Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਲਾ ਲਗਾਤਾਰ ਜਾਰੀ

ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਲਾ ਲਗਾਤਾਰ ਜਾਰੀ

ਸੰਗਰੂਰ: ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਕਰਜ਼ ਦੀ ਮਾਰ ਝੱਲ ਰਹੇ ਪੰਜਾਬ ਦੇ 2 ਹੋਰ ਕਿਸਾਨਾਂ ਨੇ ਆਪਣੀ ਜਾਨ ਦੇ ਦਿੱਤੀ ਹੈ। ਇਹ ਦਰਦਨਾਕ ਖਬਰ ਸੰਗਰੂਰ ਦੇ ਮੂਣਕ ਤੇ ਫਾਜ਼ਿਲਕਾ ਦੇ ਇੱਕ ਪਿੰਡ ਤੋਂ ਹੈ। ਦੋਵੇਂ ਕਿਸਾਨ ਆਰਥਿਕ ਮੰਦਹਾਲੀ ਤੇ ਸਿਰ ਚੜੇ ਕਰਜ਼ ਦੇ ਚੱਲਦੇ ਘਰ ਦਾ ਗੁਜਾਰਾ ਨਾ ਚਲਾ ਸਕਣ ਦੇ ਚੱਲਦੇ ਦੁਖੀ ਸਨ।

farmer-suicide-hang-580x395

ਜਾਣਕਾਰੀ ਮੁਤਾਬਕ ਸੰਗਰੂਰ ਜ਼ਿਲ੍ਹੇ ਦੇ ਕਸਬਾ ਮੂਣਕ ਨੇੜਲੇ ਪਿੰਡ ਕੁਦਨੀ ਦੇ 32 ਸਾਲਾ ਨੌਜਵਾਨ ਕਿਸਾਨ ਸੁਖਵੀਰ ਕੋਲ ਸਿਰਫ ਅੱਧਾ ਏਕੜ ਜਮੀਨ ਸੀ। ਘਰ ਦੇ ਗੁਜਾਰੇ ਲਈ ਉਹ ਹੋਰ ਕਿਸਾਨਾਂ ਤੋਂ ਜਮੀਨ ਠੇਕੇ ‘ਤੇ ਲੈ ਕੇ ਵਾਹੀ ਕਰ ਆਪਣੇ ਘਰ ਦਾ ਗੁਜਾਰਾ ਚਲਾ ਰਿਹਾ ਸੀ। ਪਰ ਲਗਾਤਾਰ ਫਸਲ ‘ਚ ਹੋ ਰਹੇ ਘਾਟੇ ਕਾਰਨ ਉਸ ਦੇ ਸਿਰ ਕਰਜ਼ ਆ ਚੜਿਆ ਤੇ ਘਰ ਦਾ ਗੁਜਾਰਾ ਮੁਸ਼ਕਲ ਹੋ ਗਿਆ। ਅਜਿਹੇ ਹਲਾਤਾਂ ‘ਚ ਸੁਖਵੀਰ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਆਖਰ ਉਸ ਨੇ ਘਰ ਦੇ ਅੰਦਰ ਹੀ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਘਰ ‘ਚ ਪਿੱਛੇ ਉਸ ਦੀ ਪਤਨੀ ਤੇ ਪੰਜ ਸਾਲ ਦਾ ਮਾਸੂਮ ਪੁੱਤ ਰਹਿ ਗਿਆ ਹੈ।

ਦੂਸਰਾ ਮਾਮਲਾ ਫਾਜ਼ਿਲਕਾ ਦੇ ਪਿੰਡ ਕੰਧਵਾਲਾ ਹਾਜਰ ਖਾਂ ਦਾ ਹੈ। ਜਿੱਥੇ ਨੌਜਵਾਨ ਕਿਸਾਨ ਬਲਵੀਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਉਸ ਕੋਲ ਸਿਰਫ 4 ਕਨਾਲ ਜ਼ਮੀਨ ਸੀ ਤੇ ਠੇਕੇ ’ਤੇ ਜ਼ਮੀਨ ਲੈ ਕੇ ਗੁਜ਼ਾਰਾ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਬਲਵੀਰ ਦੇ ਸਿਰ ਲੋਕਾਂ, ਸਰਕਾਰੀ ਬੈਂਕ ਤੇ ਆੜ੍ਹਤੀਏ ਦਾ ਕਾਫੀ ਕਰਜ਼ ਬਕਾਇਆ ਸੀ। ਉਸ ਨੇ ਠੇਕੇ ’ਤੇ ਲਈ ਜ਼ਮੀਨ ਦਾ ਬਕਾਇਆ ਵੀ ਅਜੇ ਦੇਣਾ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਚੱਲ ਰਿਹਾ ਸੀ। ਇਹਨਾਂ ਮਜਬੂਰੀਆਂ ਦੇ ਚੱਲਦੇ ਇਸ ਕਿਸਾਨ ਨੇ ਘਰ ‘ਚ ਕਮਰੇ ਅੰਦਰ ਛੱਤ ਦੇ ਗਾਡਰ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮਾਫੀ ਦਾ ਅਮਲ ਸਵਾਲਾਂ ਦੇ ਘੇਰੇ ਵਿੱਚ ਹੈ। ਜਿੱਥੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਸ਼ਰਤਾਂ ਤਹਿਤ ਐਲਾਨੇ 2 ਲੱਖ ਤੱਕ ਦੇ ਖੇਤੀ ਕਰਜ਼ੇ ਦੀ ਮਾਫੀ
ਬਠਿੰਡਾ ਥਰਮਲ ਬੰਦ ਕਰਨ ਨਾਲ 1300 ਕਰੋੜ ਪ੍ਰਤੀ ਮਹੀਨਾ ਬੱਚਤ ਚੂਠੀ ਅਫ਼ਵਾਹ,ਸਿਰਫ਼ ਬੱਚਤ 18 ਕਰੋੜ ਰੁਪਏ ਸਾਲਾਨਾ:ਇੰਜਨੀਅਰਜ਼ ਐਸੋਸੀਏਸ਼ਨ
ਜਦੋਂ ਸਰਕਾਰ ਨੇ ਬਠਿੰਡਾ ਤੇ ਰੋਪੜ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਸਰਕਾਰ ਦਾ ਖਿਲਾਖੀ ਫਰਜ਼ ਬਣਦਾ ਹੈ ਕਿ ਪਲਾਂਟਾਂ ਦੀ ਹਜ਼ਾਰਾਂ ਕਿੱਲੇ ਪੈਲੀ ਉਨ੍ਹਾਂ
ਬਠਿੰਡਾ ਥਰਮਲ ਨੂੰ ਬੰਦ ਕਰਨ ਤੋਂ ਦਰਜਨਾਂ ਬਜ਼ੁਰਗ ਕਿਸਾਨ ਭੜਕ ਉੱਠੇ ਹਨ। ਇਨ੍ਹਾਂ ਬਜ਼ੁਰਗਾਂ ਨੇ ਕਈ ਦਹਾਕੇ ਪਹਿਲਾਂ ਆਪਣੇ ਖੇਤ ਥਰਮਲ ਖਾਤਰ ਦੇ ਦਿੱਤੇ ਸਨ। ਪੰਜਾਬ ਸਰਕਾਰ ਨੇ ਉਦੋਂ ਮਾਮੂਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: