Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੀਆਂ ਵੋਟਾਂ 19 ਸਤੰਬਰ ਨੂੰ, ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 7 ਸਤੰਬਰ

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੀਆਂ ਵੋਟਾਂ 19 ਸਤੰਬਰ ਨੂੰ, ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 7 ਸਤੰਬਰ

ਚੰਡੀਗੜ:  ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਨੋਟੀਫਿਕੇਸ਼ਨ ਨਾਲ ਹੀ ਪੰਜਾਬ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕਿਿਰਆ ਮਿਤੀ 4 ਸਤੰਬਰ 2018 ਨੂੰ ਸ਼ੁਰੂ ਹੋਵੇਗੀ ਅਤੇ ਮਿਤੀ 7 ਸਤੰਬਰ 2018 ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਅਤੇ ਮਿਤੀ 10 ਸਤੰਬਰ 2018 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ।

ਉਨ੍ਹਾਂ ਨਾਲ ਹੀ ਦੱਸਿਆ ਕਿ 11 ਸਤੰਬਰ 2018 ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ 11 ਸਤੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 19 ਸਤੰਬਰ 2018 ਦਿਨ ਬੁੱਧਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਮਿਤੀ 22 ਸਤੰਬਰ 2018 ਨੂੰ ਕੀਤਾ ਜਾਵੇਗਾ।

ਸੰਧੂ ਨੇ ਕਿਹਾ ਕਿ 22 ਜ਼ਿਲ੍ਹਾ ਪ੍ਰੀਸ਼ਦ ਦੇ 354 ਮੈਂਬਰਾਂ ਅਤੇ 150 ਪੰਚਾਇਤ ਸਮਿਤੀਆਂ ਦੇ 2900 ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਵਿੱਚ ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਕੀਤੀਆਂ ਜਾਣਗੀਆਂ।

ਸੰਧੂ ਨੇ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜਨ ਲਈ 35 ਅਬਜ਼ਰਵਰ ਲਗਾਏ ਗਏ ਹਨ। ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਜ਼ਿਲ੍ਹਾ ਪ੍ਰੀਸ਼ਦ ਲਈ 1.90 ਲੱਖ ਰੁਪਏ ਮਿੱਥੀ ਗਈ ਹੈ, ਜਦੋਂ ਕਿ ਪੰਚਾਇਤ ਸਮਿਤੀਆਂ ਲਈ 80000 ਰੁਪਏ ਹੈ।

ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਵਿੱਚ ਵੋਟਰ ਸੂਚੀਆਂ ਨੂੰ ਕੁਆਲੀਫਾਇੰਗ ਮਿਤੀ 1 ਜਨਵਰੀ 2018 ਤੱਕ ਅਪਡੇਟ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਚੋਣਾਂ ਲਈ ਰਾਜ ਵਿੱਚ ਕੁੱਲ 12787395 ਵੋਟਰਾਂ ਦਾ ਨਾਮ ਦਰਜ ਹਨ, ਜਿਨ੍ਹਾਂ ਵਿੱਚੋਂ 6688245 ਬੰਦੇ ਵੋਟਰ ਹਨ, ਜਦੋਂ ਕਿ 6099245 ਜਨਾਨੀਆਂ ਵੋਟਰ ਹਨ ਅਤੇ 97 ਥਰਡ ਜੈਂਡਰ ਹਨ।

ਪੰਜਾਬ ਵਿੱਚ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ 17268 ਬੂਥ ਸਥਾਪਤ ਕੀਤੇ ਗਏ ਹਨ ਅਤੇ 86340 ਸਰਕਾਰੀ ਮੁਲਾਜ਼ਮ ਚੋਣ ਅਮਲ ਨੂੰ ਨੇਪਰੇ ਚਾੜਨ ਵਿੱਚ ਲਾਇਆ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਇਨ੍ਹਾਂ ਪ੍ਰੋਜੈਕਟਾਂ ਦਾ ਪੰਜਾਬੀ, ਖਾਸਕਰ ਬਹੁਤਾਤ ਸਿੱਖ ਵਿਰੋਧ ਕਰਦੇ ਰਹੇ ਹਨ ਕਿ ਇਹ ਜਿੱਥੇ ਪੰਜਾਬ ਦਾ ਪਾਣੀ ਲੁੱਟ ਕੇ ਹੋਰ ਪਾਸੇ ਲਿਜਾਣ ਦੀ ਚਾਲ ਹੈ ਤੇ ਉੱਥੇ ਕੁਦਰਤੀ ਤਵਾਜ਼ਨ ਵਿਗਾੜ
ਇਨ੍ਹਾਂ ਪ੍ਰੋਜੈਕਟਾਂ ਦਾ ਪੰਜਾਬੀ, ਖਾਸਕਰ ਬਹੁਤਾਤ ਸਿੱਖ ਵਿਰੋਧ ਕਰਦੇ ਰਹੇ ਹਨ ਕਿ ਇਹ ਜਿੱਥੇ ਪੰਜਾਬ ਦਾ ਪਾਣੀ ਲੁੱਟ ਕੇ ਹੋਰ ਪਾਸੇ ਲਿਜਾਣ ਦੀ ਚਾਲ ਹੈ ਤੇ ਉੱਥੇ ਕੁਦਰਤੀ ਤਵਾਜ਼ਨ ਵਿਗਾੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: