ਚੰਡੀਗੜ੍ਹ: ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਅਫਵਾਹਾਂ ਨੂੰ ਅੱਜ ਸੱਚ ਸਾਬਿਤ ਕਰਦੇ ਹੋਏ ਹਲਕਾ ਭੁਲੱਥ ਤੋਂ ਐਮ.ਐਲ਼.ਏ ਰਹਿ ਚੁੱਕੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਗਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ, ਹਿੰਮਤ ਸਿੰਘ ਸ਼ੇਰਗਿੱਲ, ਆਰ.ਆਰ ਭਾਰਦਵਾਜ ਅਤੇ ਹਰਜੋਤ ਸਿੰਘ ਬੈਂਸ ਵੀ ਹਾਜਿਰ ਸਨ।