Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ ਲੋਕ ਵੋਟਾਂ ਵੇਲੇ ਬਾਦਲ-ਭਾਜਪਾ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਾ ਦੇਣਗੇ: ਭਗਵੰਤ ਮਾਨ

ਪੰਜਾਬ ਦੇ ਲੋਕ ਵੋਟਾਂ ਵੇਲੇ ਬਾਦਲ-ਭਾਜਪਾ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਾ ਦੇਣਗੇ: ਭਗਵੰਤ ਮਾਨ

ਨਾਭਾ (3 ਸਤੰਬਰ, 2015): ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਤੇ ਨਸ਼ਾਖੋਰੀ ਖ਼ਿਲਾਫ਼ ਕੀਤੀ ‘ਪੰਜਾਬ ਜੋੜੋ’ ਰੈਲੀ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਾਦਲ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਅੱਜ ਪੰਜਾਬ ਅੰਦਰ ਰੇਤਾ, ਬਜਰੀ, ਕੇਬਲ, ਟਰਾਂਸਪੋਰਟ ਤੋਂ ਇਲਾਵਾ ਹਰ ਚੀਜ਼ ਉਤੇ ਬਾਦਲਾਂ ਨੇ ਕਬਜ਼ਾ ਕੀਤਾ ਹੋਇਆ ਹੈ। ਇਸ ਦਾ ਜਵਾਬ ਪੰਜਾਬ ਦੇ ਲੋਕ ਵੋਟਾਂ ਵੇਲੇ ਬਾਦਲ ਭਾਜਪਾ ਦੇ ੳੁਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਾ ਕੇ ਦੇਣਗੇ।

ਆਮ ਆਦਮੀ ਪਾਰਟੀ ਦੇ ਆਗੂ ਰੈਲੀ ਨੂੰ ਸੰਬੋਧਨ ਕਰਦੇ ਹੋਏ
ਆਮ ਆਦਮੀ ਪਾਰਟੀ ਦੇ ਆਗੂ ਰੈਲੀ ਨੂੰ ਸੰਬੋਧਨ ਕਰਦੇ ਹੋਏ

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੂਰੇ ਭਾਰਤ ਅੰਦਰੋਂ ਕਾਂਗਰਸ ਦਾ ਸਫਾਇਆ ਹੋਇਆ ਹੈ, ਉਸੇ ਤਰ੍ਹਾਂ ਬਾਦਲ ਭਾਜਪਾ ਦਾ ਵੀ ਪੰਜਾਬ ਅੰਦਰੋਂ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਾਖੋਰੀ ਅਤੇ ਬੇਰੁਜ਼ਗਾਰੀ ਦੇ ਸਤਾਏ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਸਰਕਾਰ ਦਾ ਬਿਸਤਰਾ ਗੋਲ ਕਰ ਦੇਣਗੇ।’

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸੰਜੇ ਸਿੰਘ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਲੰਮੇਂ ਸਮੇਂ ਤੋਂ ਚੱਲ ਰਹੀ ਪਰਿਵਾਰਵਾਦ ਦੀ ਰਾਜਨੀਤੀ ਨੂੰ ਖਤਮ ਕਰਕੇ ਪਾਰਟੀ ਵਿੱਚ ਚੰਗੇ ਅਕਸ਼ ਵਾਲੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਦੇਸ਼ ਅੰਦਰੋਂ ਭ੍ਰਿਸ਼ਟਾਚਾਰਅਤੇ ਰਿਸ਼ਵਤਖੋਰੀ ਦਾ ਖਾਤਮਾ ਕੀਤਾ ਜਾ ਸਕੇ।

ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਲੰਮੇਂ ਸਮੇਂ ਤੋਂ ਪੰਜਾਬ ’ਤੇ ਰਾਜ ਕਰ ਰਹੀਆਂ ਪਾਰਟੀਆਂ ਲੋਕਾਂ ਨੂੰ ਮੂਰਖ ਬਣਾ ਕੇ ਲੁੱਟ ਰਹੀਆਂ ਹਨ ਪਰ ਹੁਣ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਲੂਬੜ ਚਾਂਲਾਂ ਤੋਂ ਜਾਣੂ ਹੋ ਕੇ ਚੁੱਕੇ ਹਨ। ਜਿਸ ਕਰਕੇ ਹੁਣ ਲੋਕ ਬਾਦਲ ਸਰਕਾਰ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

ਇਸ ਰੈਲੀ ਨੂੰ ਜਰਨੈਲ ਸਿੰਘ ਵਿਧਾਇਕ ਦਿੱਲੀ ਸਰਕਾਰ, ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ, ਮਹਿਲਾ ਵਿੰਗ ਪੰਜਾਬ ਦੀ ਕਨਵੀਨਰ ਪ੍ਰੋ. ਬਲਜਿੰਦਰ ਕੌਰ, ਕਰਨਵੀਰ ਸਿੰਘ ਟਿਵਾਣਾ ਕੋਆਰਡੀਨੇਟਰ ਕਿਸਾਨ ਵਿੰਗ, ਯੂਥ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ, ਆਦਿ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਲੋਕ ਸਭਾ ਹਲਕਾ ਪਟਿਆਲਾ ਜ਼ੋਨ ਦੇ ਕੋਆਰਡੀਨੇਟਰ ਡਾ. ਬਲਵੀਰ ਸਿੰਘ, ਜਰਨੈਲ ਸਿੰਘ ਮੰਨੂ, ਸੈਕਟਰ ਅਬਜਰਬਰ ਵਨੀਤ ਆਹਲੂਵਾਲੀਆ, ਸੈਕਟਰ ਇੰਚਾਰਜ ਧਰਮਿੰਦਰ ਸਿੰਘ ਰਾਜਪੁਰਾ ਤੇ ਰਾਕੇਸ਼ ਬੱਗਾ ਘਨੌਰ, ਚੇਤਨ ਸਿੰਘ ਜੋੜੇਮਾਜਰਾ, ਸੀਨੀਅਰ ਆਗੂ ਅਮਨਦੀਪ ਸਿੰਘ ਭੰਗੂ, ਅਮਰਿੰਦਰ ਸਿੰਘ ਤੁੜ, ਹਰਕੇਸ਼ ਸਿੰਘ ਸਿੱਧੂ, ਸਰਕਲ ਕੋਆਰਡੀਨੇਟਰ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਹਰਵੀਰ ਸਿੰਘ ਢੀਂਡਸਾ, ਐਡਵੋਕੇਟ ਰਾਜਿੰਦਰ ਸਿੰਘ ਮੋਹਲ, ਵਰਿਆਮ ਸਿੰਘ ਥੂਹੀ, ਹੈਪੀ ਪਾਲੀਆ, ਬੇਅੰਤ ਸਿੰਘ ਘੁੰਡਰ, ਸੁੱਖ ਘੁੰਮਣ ਚਾਸਵਾਲ, ਐਡਵੋਕੇਟ ਨਰਿੰਦਰ ਸ਼ਰਮਾ, ਹਰਵਿੰਦਰ ਸਿੰਘ ਮਿੰਟੂ (ਸਾਰੇ ਸਰਕਲ ਕੋਆਰਡੀਨੇਟਰ) ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: