Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਕੇਂਦਰ ਨਿਰਪੱਖ ਸਟੈਂਡ ਲਵੇ: ਪ੍ਰੋ. ਚੰਦੂਮਾਜਰਾ

ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਕੇਂਦਰ ਨਿਰਪੱਖ ਸਟੈਂਡ ਲਵੇ: ਪ੍ਰੋ. ਚੰਦੂਮਾਜਰਾ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਨਵੀਂ ਦਿੱਲੀ (9 ਮਾਰਚ, 2016); ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਨਾਲ ਐਮਰਜੈਂਸੀ ਦੇ ਸਮੇਂ ਤੋਂ ਹੁੰਦੇ ਆ ਰਹੇ ਧੱਕੇ ਦੇ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸੰਵਿਧਾਨ ਅਨੁਸਾਰ ਇਸ ਬਾਰੇ ਨਿਰਪੱਖ ਸਟੈਂਡ ਲਵੇ।

ਅੱਜ ਸਿਫਰ ਕਾਲ ਦੌਰਾਨ ਲੋਕ ਸਭਾ ਅੰਦਰ ਬੋਲਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਪੰਜਾਬ ਨਾਲ ਪੱਖਪਾਤੀ ਧੱਕਾ ਕਰਦਿਆਂ ਰਾਜਸੀ ਗਜਾਂ ਨਾਲ ਨਾਪ ਕੇ ਫੈਸਲੇ ਕੀਤੇ। ਐਮਰਜੈਂਸੀ ਦੌਰਾਨ ਪੰਜਾਬ ਦੇ ਪਾਣੀਆਂ ਦੀ ਬੇ-ਰਹਿਮੀ ਨਾਲ ਕੀਤੀ ਲੁੱਟ ਲਈ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰ ਸਕਦੇ। ਵਿਧਾਨ, ਸਾਰੀਆਂ ਪਰੰਪਰਾਵਾਂ ਸ਼ਿੱਕੇ ਟੰਗ ਕੇ ਪਾਣੀ ’ਤੇ ਡਾਕਾ ਮਾਰਿਆ। ਪੰਜਾਬ ਕੋਲ ਤਾਂ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਤੇ ਉਹਨਾਂ ਦੀ ਪਾਰਟੀ ਰਿਪੇਰੀਅਨ ਸਿਧਾਂਤਾਂ ਅਨੁਸਾਰ ਰਾਜ ਦੇ ਅਨਿੱਖੜਵੇਂ ਅਧਿਕਾਰਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ

ਉਹਨਾਂ ਕੇਂਦਰ ਸਰਕਾਰ ਤੋਂ ਜੋਰਦਾਰ ਮੰਗ ਕੀਤੀ ਕਿ ਅੱਜ ਪੰਜਾਬ ਦੇ ਲੋਕ ਇਨਸਾਫ ਲਈ ਕੇਂਦਰ ਸਰਕਾਰ ’ਤੇ ਆਸ ਲਾਈ ਬੈਠੇ ਹਨ ਕਿ ਪਾਣੀਆਂ ਦੀ ਵੰਡ ਦੇ ਮਸਲੇ ਵਿੱਚ ਕੇਂਦਰ ਨਿਰਪੱਖ ਵਰਤਾਅ ਕਰਕੇ ਦੇਸ਼ ਦੇ ਵਿਧਾਨ, ਮਾਨਤਾਵਾਂ ਤੇ ਕਾਨੂੰਨ ਮੁਤਾਬਕ ਸਪਸ਼ਟ ਸਟੈਂਡ ਲਵੇ ਤਾਂ ਕਿ ਪੰਜਾਬ ਤੇ ਹਰਿਆਣਾ ਵਿਚਕਾਰ ਪਈ ਖਟਾਸ ਦੂਰ ਹੋਵੇ ਤੇ ਲੰਮੇ ਸਮੇਂ ਤੋਂ ਚਲ ਰਿਹਾ ਝਮੇਲਾ ਖ਼ਤਮ ਹੋਵੇ। ਪ੍ਰੋ. ਚੰਦੂਮਾਜਰਾ ਨੇ ਸੰਵਿਧਾਨ ਦੀ ਧਾਰਾ 25 ਦੇ ਤਹਿਤ ਵੀ ਸਿੱਖਾਂ ਨਾਲ ਹੋ ਰਹੀ ਬੇ-ਇਨਸਾਫ਼ੀ ’ਤੇ ਵੀ ਚਰਚਾ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: