ਅੰਮਿ੍ਤਸਰ (12 ਜੂਨ, 2015): ਦਿੱਲੀ ਦੀ ਤਿਹਾੜ ਜੇਲ੍ਹ ਤੋਂ ਤਬਦੀਲ ਕਰਕੇ ਅੰਮਿ੍ਤਸਰ ਲਿਆਂਦੇ ਗਏ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਨਵਨੀਤ ਕੌਰ ਭੁੱਲਰ ਉਸ ਨੂੰ ਮਿਲਣ ਲਈ ਸਥਾਨਕ ਵਿਵੇਕਾਨੰਦ ਇਲਾਜ ਕੇਂਦਰ ਵਿਖੇ ਪਹੁੰਚੀ ।

ਸ਼ਾਮ ਨੂੰ ਪ੍ਰੋ: ਭੁੱਲਰ ਨਾਲ ਮੁਲਾਕਾਤ ਕਰਨ ਉਪਰੰਤ ਨਵਨੀਤ ਕੌਰ ਭੁੱਲਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰੋ: ਭੁੱਲਰ ਨੂੰ ਤਿਹਾੜ ਜੇਲ੍ਹ ਤੋਂ ਅੰਮਿ੍ਤਸਰ ‘ਚ ਤਬਦੀਲ ਕੀਤੇ ਜਾਣ ਨੂੰ ਕਾਨੂੰਨ ਅਧਿਕਾਰ ਦੱਸਦਿਆਂ ਕਿਹਾ ਕਿ ਇਸ ਨਾਲ ਪਰਿਵਾਰ ਨੂੰ ਵੀ ਰਾਹਤ ਮਿਲੀ ਹੈ ।
ਪੰਜਾਬੀ ਅਖਬਾਰ ਅਜ਼ੀਤ ਵਿੱਚ ਨਸ਼ਰ ਖਬਰ ਅਨੁਸਾਰ ਪ੍ਰੋ: ਭੁੱਲਰ ਨੂੰ ਪੈਰੋਲ ‘ਤੇ ਰਿਹਾਅ ਕੀਤੇ ਜਾਣ ਦੀ ਸੰਭਾਵਨਾ ਬਾਰੇ ਪੁੱਛੇ ਜਾਣ ‘ਤੇ ਬੀਬੀ ਨਵਨੀਤ ਕੌਰ ਨੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਙ