Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਭੁੱਲਰ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ

ਪ੍ਰੋ. ਭੁੱਲਰ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ

 ਅੰਮ੍ਰਿਤਸਰ  (12 ਜੂਨ, 2015): ਲੰਮੇ ਸਮੇ ਤੋਂ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੱਜ ਬਾਅਦ ਦੁਪਿਹਰ ਅੰਮ੍ਰਿਤਸਰ ਦੀ ਗੁਮਟਾਲਾ ਜੇਲ ਵਿੱਚ ਦਿੱਲੀ ਤੋਂ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਲਿਆਦਾ ਗਿਆ।ਪ੍ਰੋ. ਭੁੱਲਰ ਨੂੰ ਅੱਜ ਪੰਜਾਬ ਲਿਆਉਣ ਤੋਂ ਪਹਿਲਾਂ ਕਲ ਦਿੱਲੀ ਦੇ ਸਵਾਮੀ ਦਇਆਨੰਦ ਹਸਪਤਾਲ ‘ਚ ਡਾਕਟਰੀ ਜਾਂਚ ਕੀਤੀ ਗਈ ਸੀ।

ਅੰਮ੍ਰਿਤਸਰ ਵਿੱਚ ਆਉਣ ਤੋਂ ਬਾਅਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪੁਲਿਸ ਹਿਰਾਸਤ ਵਿੱਚ
ਅੰਮ੍ਰਿਤਸਰ ਵਿੱਚ ਆਉਣ ਤੋਂ ਬਾਅਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪੁਲਿਸ ਹਿਰਾਸਤ ਵਿੱਚ

ਪ੍ਰੋ. ਭੁੱਲਰ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਸਿੱਧਾ ਅੰਮ੍ਰਿਤਸਰ ਦੀ ਜੇਲ ਵਿੱਚ ਲਿਆਦਾ ਗਿਆ, ਜਿੱਥੇ ਪਹਿਲਾਂ ਤੋਂ ਹੀ ਜੇਲ ਪ੍ਰਸ਼ਾਂਸ਼ਨ ਨੇ ਉਨ੍ਹਾਂ ਦੀ ਸਿਹਤ ਦੀ ਜਾਂਚ ਲਈ ਡਾਕਟਰਾਂ ਦਾ ਇੱਕ ਵਫਦ ਤਿਆਰ ਕੀਤਾ ਹੋਇਆ ਸੀ, ਕਿਉਕਿ ਪ੍ਰੋ. ਭੁੱਲਰ ਦਾ ਦਿੱਲੀ ਦੇ ਇੱਕ ਵਿਸ਼ੇਸ਼ ਹਸਪਤਾਲ ਵਿੱਚ ਪਿੱਛਲੇ ਕਈ ਸਾਲਾਂ ਤੋਂ ਇਲਾਜ਼ ਚੱਲ ਰਿਹਾ ਸੀ।

ਸੂਤਰਾਂ ਅਨੁਸਾਰ ਡਾਕਟਰਾਂ ਦੇ ਵਫਦ ਵੱਲੋਂ ਉਨਾਂ ਦੀ ਸਿਹਤ ਦੀ ਜਾਂਚ ਕਰਨ ਤੋਂ ਮਗਰੋਂ ਉਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: