Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ ਮਨਜੀਤ ਕੌਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਬਣਨ ਵਾਲੀ ਪਹਿਲੀ ਬੀਬੀ ਬਣੇ

ਪ੍ਰੋ ਮਨਜੀਤ ਕੌਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਬਣਨ ਵਾਲੀ ਪਹਿਲੀ ਬੀਬੀ ਬਣੇ

ਸ੍ਰੀ ਅੰਮ੍ਰਿਤਸਰ ਸਾਹਿਬ: 1920 ਵਿਚ ਸਿਖਰਾਂ ‘ਤੇ ਪਹੁੰਚੀ ਗੁਰਦੁਆਰਾ ਸੁਧਾਰ ਲਹਿਰ ਤੋਂ ਬਾਅਦ ਸਿੱਖੀ ਦੇ ਪ੍ਰਚਾਰ ਅਤੇ ਸਿੱਖਿਆ ਲਈ ਹੋਂਦ ਵਿਚ ਆਏ ਸਿੱਖ ਮਿਸ਼ਨਰੀ ਕਾਲਜ(ਅੰਮ੍ਰਿਤਸਰ) ਵਿੱਚ ਪਹਿਲੀ ਵਾਰ ਕਿਸੇ ਬੀਬੀ ਨੂੰ ਕਾਲਜ ਦੇ ਪ੍ਰਿੰਸੀਪਲ ਦੇ ਅਹੁਦੇ ਉਤੇ ਲਾਇਆ ਗਿਆ ਹੈ। ਇਹ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚਲ ਰਿਹਾ ਹੈ।ਇਹ ਕਾਲਜ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਯਾਦ ‘ਚ ਉਸਾਰਿਆ ਗਿਆ ਇਸ ਲਈ ਇਸਦੇ ਨਾਂ ਅੱਗੇ ਸ਼ਹੀਦ ਸ਼ਬਦ ਜੋੜਿਆ ਗਿਆ। ਪ੍ਰੋ. ਮਨਜੀਤ ਕੌਰ ਜੀ ਨੇ ਬੀਤੇ ਦਿਨ ਨਵੇਂ ਸਾਲ ਦਿਨ ਪਹਿਲੇ ਦਿਨ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ।

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਬਣੇ ਪ੍ਰੋ ਮਨਜੀਤ ਕੌਰ ਜੀ ਦੀ ਤਸਵੀਰ।

ਬੀਬੀ ਮਨਜੀਤ ਕੌਰ ਇਸ ਕਾਲਜ ਦੇ 24 ਵੀਂ ਪ੍ਰਿੰਸੀਪਲ ਬਣੇ ਹਨ ਉਹਨਾਂ ਤੋਂ ਪਹਿਲਾਂ ਸ.ਬਲਦੇਵ ਸਿੰਘ ਇਸ ਕਾਲਜ ਦੇ ਪ੍ਰਿੰਸੀਪਲ ਸਨ ਜੋ ਕਿ 31 ਦਸੰਬਰ ਨੂੰ ਸੇਵਾ-ਮੁਕਤ ਹੋਏ ਹਨ ।

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸਿਰਫ ਪੁਰਖਾਂ ਲਈ ਹੀ ਹੈ। ਪੰਜਾਬੀ ਯੁਨੀਵਰਸਿਟੀ ਵਿਚ ਗੁਰਮਤਿ ਅਧਿਐਨ ਦੀ ਵਿਦਿਆਰਥਣ ਰਹਿ ਚੁੱਕੀ ਬੀਬੀ ਮਨਜੀਤ ਕੌਰ 2003 ਵਿਚ ਇਸ ਕਾਲਜ ਵਿਚ ਲੈਕਚਰਾਰ ਵਜੋਂ ਨਿਯੁਕਤ ਹੋਈ ਪਹਿਲੀ ਬੀਬੀ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: