Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ‘ਚ 5 ਵਿਧਾਨ ਸਭਾ ਹਲਕਿਆਂ ਦੇ 48 ਬੂਥਾਂ ’ਤੇ ਅੱਜ ਦੁਬਾਰਾ ਵੋਟਿੰਗ

ਪੰਜਾਬ ‘ਚ 5 ਵਿਧਾਨ ਸਭਾ ਹਲਕਿਆਂ ਦੇ 48 ਬੂਥਾਂ ’ਤੇ ਅੱਜ ਦੁਬਾਰਾ ਵੋਟਿੰਗ

ਚੰਡੀਗੜ੍ਹ: ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਮਜੀਠਾ, ਸੰਗਰੂਰ, ਮੁਕਤਸਰ, ਮੋਗਾ, ਸਰਦੂਲਗੜ੍ਹ ਅਤੇ ਅੰਮ੍ਰਿਤਸਰ ਸੰਸਦੀ ਹਲਕੇ ਵਿੱਚ ਪੈਂਦੇ 48 ਪੋਲਿੰਗ ਬੂਥਾਂ ’ਤੇ ਅੱਜ (ਵੀਰਵਾਰ ਨੂੰ) ਦੁਬਾਰਾ ਵੋਟਾਂ ਪਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪੋਲਿੰਗ ਬੂਥਾਂ ’ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਇਨ੍ਹਾਂ ਬੂਥਾਂ ’ਤੇ 4 ਫਰਵਰੀ ਨੂੰ ਪਈਆਂ ਵੋਟਾਂ ਦੌਰਾਨ ਵੀਵੀਪੀਏਟ ਮਸ਼ੀਨਾਂ (ਵੋਟ ਦੀ ਪੁਸ਼ਟੀ ਲਈ ਪਰਚੀ ਕੱਢਣ ਵਾਲੀ ਮਸ਼ੀਨ) ’ਚ ਖ਼ਰਾਬੀ ਆਉਣ ਕਾਰਨ ਇਹ ਵੋਟਾਂ ਪਵਾਈਆਂ ਜਾ ਰਹੀਆਂ ਹਨ। ਦੁਬਾਰ ਵੋਟਿੰਗ ਦੇ ਕੰਮ ‘ਤੇ ਨਿਗਰਾਨੀ ਲਈ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਪੰਜਾਬ ’ਚ ਹੀ ਰੁਕੇ ਹੋਏ ਹਨ।

ਅੰਮ੍ਰਿਤਸਰ ’ਚ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ (ਐਨ ਵਿਚਕਾਰ) ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ ਕੇ ਸਿੰਘ (ਖੱਬੇ ਤੋਂ ਦੂਜੇ)
ਅੰਮ੍ਰਿਤਸਰ ’ਚ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ (ਐਨ ਵਿਚਕਾਰ) ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ ਕੇ ਸਿੰਘ (ਖੱਬੇ ਤੋਂ ਦੂਜੇ)

ਚੋਣ ਕਮਿਸ਼ਨ ਦੇ ਫ਼ੈਸਲੇ ਤੋਂ ਬਾਅਦ ਸਕਸੈਨਾ ਅਤੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਵੀ ਕੇ ਸਿੰਘ ਨੇ ਮੰਗਲਵਾਰ ਨੂੰ ਸੰਗਰੂਰ ਹਲਕੇ ਦੇ ਉਨ੍ਹਾਂ ਬੂਥਾਂ ਦਾ ਦੌਰਾ ਕੀਤਾ ਜਿੱਥੇ ਮੁੜ ਤੋਂ ਵੋਟਾਂ ਪਵਾਈਆਂ ਜਾਣੀਆਂ ਹਨ। ਉਨ੍ਹਾਂ ਬੁੱਧਵਾਰ ਨੂੰ ਅੰਮ੍ਰਿਤਸਰ ਸੰਸਦੀ ਹਲਕੇ, ਮਜੀਠਾ ਅਤੇ ਮੁਕਤਸਰ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ਦਾ ਵੀ ਜਾਇਜ਼ਾ ਲਿਆ। ਚੋਣ ਅਫ਼ਸਰਾਂ ਦਾ ਕਹਿਣਾ ਹੈ ਕਿ 48 ਪੋਲਿੰਗ ਬੂਥਾਂ ’ਤੇ 4 ਫਰਵਰੀ ਨੂੰ ਵੋਟਾਂ ਪੈਣ ਦਾ ਅਮਲ ਨਿਰਧਾਰਤ ਸਮੇਂ 8 ਵਜੇ ਤੋਂ ਦੇਰੀ ਨਾਲ ਸ਼ੁਰੂ ਹੋਇਆ ਸੀ ਜਿਸ ਕਰ ਕੇ ਕੁਝ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਤੋਂ ਵਾਂਝੇ ਰਹਿ ਗਏ ਸਨ।

ਵਧੀਕ ਮੁੱਖ ਚੋਣ ਅਧਿਕਾਰੀ ਮਨਜੀਤ ਸਿੰਘ ਨਾਰੰਗ ਨੇ ਦੱਸਿਆ ਕਿ ਪੋਲਿੰਗ ਬੂਥਾਂ ’ਤੇ ਨੀਮ ਸੁਰੱਖਿਆ ਬਲਾਂ ਦੇ ਨਾਲ ਹੀ ਚੋਣ ਅਮਲੇ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਸਾਰੇ ਪੋਲਿੰਗ ਬੂਥਾਂ ਦੀ ਵੈਬਕਾਸਟਿੰਗ ਹੋਏਗੀ। ਉਧਰ ਚੋਣ ਅਫ਼ਸਰਾਂ ਦਾ ਇਹ ਵੀ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਣ ਲਈ ਮੁੜ ਤੋਂ ਚੋਣਾਂ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਚੋਣ ਹਾਰਨ ਵਾਲੇ ਉਮੀਦਵਾਰਾਂ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਖ਼ਰਾਬੀ ਨੂੰ ਮੁੱਦਾ ਬਣਾਏ ਜਾਣ ਦਾ ਖ਼ਦਸ਼ਾ ਅਧਿਕਾਰੀ ਪ੍ਰਗਟਾ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਉਪਮਹਾਂਦੀਪ ਦੇ ਤਿੰਨ ਉੱਤਰ-ਪੂਰਬੀ ਖਿੱਤਿਆਂ ਨਾਗਾਲੈਂਡ, ਤ੍ਰਿਪੁਰਾ ਅਤੇ ਮੇਘਾਲਿਆ ਵਿੱਚ ਅੱਜ ਵੋਟਾਂ ਦੀ ਗਿਣਤੀ ਹੋਈ ਜਿਸ ਵਿੱਚੋਂ ਸ਼ਾਮ ਤੱਕ ਸਪਸ਼ਟ ਹੋਏ ਨਤੀਜਿਆਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੀ ਤ੍ਰਿਪੁਰਾ ਤੇ
ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੋਟਰਾਂ 'ਤੇ ਬਿੱਲ ਲਾਉਣ ਦੀਆਂ ਮਸ਼ਕਾਂ ਕਰ ਰਹੀ ਹੈ ਦੂਜੇ ਪਾਸੇ ਕੇਂਦਰ ਸਰਕਾਰ ਨੇ ਪੰਜਾਬ ਨੂੰ ਘੂਰ ਕੇ ਆਖਿਆ ਹੈ ਕਿ ਛੇਤੀ ਤੋਂ ਛੇਤੀ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਵਾਧੂ ਬਿਜਲੀ ਪਾਕਿਸਤਾਨ ਤੇ ਨੇਪਾਲ ਨੂੰ ਵੇਚਣ ਦੀ ਮਨਜ਼ੂਰੀ ਮੰਗੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: