨੰਦ ਮਨੋਰੋਗ ਕੇਂਦਰ ‘ਚ ਜ਼ੇਰੇ ਇਲਾਜ਼ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਦੀ ਦੂਜੀ ਰਾਤ ਕੁਝ ਠੀਕ ਬਤੀਤ ਹੋਈ ਤੇ ਡਾਕਟਰਾਂ ਵੱਲੋਂ ਦਵਾਈ ਬਦਲ ਕੇ ਦਿੱਤੇ ਜਾਣ ਕਾਰਨ ਜਿਥੇ ਉਨ੍ਹਾਂ ਦੀ ਹਾਲਤ ‘ਚ ਕੁਝ ਸੁਧਾਰ ਹੋਇਆ ਹੈ ਉਥੇ ਉਹ ਚੈਨ ਦੀ ਨੀਂਦ ਵੀ ਸੁੱਤੇ ।

ਇਹ ਖ਼ੁਲਾਸਾ ਅੱਜ ਪ੍ਰੋ: ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਨੇ ਉਨ੍ਹਾਂ ਨੂੰ ਮਿਲਣ ਉਪਰੰਤ ਕੀਤਾ ।ਦੂਜੇ ਪਾਸੇ ਛੁੱਟੀ ਦਾ ਦਿਨ ਹੋਣ ਦੇ ਬਾਵਜੂਦ ਵੀ ਸੰਤ ਬਲਜੀਤ ਸਿੰਘ ਦਾਦੂਵਾਲ, ਬਾਬਾ ਹਰਨਾਮ ਸਿੰਘ, ਭਾਈ ਮੋਹਕਮ ਸਿੰਘ ਆਦਿ ਨੇ ਪ੍ਰੋ: ਭੁੱਲਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ ਚਾਲ ਪੁੱਛਿਆ ।

ਉਪਰੋਕਤ ਆਗੂਆਂ ਨੇ ਪ੍ਰੋ: ਭੁੱਲਰ ਨੂੰ ਅੰਮਿ੍ਤਸਰ ‘ਚ ਤਬਦੀਲ ਕੀਤੇ ਜਾਣ ‘ਤੇ ਸਰਕਾਰ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਪ੍ਰੋ: ਭੁੱਲਰ ਦੀ ਪਤਨੀ ਨੂੰ ਇਲਾਜ ਦੌਰਾਨ ਉਨ੍ਹਾਂ ਨਾਲ ਰਹਿਣ ਦੀ ਇਜ਼ਾਜਤ ਦਿੱਤੀ ਜਾਵੇ ਤੇ ਪ੍ਰੋ: ਭੁੱਲਰ ਨੂੰ ਪੈਰੋਲ ‘ਤੇ ਰਿਹਾਅ ਕੀਤਾ ਜਾਵੇ । ਬੀਬੀ ਨਵਨੀਤ ਕੌਰ ਨੇ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਇਲਾਜ਼ ‘ਤੇ ਸੰਤੁਸ਼ਟੀ ਪ੍ਰਗਟਾਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ
ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 18 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...
ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: