“ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ” ਵਿਸ਼ੇ ‘ਤੇ ਚੰਡੀਗੜ੍ਹ ਦੇ ਕਿਸਾਨ ਭਵਨ ‘ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਹੋਈ। ਇਹ ਵਿਚਾਰ ਚਰਚਾ ਸਾਲਾਨਾ ਕੌਮਾਂਤੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
ਇਸ ਵਿਚਾਰ ਚਰਚਾ ਵਿਚ ਵੱਖ-ਵੱਖ ਵਕੀਲਾਂ, ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਕੁੰਨਾਂ ਅਤੇ ਪੰਜਾਬ ਵਿਚਲੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਦੁਰਵਰਤੋਂ ਦੇ ਪੀੜਤਾਂ ਨੇ ਵੀ ਹਿੱਸਾ ਲਿਆ।
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਯੂ.ਏ.ਪੀ.ਏ. ਤਹਿਤ ਦਰਜ਼ ਕੁਝ ਮੁਕੱਦਮਿਆਂ ਦੇ ਤੱਥਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ।
ਵਕੀਲ ਜਸਪਾਲ ਸਿੰਘ ਮੰਝਪੁਰ ਵਲੋਂ ਯੂ.ਏ.ਪੀ.ਏ. ਤਹਿਤ ਦਰਜ਼ ਮੁਕੱਦਮਿਆਂ ਦੇ ਬਾਰੇ ‘ਚ ਤਿਆਰ ਕੀਤਾ ਦਸਤਾਵੇਜ਼ ਪੜ੍ਹਨ ਲਈ:
ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ‘ਚ ਦਰਜ਼ ਕੇਸਾਂ ਸਬੰਧੀ ਦਸਤਾਵੇਜ਼ ਜਾਰੀ …