Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ, ਉਰਦੂ ਦੇ ਅਧਿਆਪਕਾਂ ਦੀ ਲੋੜ ਬਾਰੇ ਸਰਵੇ ਕਰਨ ਵਾਲੇ ਸਟਾਫ਼ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ

ਪੰਜਾਬੀ, ਉਰਦੂ ਦੇ ਅਧਿਆਪਕਾਂ ਦੀ ਲੋੜ ਬਾਰੇ ਸਰਵੇ ਕਰਨ ਵਾਲੇ ਸਟਾਫ਼ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਬੀਤੇ ਦਿਨੀਂ ਦਿੱਲੀ ਦੇ 1021 ਸਰਕਾਰੀ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਸਰਵੇ ਕਰਨ ਵਾਲੇ ਕਮੇਟੀ ਦੇ ਸਕੂਲ ਸਟਾਫ਼ ਦਾ ਅੱਜ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ, ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਸਕੂਲੀ ਸਿੱਖਿਆ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ, ਦਿੱਲੀ ਕਮੇਟੀ ਮੈਂਬਰ ਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਤੇ ਚੇਅਰਮੈਨ ਉੱਚ ਸਿੱਖਿਆ ਕਮੇਟੀ ਗੁਰਮਿੰਦਰ ਸਿੰਘ ਮਠਾਰੂ ਅਤੇ ਘਟਗਿਣਤੀ ਜਾਗਰੂਕਤਾ ਵਿਭਾਗ ਦੀ ਮੁਖੀ ਬੀਬੀ ਰਣਜੀਤ ਕੌਰ ਵੱਲੋਂ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿਨਗਰ ਵਿਖੇ ਸਟਾਫ਼ ਨੂੰ ਪ੍ਰਮਾਣ-ਪੱਤਰ ਅਤੇ ਲਗਭਗ 4 ਲੱਖ ਰੁਪਏ ਦੀ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।

ਸਰਕਾਰੀ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਸਰਵੇ ਕਰਨ ਵਾਲੇ ਸਟਾਫ਼ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ
ਸਰਕਾਰੀ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਸਰਵੇ ਕਰਨ ਵਾਲੇ ਸਟਾਫ਼ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ

ਜੀ.ਕੇ. ਨੇ ਮਸਲੇ ਦੇ ਪਿਛੋਕੜ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਕੌਮੀ ਘਟਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਦੇ ਅਧਿਆਪਕਾਂ ਦੀ ਲੋੜ ਬਾਰੇ ਪਤਾ ਕਰਨ ਲਈ ਸਰਵੇ ਕਰਨ ਦੀ ਦਿੱਲੀ ਕਮੇਟੀ ਨੂੰ ਇਕ ਕੇਸ ਵਿਚ ਹਿਦਾਇਤ ਦਿੱਤੀ ਗਈ ਸੀ ਜਿਸਤੋਂ ਬਾਅਦ ਕਮੇਟੀ ਨੇ ਸਰਕਾਰੀ ਸਕੂਲਾਂ ਵਿਚ ਉਕਤ ਭਾਸ਼ਾਵਾਂ ਨੂੰ ਪੜ੍ਹਨ ਪ੍ਰਤੀ ਬੱਚਿਆਂ ਦੀ ਰੁੱਚੀ ਦਾ ਪਤਾ ਕਰਕੇ ਕਮਿਸ਼ਨ ਨੂੰ ਰਿਪੋਰਟ ਦਿੱਤੀ ਸੀ।

ਜੀ.ਕੇ. ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਸਰਵੇ ਤੋਂ ਬਾਅਦ ਹੀ ਕਮਿਸ਼ਨ ਦੇ ਸਾਹਮਣੇ ਦਿੱਲੀ ਸਰਕਾਰ ਨੇ ਦਿੱਲੀ ਦੇ ਸਾਰੇ 1021 ਸਰਕਾਰੀ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਦਾ ਇੱਕ-ਇੱਕ ਅਧਿਆਪਕ ਲਗਾਉਣ ਦਾ ਫੈਸਲਾ ਸਰਕਾਰ ਵੱਲੋਂ ਲੈਣ ਦੀ ਜਾਣਕਾਰੀ ਦਾਖਿਲ ਕੀਤੀ ਸੀ। ਜੀ.ਕੇ. ਨੇ ਦਾਅਵਾ ਕੀਤਾ ਕਿ ਦਿੱਲੀ ਕਮੇਟੀ ਦੀਆਂ ਕੋਸ਼ਿਸ਼ਾਂ ਸਦਕਾ ਹੀ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਸਰਕਾਰੀ ਸਕੂਲਾਂ ਵਿਚ ਪੜ੍ਹਨ ਅਤੇ ਨਵੀਂ ਨੌਕਰੀਆਂ ਵੱਡੇ ਪੱਧਰ ਤੇ ਸਿਰਜਣ ਮੌਕਾ ਮਿਲਣ ਜਾ ਰਿਹਾ ਹੈ। ਜੀ.ਕੇ. ਨੇ ਇਸ ਸਰਵੇ ਨੂੰ ਦਿਨ-ਰਾਤ ਇੱਕ ਕਰਕੇ ਘਟਗਿਣਤੀ ਜਾਗਰੂਕਤਾ ਵਿਭਾਗ ਵੱਲੋਂ ਕਰਨ ਦੀ ਤਾਰੀਫ਼ ਕਰਦੇ ਹੋਏ ਬੀਬੀ ਰਣਜੀਤ ਕੌਰ ਅਤੇ ਮਠਾਰੂ ਦੀ ਟੀਮ ਨੂੰ ਵਧਾਈ ਵੀ ਦਿੱਤੀ।

ਜੀ.ਕੇ. ਨੇ ਵਿਭਾਗ ਦੀ ਚੰਗੀ ਕਾਰਗੁਜਾਰੀ ਸਦਕਾ ਬੱਚਿਆਂ ਨੂੰ ਫੀਸ ਮੁਆਫੀ ਸਕੀਮਾਂ ਦਾ ਫਾਇਦਾ ਵੱਡੇ ਪੱਧਰ ਤੇ ਮਿਲਣ ਦਾ ਹਵਾਲਾ ਦਿੰਦੇ ਹੋਏ ਚੱਕਰ ਕੱਟਣ ਦੀ ਖੱਜਲ ਖ਼ੁਆਰੀ ਦੇ ਖਤਮ ਹੋਣ ਦਾ ਦਾਅਵਾ ਕੀਤਾ। ਜੀ.ਕੇ. ਨੇ ਕਮੇਟੀ ਦੇ ਵਿੱਦਿਅਕ ਅਦਾਰਿਆਂ ਵਿਚ ਹੁਣ ਸਿੱਖਿਆ ਦਾ ਮਿਆਰ ਅਤੇ ਅਧਿਆਪਕਾਂ ਦਾ ਮਨੋਬਲ ਉੱਚਾ ਹੋਣ ਦੀ ਵੀ ਗੱਲ ਕਹੀ।

ਹਿਤ ਨੇ ਵਿਰੋਧੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਜਿਹੜੇ ਅੱਜ ਕਮੇਟੀ ਨੂੰ ਸਵਾਲ ਕਰਦੇ ਹਨ ਉਨ੍ਹਾਂ ਦੇ ਸਮੇਂ13 ਮਹੀਨੇ ਦੀ ਤਨਖਾਵਾਂ ਸਕੂਲਾਂ ਵਿਚ ਸਟਾਫ਼ ਨੂੰ ਨਹੀਂ ਮਿਲਦੀਆਂ ਸਨ ਜਦਕਿ ਹੁਣ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਹੀ ਸਾਰੇ ਸਟਾਫ਼ ਨੂੰ ਜਿਥੇ ਪੂਰਾ ਵੇਤਨ ਮਿਲ ਜਾਂਦਾ ਹੈ ਉਥੇ ਹੀ ਰਿਟਾਇਰਮੈਂਟ ਵਾਲੇ ਦਿਹਾੜੇ ਹੀ ਸਿੱਖਿਆ ਵਿਭਾਗ ਵਿਚ ਪ੍ਰਬੰਧਕਾਂ ਵੱਲੋਂ ਸਟਾਫ਼ ਨੂੰ ਸਨਮਾਨਿਤ ਕਰਨ ਦੇ ਨਾਲ ਹੀ ਉਸਦੀ ਗ੍ਰੈਚੂਏਟੀ ਦਾ ਚੈਕ ਹੱਥੋ ਹੱਥ ਦਿੱਤਾ ਜਾਂਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੇ ਕੱਲ ਨਿਊਜ਼ੀਲੈਂਡ ਦੇ ਕਰਾਈਸਟਚਰਚ ਸ਼ਹਿਰ ਵਿਚ ਇਕ ਨਸਲਵਾਦੀ ਵਲੋਂ ਦੋ ਮਸਜਿਦਾਂ ਵਿਚ ਚਲਾਈਆਂ ਗਈਆਂ ਗੋਲੀਆਂ ਕਾਰਨ ਹੁਣ ਤੱਕ 49 ਲੋਕਾਂ ਦੇ ਮਾਰੇ ਜਾਣ ਅਤੇ ਕਈ ਹੋਰਾਂ ਦੇ ਜਖਮੀ ਹੋਣ
ਹਾਲ ਹੀ ਵਿੱਚ ਨਸ਼ਰ ਹੋਈਆਂ ਖਬਰਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਹਲਕਿਆਂ ਅਨੁਸਾਰ ਸਿਰਸਾ ਦਾ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਉੱਚ ਮਿਆਰੀ ਪੱਧਰ ਤੇ ਛਾਪਣ ਦੀ ਵਿਉਂਤ ਉਤੇ ਸ਼ੱਕ ਦੀ ਉਂਗਲ ਖੜ੍ਹੀ ਕਰਦਿਆਂ ਅੱਜ ਸਿੱਖ ਬੁੱਧੀਜੀਵੀਆਂ ਨੇ ਕਿਹਾ ਕਿ
ਨਿਊਯਾਰਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਸਖਤ ਵਿਰੋਧ ਹੋਇਆ ਹੈ। ਖ਼ਬਰਾਂ ਮੁਤਾਬਕ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ.ਐੱਸ.ਏ) ਦੇ ਝੰਡੇ ਹੇਠ ਮਨਜੀਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: