Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਹੀਂ ਲਾਈ ਸੌਦਾ ਸਾਧ ਦੀ ਫਿਲਮ ‘ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਹੀਂ ਲਾਈ ਸੌਦਾ ਸਾਧ ਦੀ ਫਿਲਮ ‘ਤੇ ਰੋਕ

ਚੰਡੀਗੜ੍ਹ (27 ਜਨਵਰੀ, 2015): ਸਰਸਾ ਦੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੀ ਵਿਵਾਦਤ ਫਿਲਮ “ਗੋਡ ਆਫ ਮੈਸੇਂਜਰ” ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਪ੍ਰਦਰਸ਼ਨ ‘ਤੇ ਰੋਕ ਦੀ ਮੰਗ ਸਬੰਧੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ ਅਤੇ  ਅਦਾਲਤ ਨੇ ਇਸ ‘ਤੇ ਪਾਬੰਦੀ ਦੀ ਮੰਗ ਕਰਦੀ ਪਟੀਸ਼ਨ ‘ਤੇ ਫੈਸਲਾ ਦਿੰਦਿਆਂ, ਇਸ ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਸੌਦਾ ਸਾਧ ਦੀ ਫਿਲਮ ਦਾ ਪੋਸਟਰ
ਸੌਦਾ ਸਾਧ ਦੀ ਫਿਲਮ ਦਾ ਪੋਸਟਰ

ਸੌਦਾ ਸਾਧ ਦੀ ਫਿਲਮ ‘ਤੇ ਪੰਜਾਬ ਸਰਕਾਰ ਨੇ ਇੱਸ ਸਮੇਂ ਤਾਂ ਰੋਕ ਲਾਈ ਹੋਈ ਹੈ, ਪਰ ਹਾਈਕੋਰਟ ਦੀ ਹਰੀ ਝੰਡੀ ਤੋਂ ਬਾਅਦ ਫਿਲਮ ਹਰਿਆਣਾ ‘ਚ 13 ਫਰਵਰੀ ਨੂੰ ਰਿਲੀਜ਼ ਹੋ ਸਕੇਗੀ।

ਮੋਹਾਲੀ ਦੇ ਕਲਗੀਧਰ ਸੇਵਕ ਜਥਾ ਦੀ ਇਹ ਪਟੀਸ਼ਨ ਜੱਜ ਐਸ. ਕੇ. ਮਿੱਤਲ ਅਤੇ ਜੱਜ ਦੀਪਕ ਸਿੱਬਲ ਦੀ ਬੈਂਚ ਸਾਹਮਣੇ ਇਹ ਪਟੀਸ਼ਨ ਸੁਣਵਾਈ ਲਈ ਆਈ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਫ਼ਿਲਮ ਸਰਟੀਫ਼ਿਕੇਟ ਅਪੀਲੀ ਟ੍ਰਿਬਿਊਨਲ ਦਾ ਹੁਕਮ ਪੇਸ਼ ਕਰਨ ਲਈ ਸੁਣਵਾਈ ਮੁਲਤਵੀ ਕਰਨ ਲਈ ਅਪੀਲ ਕੀਤੀ ਸੀ।

ਟ੍ਰਿਬਿਊਨਲ ਨੇ 15 ਜਨਵਰੀ ਨੂੰ ਇਸ ਫ਼ਿਲਮ ਦੇ ਪ੍ਰਦਰਸ਼ਨ ਦਾ ਰਾਹ ਸਾਫ਼ ਕਰ ਦਿਤਾ ਸੀ। ਉਸ ਤੋਂ ਪਹਿਲਾਂ ਸੈਂਸਰ ਬੋਰਡ ਨੇ 12 ਜਨਵਰੀ ਨੂੰ ਇਹ ਫ਼ਿਲਮ ਟ੍ਰਿਬਿਊਨਲ ਕੋਲ ਭੇਜੀ ਸੀ।
ਮੋਹਾਲੀ ਦੇ ਇਸ ਟਰੱਸਟ ਨੇ ਅਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਸੀ ਕਿ ਫ਼ਿਲਮ ਦੇ ਪ੍ਰਦਰਸ਼ਨ ਨਾਲ ਪੰਜਾਬ ਅਤੇ ਹਰਿਆਣਾ ਵਿਚ ਕਾਨੂੰਨ ਵਿਵਸਥਾ ਲਈ ਗੰਭੀਰ ਖ਼ਤਰਾ ਪੈਦਾ ਹੋ ਜਾਵੇਗਾ।

ਪਟੀਸ਼ਨਕਰਤਾ ਨੇ ਦਾਅਵਾ ਕੀਤਾ ਸੀ ਕਿ ਗੁਰਮੀਤ ਰਾਮ ਰਹੀਮ ਨੇ ਇਸ ਫ਼ਿਲਮ ਵਿਚ ਅਪਣੇ ਆਪ ਨੂੰ ਰੱਬ ਦੇ ਰੂਪ ਵਿਚ ਪੇਸ਼ ਕੀਤਾ ਹੈ ਜਦਕਿ ਉਹ ਕਈ ਮਾਮਲਿਆਂ ਵਿਚ ਆਰੋਪੀ ਹਨ ਅਤੇ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਕਰ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: