Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਪ੍ਰਤੀ ਬੇਰੁਖੀ ਵਿਰੁੱਧ ਚੰਡੀਗੜ੍ਹ ‘ਚ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਧਰਨਾ

ਪੰਜਾਬੀ ਪ੍ਰਤੀ ਬੇਰੁਖੀ ਵਿਰੁੱਧ ਚੰਡੀਗੜ੍ਹ ‘ਚ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਧਰਨਾ

ਚੰਡੀਗੜ੍ਹ (6 ਸਤੰਬਰ, 2013) :-ਚੰਡੀਗੜ ਪ੍ਰਸ਼ਾਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਬੋਲੀ ਨਾਲ ਕੀਤੇ ਜਾ ਰਹੇ ਮਾੜੇ ਵਰਤਾਓ ਪ੍ਰਤੀ ਇੱਕ ਜ਼ਰਦਸਤ ਧਰਨਾ ਚੰਡੀਗੜ੍ਹ ਦੇ 17 ਸੈਕਟਰ ਵਿੱਚ ਦਿੱਤਾ ਗਿਆ। ਕੇਦਰੀਂ ਲੇਖਕ ਸਭਾ ਦੇ ਪ੍ਰਧਾਨ ਸ. ਬਲਦੇਵ ਸਿੰਘ ਅਤੇ ਜਨਰਲ ਸਕੱਤਰ ਤਲਵਿੰਦਰ ਸਿੰਘ ਦੀ ਅਗਵਾਈ ਹੇਠ ਦਿੱਤੇ ਧਰਨੇ ਵਿੱਚ ਪੰਜਾਬ ,ਹਰਿਆਣਾ ਤੇ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਬੁੱਧੀ ਜੀਵੀਆਂ, ਲੇਖਕਾਂ ਦੇ ਨਾਲ ਨਾਲ ਪੰਜਾਬ ਤੇ ਚੰਡੀਗੜ੍ਹ ਦੀਆਂ ਸਾਹਿਤਕ ਸਭਾਵਾਂ ਤੋਂ ਇਲਾਵਾ ਪੰਜਾਬ ਆਰਟਸ ਕੌਸਲ,ਪੰਜਾਬੀ ਸਾਹਿਤ ਅਕਾਦਮੀ, ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਦਮੀ ਲੁਧਿਆਣਾ ਆਦਿ ਸੰਸਥਾਵਾਂ ਦੇ ਨਾਲ ਨਾਲ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਵੱਲੋਂ ਵੀ ਇਸ ਰੋਸ ਧਰਨੇ ਵਿੱਚ ਭਰਵੀਂ ਸ਼ਿਰਕਤ ਕੀਤੀ ਗਈ।

ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਕੀਤੀ ਜਾ ਰਹੀ ਬੇਕਦਰੀ ਅਤੇ ਪੰਜਾਬੀ ਭਾਸ਼ਾ ਨੂੰ ਜਾਣ ਬੁੱਝ ਕੇ ਅਣਗੌਲੇ ਕੀਤੇ ਜਾਣ ਵਿਰੁੱਧ ਬੁਲਾਰਿਆਂ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਸ਼੍ਰੀ ਸ਼ਿਵਰਾਜ ਪਾਟਿਲ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਕਰੜੇ ਸ਼ਬਦਾਂ ਵਿੱਚ ਨਖੇਧੀ ਕੀਤੀ ਗਈ।

ਇਸ ਮੌਕੇ ਪੰਜਾਬੀ ਵਰਲਡ ਸੈਂਟਰ ਦੇ ਡਾਕਟਰ ਦੀਪਕ ਮੋਹਨ ਸਿੰਘ, ਪਦਮ ਸ਼੍ਰੀ ਸੁਰਜੀਤ ਸਿੰਘ ਪਾਤਰ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦ ਜਨਰਲ ਸਕਤਰ ਸੁਖਦੇਵ ਸਿੰਘ ਕਰੂਕਸ਼ੇਤਰ ਯੂਨੀਵਰਸਿਟੀ ਦੇ ਡਾ.ਕਰਮਜੀਤ ਸਿੰਘ, ਡਾ. ਸਰਬਜੀਤ ਸਿੰਘ, ਤਰਲੋਚਨ ਸਿੰਘ ਚੰਡੀਗੜ੍ਹ , ਨਤਟਕਾਰ ਆਤਮਜੀਤ ਸਿੰਘ, ਡਾ. ਅਨੂਪ ਸਿੰਘ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਆਦਿ ਨੇ ਧਰਨੇ ਨੂੰ ਸੰਬੋਧਨ ਕੀਤਾ।

ਪੰਜਾਬੀ ਭਾਸ਼ਾ ਪ੍ਰਤੀ ਕੀਤੇ ਜਾ ਰਹੇ ਵਤੀਰੇ ਵਿਰੁੱਧ ਡੱਟਣ ਦੀ ਅਪੀਲ ਕਰਦਿਆਂ, ਪੰਜਾਬੀ ਲੇਖ ਸਭਾ ਦੇ ਜਨਰਲ ਸਕੱਤਰ ਤਲਵਿੰਦਰ ਸ਼ਿੰਘ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸ਼ਨ ਨਿਰੰਤਰ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰ ਰਿਹਾ ਹੈ,ਜਦਕਿ ਚੰਡੀਗੜ੍ਹ ਨਿਰੋਲ ਪੰਜਾਬੀ ਬੋਲਦੇ 27 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਚੰਡੀਗੜ੍ਹ ਵਿੱਚ ਸਨਮਾਨ ਦੀ ਬਹਾਲੀ ਲਈ ਕੇਂਦਰੀ ਪੰਜਾਬੀ ਲੇਖਕ ਸਭਾ ਆਉਦੇ ਸਮੇਂ ਵਿੱਚ ਇਕ ਵੱਡਾ ਪਰੋਗਰਾਮ ਉਲੀਕਣ ਜਾ ਰਹੀ ਹੈ, ਜਿਸ ਵਿੱਚ ਭੁੱਖ ਹੜਤਾਲ ੳਤੇ ਮਰਨ ਵਰਤ ਵੀ ਰੱਖਿਆ ਜਾਵੇਗਾ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖੀ ਦੇ ਸਿਧਾਂਤਾਂ, ਗੁਰਮਤਿ ਵਿਚਾਰਧਾਰਾ ਅਤੇ ਆਧੁਨਿਕ ਸਮੇਂ ਵਿੱਚ ਸਿੱਖੀ ਸਿੱਖਿਆ ਦੀ ਮਹੱਤਤਾ ਨੂੰ ਧਿਆਨ 'ਚ ਰੱਖਦਿਆਂ 10 ਜੂਨ 2026, ਦਿਨ ਬੁੱਧਵਾਰ ਨੂੰ "ਸਿੱਖੀ ਸਿੱਖਿਆ ਅਤੇ ਗੁਰ-ਵਿਚਾਰ ਵਿਸ਼ੇ" ਤੇ ਵਿਸ਼ੇਸ਼
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਹੋ ਰਹੇ ਲਗਾਤਾਰ ਵਿਤਕਰੇ ਦੇ ਵਿਰੋਧ ਵਿੱਚ ਮਿਸਲ ਸਤਲੁਜ ਵੱਲੋਂ ਬੀਤੇ ਦਿਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਚੰਡੀਗੜ੍ਹ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਸ਼ਵ ਦੀ ਦੂਜੀ ਵੱਡੀ ਯੂਨੀਵਰਸਿਟੀ ਹੈ ਜੋ ਹਿਬਰੂ ਯੂਨੀਵਰਸਿਟੀ ਤੋਂ ਬਾਅਦ ਦੂਜੀ ਵੱਡੀ ਯੂਨੀਵਰਸਿਟੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਮਕਸਦ ਲਈ ਸਥਾਪਿਤ ਹੋਈ। ਇਸ ਮਕਸਦ ਲਈ ਸਥਾਪਤ ਹੋਈ
ਪੰਚ ਪ੍ਰਧਾਨੀ ਯੂ. ਕੇ ਦਾ ਹਮੇਸ਼ਾ ਇਹ ਵਿਚਾਰ ਰਿਹਾ ਹੈ ਕਿ ਸੰਸਕ੍ਰਿਤ ਭਾਸ਼ਾ ਰਾਹੀਂ ਸਿਰਜਿਆ ਗਿਆ ਵੈਦਿਕ ਗਿਆਨ ਪ੍ਰਬੰਧ ਪ੍ਰਾਚੀਨ ਕਾਲ ਤੋਂ ਹੀ ਪੰਜਾਬ ਦੇ ਹਿੰਦੂ ਸਮਾਜਿਕ ਅਤੇ ਧਾਰਮਿਕ ਬਸਤੀਵਾਦ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: