Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਚ ਪ੍ਰਧਾਨੀ ਵਲੋਂ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦਾ ਵਿਰੋਧ

ਪੰਚ ਪ੍ਰਧਾਨੀ ਵਲੋਂ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦਾ ਵਿਰੋਧ

ਫ਼ਤਿਹਗੜ੍ਹ ਸਾਹਿਬ (26 ਨਵੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦੇ ਕੇਂਦਰੀ ਕੈਬਨਿਟ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਰਕਾਰ ਦਾ ਇਹ ਕਦਮ ਸਿਰੇ ਤੋਂ ਲੋਕ ਮਾਰੂ ਹੈ।ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਪਹਿਲਾਂ ਹੀ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਖੁਦਕਸੀਆਂ ਕਰ ਰਿਹਾ ਹੈ ਅਤੇ ਸਰਕਾਰ ਦਾ ਇਹ ਨਵਾਂ ਫ਼ੈਸਲਾ ਦੇਸ਼ ਦੀ ਗ਼ਰੀਬ ਕਿਸਾਨੀ ਅਤੇ ਛੋਟੇ ਵਪਾਰੀਆਂ ਨੂੰ ਤਬਾਹ ਕਰ ਕੇ ਰੱਖ ਦਵੇਗਾ ਅਤੇ ਦੇਸ਼ ਦੇ ਲੋਕ ਮਹਿੰਗਾਈ ਤੇ ਬੇਰੁਜ਼ਗਾਰੀ ਦੀਆਂ ਸਮੱਸਿਆਵਾਂ ਵਿੱਚ ਘਿਰ ਜਾਣਗੇ।

ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਰੋਜ਼ਗਾਰ ਦੇ ਸਾਧਨ ਅਤੇ ਨੌਕਰੀਆਂ ਦੇ ਮੌਕੇ ਮੁਹੱਈਆਂ ਨਹੀਂ ਕਰਵਾ ਰਹੀ ਉਲਟਾ ਸਰਕਾਰ ਅਪਣੀਆਂ ਮਾੜੀਆਂ ਨੀਤੀਆਂ ਰਾਹੀਂ ਦੇਸ਼ ਦੇ ਆਰਥਿਕ ਸ੍ਰੋਤ ਕੁਝ ਕੁ ਲੋਕਾਂ ਦੇ ਹੱਥਾਂ ਵਿੱਚ ਸੌਂਪ ਕੇ ਆਮ ਲੋਕਾਂ ਤੋਂ ਉਨ੍ਹਾਂ ਦਾ ਰੁਜ਼ਗਾਰ ਖੋਹ ਕੇ ਦੇਸ਼ ਦੀ ਗ਼ਰੀਬ ਜਨਤਾ ਦੇ ਪੇਟ ‘ਚ ਲੱਤ ਮਾਰ ਰਹੀ ਹੈ।

ਉਕਤ ਆਗੂਆਂ ਨੇ ਕਿਹਾ ਕਿ ਸਮਾਂ ਪਾ ਕੇ ਬਾਲ ਮਾਰਟ ਵਰਗੀਆਂ ਕੰਪਨੀਆਂ ਭਾਰਤੀ ਪ੍ਰਚੂਨ ਬਜ਼ਾਰ ਤੇ ਪੂਰਨ ਤੌਰ ‘ਤੇ ਕਾਬਜ਼ ਹੋ ਜਾਣਗੀਆਂ ਅਤੇ ਮਨ ਮਰਜ਼ੀ ਦੀਆਂ ਕੀਮਤਾਂ ਵਸੂਲ ਕੇ ਆਮ ਲੋਕਾਂ ਦੀ ਲੁੱਟ ਖਸੁੱਟ ਸ਼ੁਰੂ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਲੈਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਇਨ੍ਹਾਂ ਦੇ ਅਮਰੀਕਾ ਅਤੇ ਯੂਰਪ ਵਰਗੇ ਦੇਸ਼ਾਂ ਵਿੱਚ ਨਿਕਲੇ ਨਤੀਜਿਆਂ ਦਾ ਅਧਿਐਨ ਕਰ ਲੈਣਾ ਚਾਹੀਦਾ ਸੀ, ਜਿੱਥੇ ਅਜਿਹੀਆਂ ਨੀਤੀਆਂ ਕਾਰਨ ਪੈਦਾ ਹੋਈਆਂ ਆਰਥਿਕ ਅਸਮਾਨਤਾਵਾਂ ਕਾਰਨ ਲੋਕਾਂ ਨੂੰ ਸੜਕਾਂ ‘ਤੇ ਵਿਖਾਵੇ ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪਿਛਲੇ ਦੋ ਦਹਾਕਿਆਂ ਤੋਂ ਅਪਣਾਈਆਂ ਗਈਆਂ ਗਲਤ ਨੀਤੀਆਂ ਵਿੱਚ ਸੁਧਾਰ ਲਿਆ ਕਿ ਲੋਕ ਪੱਖੀ ਆਰਥਿਕ ਨੀਤੀਆਂ ਲਾਗੂ ਕਰੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ
ਭਾਰਤੀ ਗਣਤੰਤਰ ਦਿਵਸ ਨੂੰ ਸੰਵਿਧਾਨਕ ਗ਼ੁਲਾਮੀ ਅਤੇ ਵਿਸ਼ਵਾਸਘਾਤ ਦਿਹਾੜਾ ਵਜੋਂ ਮਨਾਉਣ ਦਾ ਸੱਦਾ ਦੇਦਿੰਆਂ, ਦਲ ਖਾਲਸਾ ਨੇ ਮਾਨਸਾ ਵਿਖੇ 26 ਜਨਵਰੀ ਨੂੰ ਰੋਹ-ਭਰਿਆ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਉਤੇ ਸਵਾਲ ਖੜ੍ਹੇ ਕਰਦਿਆਂ ਦਲ ਖਾਲਸਾ ਨੇ ਕਿਹਾ ਗਿਆਨੀ ਗੁਰਬਚਨ ਸਿੰਘ
ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਪਾਣੀਆਂ ਦੀ ਸਮਸਿਆ ਅਤੇ ਉਸਦੇ ਹੱਲ ਵਿਸ਼ੇ 'ਤੇ 10 ਦਸੰਬਰ ਨੂੰ ਚੰਡੀਗੜ੍ਹ ਦੇ ਪੀਪਲਸ ਕਨਵੈਨਸ਼ਨ ਹਾਲ ਵਿਖੇ ਸੈਮੀਨਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: