Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਨੇ ਸਿੱਖ ਕਾਰਜਕਰਤਾ ‘ਤੇ ਪਾਇਆ ਅਫੀਮ ਬਰਾਮਦਗੀ ਦਾ ਝੂਠਾ ਕੇਸ

ਪੰਜਾਬ ਪੁਲਿਸ ਨੇ ਸਿੱਖ ਕਾਰਜਕਰਤਾ ‘ਤੇ ਪਾਇਆ ਅਫੀਮ ਬਰਾਮਦਗੀ ਦਾ ਝੂਠਾ ਕੇਸ

ਹੁਸ਼ਿਆਰਪੁਰ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਖ ਕਾਰਜਕਰਤਾ ਮੱਖਣ ਸਿੰਘ ਪਿੰਡ ਨੂਰਪੁਰ ਜੱਟਾਂ ‘ਤੇ 3 ਕਿਲੋ ਅਫੀਮ ਬਰਾਮਦਗੀ ਦਾ ਝੂਠਾ ਕੇਸ ਪਾ ਦਿੱਤਾ ਹੈ। ਪਰ ਪੁਲਿਸ ਦੇ ਇਸ ਦਾਅਵੇ ਦਾ ਪਰਿਵਾਰਕ ਮੈਂਬਰਾਂ ਨੇ ਖੰਡਨ ਕੀਤਾ ਹੈ। ਪਰਿਵਾਰ ਨੇ ਦੱਸਿਆ ਕਿ ਪੁਲਿਸ ਨੇ ਮੱਖਣ ਸਿੰਘ ਨੂੰ ਝੂਠੇ ਕੇਸ ਵਿਚ ਫਸਾਇਆ ਹੈ।

ਭਾਈ ਮੱਖਣ ਸਿੰਘ ਦੇ ਭਤੀਜੇ ਦਲਜੀਤ ਸਿੰਘ ਨੇ ਦੱਸਿਆ, “ਪੁਲਿਸ ਲਗਾਤਾਰ ਮੱਖਣ ਸਿੰਘ ‘ਤੇ ਦਬਾਅ ਪਾਉਂਦੀ ਰਹਿੰਦੀ ਰਹਿੰਦੀ ਸੀ ਕਿ ਸਾਨੂੰ ਸਿੱਖ ਸਰਗਰਮੀਆਂ ਬਾਰੇ ਕੋਈ ਜਾਣਕਾਰੀ ਮੁਹੱਈਆ ਕਰਵਾ, ਪਰ ਮੱਖਣ ਸਿੰਘ ਨੇ ਇਸਤੋਂ ਸਾਫ ਇਨਕਾਰ ਕਰ ਦਿੱਤਾ।”

ਮੱਖਣ ਸਿੰਘ ਪੁਲਿਸ ਹਿਰਾਸਤ 'ਚ
ਮੱਖਣ ਸਿੰਘ ਪੁਲਿਸ ਹਿਰਾਸਤ ‘ਚ

ਉਸਨੇ ਦੱਸਿਆ, “ਮਨ੍ਹਾਂ ਕਰਨ ‘ਤੇ ਉਸਨੂੰ ਨਸ਼ੇ ਦੇ ਜਾਅਲੀ ਕੇਸ ਵਿਚ ਫਸਾ ਦਿੱਤਾ ਗਿਆ, ਉਸਨੂੰ ਖੇਤਾਂ ‘ਚੋਂ ਗ੍ਰਿਫਤਾਰ ਕੀਤਾ ਗਿਆ।”

ਸਿੱਖ ਸਿਆਸਤ ਨਿਊਜ਼ (SSN) ਨਾਲ ਗੱਲ ਕਰਦਿਆਂ ਸਿੱਖ ਸਿਆਸੀ ਕੈਦੀਆਂ ਦੀ ਸੂਚੀ ਬਣਾਉਣ ਵਾਲੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ, “ਮੱਖਣ ਸਿੰਘ ਗਿੱਲ ‘ਤੇ ਪਹਿਲਾਂ ਵੀ ਪੁਲਿਸ ਨੇ 5 ਕੇਸ ਪਾਸੇ ਸਨ, ਜਿਨ੍ਹਾਂ ਸਾਰਿਆਂ ਵਿਚੋਂ ਉਹ ਬਰੀ ਹੋ ਕੇ ਆਏ ਹਨ। ਪੁਲਿਸ ਪਹਿਲਾਂ ਦੇ ਕੇਸਾਂ ਵਿਚ ਵੀ ਉਨ੍ਹਾਂ ‘ਤੇ ਦੋਸ਼ ਸਾਬਤ ਨਹੀਂ ਕਰ ਸਕੀ ਸੀ।”

ਉਨ੍ਹਾਂ ਦੱਸਿਆ ਕਿ ਮੱਖਣ ਸਿੰਘ ‘ਤੇ ਪੁਲਿਸ ਦਾ ਮੁਖਬਰ ਬਣ ਕੇ ਅੰਦਰਲੀਆਂ ਗੱਲਾਂ ਦੱਸਣ ਦਾ ਦਬਾਅ ਸੀ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ।

ਇਸਤੋਂ ਅਲਾਵਾ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸ਼ੱਕ ਜਾਹਰ ਕੀਤਾ ਕਿ ਪੰਜਾਬ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਦੀ ਗ੍ਰਿਫਤਾਰੀ ਅਤੇ ਉਸਦੇ ਸਰਕਾਰੀ ਕਵਾਟਰ ‘ਚੋਂ ਨਸ਼ਾ, ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਹੋਣ ਨਾਲ ਹੋਰ ਪੁਲਿਸ ਅਧਿਕਾਰੀਆਂ ਨੂੰ ਹੁਸ਼ਿਆਰ ਕਰ ਦਿੱਤਾ ਅਤੇ ਉਹ ਇਸ ਸਥਿਤੀ ‘ਚੋਂ ਛੁਟਕਾਰਾ ਪਾਉਣ ਦੀਆਂ ਕੋਸ਼ਿਸ਼ਾਂ ‘ਚ ਲੱਗੇ ਹੋਏ ਹਨ। ਇਸ ਮਾਮਲੇ ਤੋਂ ਧਿਆਨ ਹਟਾਉਣ ਲਈ ਕੀਤੀ ਕਾਰਵਾਈ ਤਹਿਤ ਦੇਖਿਆ ਜਾ ਸਕਦਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Punjab Police Implicates Sikh Activist In False Opium Recovery Case …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: