Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਪੰਜਾਬੀ ਦੇ ਹੱਕ ’ਚ ਵਿਖਾਵਾ

ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਪੰਜਾਬੀ ਦੇ ਹੱਕ ’ਚ ਵਿਖਾਵਾ

ਸਾਦਿਕ (18 ਸਤੰਬਰ, 2019): ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਸਥਾਨਕ ਚੌਂਕ ਵਿੱਚ ਇਸ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ , ਹੱਥਾਂ ਵਿੱਚ ਪੰਜਾਬੀ ਬੋਲੀ ਪ੍ਰਤੀ ਪਿਆਰ ਸਤਿਕਾਰ ਨੂੰ ਦਰਸਾਉਂਦੇ ਮਾਟੋ ਫੜ੍ਹੀ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਭਾਸ਼ਾਈ ਅਜਾਦੀ ਦਾ ਹੌਕਾ ਦਿੰਦਿਆਂ ਭਾਸ਼ਾ ਵਿਭਾਗ ਦੇ “ਹਿੰਦੀ ਸਮਾਰੋਹ” ਦੌਰਾਨ ਪੰਜਾਬੀ ਪ੍ਰਤੀ ਬੋਲੇ ਗਏ ਨਿਰਾਦਰ ਭਰੇ ਸ਼ਬਦਾਂ ਦੀ ਨਿਖੇਧੀ ਕੀਤੀ ਗਈ ਅਤੇ ਭਾਜਪਾ ਆਗੂਆਂ ਵੱਲੋਂ ‘ਇੱਕ ਰਾਸ਼ਟਰ ਇੱਕ ਭਾਸ਼ਾ’ ਦੇ ਸੁਨੇਹੇ ’ਤੇ ਰੋਸ ਪ੍ਰਗਟ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਤੇ ਸਤਨਾਮ ਸਿੰਘ ਨੇ ਆਖਿਆ ਕਿ ਭਾਰਤ ਵੱਖ-ਵੱਖ ਧਰਮਾਂ, ਬੋਲੀਆਂ, ਸੱਭਿਆਚਾਰਾਂ ਦਾ ਦੇਸ਼ ਹੈ ਇਸ ਲਈ ਇੱਥੋਂ ਦੇ ਲੋਕਾਂ ’ਤੇ ਇੱਕ ਖਾਸ ਫਿਰਕੇ ਦੀ ਭਾਸ਼ਾ ਨੂੰ ਥੋਪਿਆ ਨਹੀਂ ਜਾ ਸਕਦਾ।

ਪੰਜਾਬੀ ਭਾਸ਼ਾ ਦੇ ਹੱਕ ’ਚ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ।

ਇਸ ਮੌਕੇ ਲਿਖਾਰੀ ਸਭਾ ਸਾਦਿਕ ਦੇ ਪ੍ਰਧਾਨ ਤੇਜਿੰਦਰ ਸਿੰਘ ਬਰਾੜ ਤੇ ਰੂਪ ਸਿੰਘ ਢਿੱਲੋਂ ਨੇ ਆਖਿਆ ਕਿ “ਅਸੀਂ ਮੁਲਕ ਵਿੱਚ ਹਿੰਦੀ ਸਮੇਤ ਬੋਲੀਆਂ ਜਾਣ ਵਾਲੀਆਂ ਸਭ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ ਪਰ ਜੇਕਰ ਕੋਈ ਪੰਜਾਬੀ ਭਾਸ਼ਾ ਨਾਲ ਦੁਰਵਿਹਾਰ ਕਰੇ ਇਹ ਹਰਗਿਜ਼ ਬਰਦਾਸ਼ਿਤ ਨਹੀਂ ਕਰਾਂਗੇ”।

ਉਹਨਾਂ ਸ਼ਿਕਵਾ ਜਾਹਿਰ ਕਰਦਿਆਂ ਕਿਹਾ ਕਿ ਹਿੰਦੀ ਤੇ ਉਰਦੂ ਲੇਖਕਾਂ ਵੱਲੋਂ ਪੰਜਾਬੀ ਨੂੰ ਗਵਾਰਾਂ ਦੀ ਭਾਸ਼ਾ ਦੱਸਿਆ ਗਿਆ ਪਰ ਜਦੋਂ ਪੰਜਾਬੀ ਵਿਦਵਾਨ ਤੇਜਵੰਤ ਸਿੰਘ ਮਾਨ ਆਪਣੀ ਗੱਲ ਰੱਖਣ ਲੱਗੇ ਤਾਂ ਪ੍ਰਬੰਧਕਾਂ ਵੱਲੋਂ ਮਾਈਕ ਬੰਦ ਕੀਤਾ ਜਾਣਾ ਬਹੁਤ ਮੰਦਭਾਗਾ ਹੈ।

ਇਸ ਮੌਕੇ ਜਸਵੀਰ ਕੰਗ, ਕਰਨਜੀਤ ਸਿੰਘ ਦਰਦ, ਜਸਵਿੰਦਰ ਸਿੰਘ, ਗੁਰਪ੍ਰੀਤ ਬਜਾਜ, ਮਾਸਟਰ ਜਗਮੀਤ ਸਿੰਘ ਤੇ ਸੰਦੀਪ ਗੁਲਾਟੀ ਵੀ ਹਾਜਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਸ਼ਵ ਦੀ ਦੂਜੀ ਵੱਡੀ ਯੂਨੀਵਰਸਿਟੀ ਹੈ ਜੋ ਹਿਬਰੂ ਯੂਨੀਵਰਸਿਟੀ ਤੋਂ ਬਾਅਦ ਦੂਜੀ ਵੱਡੀ ਯੂਨੀਵਰਸਿਟੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਮਕਸਦ ਲਈ ਸਥਾਪਿਤ ਹੋਈ। ਇਸ ਮਕਸਦ ਲਈ ਸਥਾਪਤ ਹੋਈ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: