Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਭੁੱਲਰ ਨੂੰ ਮਿਲੀ ਘਰ ਦਾ ਖਾਣਾ ਖਾਣ ਦੀ ਇਜ਼ਾਜਤ

ਪ੍ਰੋ. ਭੁੱਲਰ ਨੂੰ ਮਿਲੀ ਘਰ ਦਾ ਖਾਣਾ ਖਾਣ ਦੀ ਇਜ਼ਾਜਤ

ਅੰਮਿ੍ਤਸਰ (20 ਜੂਨ, 2015): ਦਿੱਲੀ ਦੀ ਤਿਹਾੜ ਜੇਲ ਤੋ ਪੰਜਾਬ ਦੀ ਅੰਮ੍ਰਿਤਸਰ ਜੇਲ ਵਿੱਚ ਤਬਦੀਲ ਕੀਤੇ ਸਿੱਖ ਸਿਆਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਉਨਾਂ ਦੀ ਸਿਹਤ ਦੇ ਮੱਦੇਨਜ਼ਰ ਘਰ ਦਾ ਬਣਿਆ ਹੋਇਆ ਖਾਣਾ ਮੁਹੱਈਆ ਕਰਵਾਉਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ।

ਅੰਮਿ੍ਤਸਰ ਦੇ ਸਵਾਮੀ ਵਿਵੇਕਾਨੰਦ ਮਨੋਰੋਗ ਕੇਂਦਰ 'ਚ ਜ਼ੇਰੇ ਇਲਾਜ਼ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ
ਅੰਮਿ੍ਤਸਰ ਦੇ ਸਵਾਮੀ ਵਿਵੇਕਾਨੰਦ ਮਨੋਰੋਗ ਕੇਂਦਰ ‘ਚ ਜ਼ੇਰੇ ਇਲਾਜ਼ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ

ਪ੍ਰੋ: ਭੁੱਲਰ ਦੀ ਪਤਨੀ ਸ੍ਰੀਮਤੀ ਨਵਨੀਤ ਕੌਰ ਨੇ ਦੱਸਿਆ ਕਿ ਉਸ ਵੱਲੋਂ ਰੋਜ਼ਾਨਾ ਘਰੋਂ ਖਾਣਾ ਤਿਆਰ ਕਰਕੇ ਲਿਆਂਦਾ ਜਾ ਰਿਹਾ ਹੈ, ਜੋ ਉਸ ਵੱਲੋਂ ਆਪ ਹੀ ਪ੍ਰੋ: ਭੁੱਲਰ ਨੂੰ ਖਵਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਪ੍ਰੋ: ਭੁੱਲਰ ਦੀ ਦੇਖ ਰੇਖ ਲਈ ਡਾਕਟਰਾਂ ਦੀ ਸਲਾਹ ‘ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਪ੍ਰੋ: ਭੁੱਲਰ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਨਾਲ ਵਧੇਰੇ ਸਮਾਂ ਬਿਤਾਉਣ ਲਈ ਦਿੱਤੀ ਇਜਾਜ਼ਤ ਦੇ ਆਧਾਰ ‘ਤੇ ਪ੍ਰੋ: ਭੁੱਲਰ ਦੀ ਪਤਨੀ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਆਪਣੇ ਕੁੱਝ ਰਿਸ਼ਤੇਦਾਰਾਂ ਦੀ ਨਾਂਅ ਵਾਲੀ ਸੂਚੀ ਦਿੱਤੀ , ਜੋ ਵੱਖ ਵੱਖ ਸਮੇਂ ‘ਤੇ ਪ੍ਰੋ: ਭੁੱਲਰ ਕੋਲ ਰਹਿਣਗੇ।

ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਨਿਯਮਾਂ ਅਨੁਸਾਰ ਪ੍ਰੋ: ਭੁੱਲਰ ਨਾਲ ਮੁਲਾਕਾਤ ਕਰਨ ਵਾਲੇ ਉਨ੍ਹਾਂ ਦੇ ਸਨੇਹੀਆਂ ਲਈ ਮੰਗਲਵਾਰ ਅਤੇ ਸ਼ਨੀਵਾਰ ਦਾ ਦਿਨ ਨਿਰਧਾਰਿਤ ਕੀਤਾ ਹੈ। ਇਸ ਦਿਨ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ ਙ ਅੱਜ ਵੀ ਪ੍ਰੋ: ਭੁੱਲਰ ਦੇ ਤਾਏ ਦੇ ਲੜਕਿਆਂ ਅਤੇ ਲੜਕੀ ਵੱਲੋਂ ਪੋ੍ਰ: ਭੁੱਲਰ ਨਾਲ ਮੁਲਾਕਾਤ ਕੀਤੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ
ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 18 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...
ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: