Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਭਾਈ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਤੋਂ ਪੰਜਾਬ ਲਿਆਈ

ਪੰਜਾਬ ਪੁਲਿਸ ਭਾਈ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਤੋਂ ਪੰਜਾਬ ਲਿਆਈ

ਚੰਡੀਗੜ੍ਹ (16 ਜਨਵਰੀ, 2015): ਭਾਈ ਜਗਤਾਰ ਸਿੰਘ ਤਾਰਾ ਦੀ ਥਾਈ ਸਰਕਾਰ ਵੱਲੋਂ ਹਵਾਲਗੀ ਦੇ ਹੁਕਮ ਮਿਲਣ ਪਿਛੋਂ ਬੈਂਕਾਕ ਪਹੁੰਚੀ ਪੰਜਾਬ ਪੁਲਿਸ ਦੀ ਚਾਰ ਮੈਂਬਰੀ ਟੀਮ ਉਸ ਨੰ ਅੱਜ ਭਾਰਤ ਵਾਪਸ ਲੈ ਆਈ ਹੈ।

Jagtar Singh Tara
ਭਾਈ ਜਗਤਾਰ ਸਿੰਘ ਤਾਰਾ

ਲੰਘੀ 5 ਜਨਵਰੀ ਨੂੰ ਥਾਈਲੈਂਡ ਪੁਲਿਸ ਦੀ ਵਿਸ਼ੇਸ਼ ਟੀਮ ਨੇ ਭਾਈ ਤਾਰਾ ਨੂੰ ਬੈਂਕਾਕ ਦੇ ਬਾਂਗ ਲਾਮੁੰਗ ਜ਼ਿਲ੍ਹੇ ਦੇ ਸੋਈ ਮਬਾਇਲੀਆ ਇਲਾਕੇ ‘ਚੋਂ ਇੱਕ ਪਾਕਿਸਤਾਨੀ ਨਾਗਰਿਕ ਦੇ ਘਰੋਂ ‘ਚੋਂ ਗਿ੍ਫਤਾਰ ਕੀਤਾ ਸੀ । ਉਦੋਂ ਤੋਂ ਹੀ ਭਾਰਤੀ ਅਧਿਕਾਰੀ ਤਾਰਾ ਨੂੰ ਭਾਰਤ ਲਿਆਉਣ ਲਈ ਰਸਮੀ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ‘ਚ ਲੱਗੇ ਹੋਏ ਸਨ ।

ਥਾਈਲੈਂਡ ਦੀ ਇਕ ਅਦਾਲਤ ਵੱਲੋਂ ਬੀਤੀ 7 ਜਨਵਰੀ ਨੂੰ ਉਸ ਦੀ ਭਾਰਤ ਦੀ ਹਵਾਲਗੀ ਦੇ ਆਦੇਸ਼ ਸੁਣਾਏ ਗਏ ਸਨ । ਭਾਈ ਤਾਰਾ ਨੂੰ ਥਾਈ ਸਰਕਾਰ ਵੱਲੋਂ ਭਾਰਤ ਨੂੰ ਸੌਪੇ ਜਾਣ ਵਿਰੁੱਧ ਅਮਰੀਕਾ ਦੀ ਸਿੱਖ ਸੰਸਥਾ “ਸਿੱਖ ਫਾਰ ਜਸਟਿਸ” ਨੇ ਥਾਈਲੈਡ ਦੇ ਉੱਚ ਪੱਧਰ ਦੇ ਵਕੀਲਾਂ ਰਾਹੀਂ ਥਾਈ ਅਦਾਲਤ ਵਿੱਚ ਪਹੁੰਚ ਕੀਤੀ ਸੀ। “ਸਿੱਖ ਫਾਰ ਜਸਟਿਸ” ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਇਸ ਮੰਤਵ ਲਈ ਵਿਸ਼ੇਸ਼ ਤੌਰ ‘ਤੇ ਥਾਈਲੈਂਡ ਪਹੁੰਚੇ ਸਨ। ਪਰ ਅਦਲਾਤ ਨੇ ਭਾਈ ਤਾਰਾ ਦੇ ਵਕੀਲਾਂ ਦੀਆਂ ਦਲੀਲਾਂ ਨੂੰ ਦਰਕਿਨਾਰ ਕਰਦਿਆਂ ਤਾਰਾ ਨੂੰ ਭਾਰਤ ਹਵਾਲੇ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ। ਪੰਜਾਬ ਪੁਲਿਸ ਵੱਲੋਂ ਸ. ਤਾਰਾ ਦੀ ਤੇਜ਼ੀ ਨਾਲ ਹਵਾਲਗੀ ਲਈ ਕੇਂਦਰੀ ਏਜੰਸੀਆਂ ਅਤੇ ਥਾਈਲੈਂਡ ਦੇ ਅਧਿਕਾਰੀਆਂ ਨਾਲ ਨਿਰੰਤਰ ਸੰਪਰਕ ਰੱਖਿਆ ਜਾ ਰਿਹਾ ਸੀ ਅਤੇ ਇਹ ਕਾਰਵਾਈ ਅੱਜ ਮੁਕੰਮਲ ਹੋਈ ।

ਪ੍ਰਸ਼ਾਸਕੀ ਕਾਰਵਾਈ ਮੁਕੰਮਲ ਹੋਣ ‘ਤੇ ਜਗਤਾਰ ਸਿੰਘ ਤਾਰਾ ਨੂੰ ਅੱਜ ਪੰਜਾਬ ਪੁਲਿਸ ਦੀ ਟੀਮ ਦੇ ਹਵਾਲੇ ਕਰ ਦਿੱਤਾ ਗਿਆ। ਬੁਲਾਰੇ ਨੇ ਦੱਸਿਆ ਕਿ ਸ. ਤਾਰਾ ਨੂੰ ਪੰਜਾਬ ਪੁਲਿਸ ਵੱਲੋਂ ਉਪਲਬਧ ਕਰਵਾਈ ਗਈ ਜਾਣਕਾਰੀ ਉਪਰੰਤ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਦਿਆਂ ਇਕ ਅਪ੍ਰੇਸ਼ਨ ਦੌਰਾਨ 5 ਜਨਵਰੀ ਨੂੰ ਥਾਈਲੈਂਡ ‘ਚ ਗਿ੍ਫ਼ਤਾਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਟੀਮ ਅੱਜ ਜਗਤਾਰ ਸਿੰਘ ਤਾਰਾ ਨੂੰ ਲੈ ਕੇ ਭਾਰਤੀ ਸਮੇਂ ਅਨੁਸਾਰ ਸ਼ਾਮ 7.30 ਵਜੇ ਅਤੇ ਥਾਈਲੈਂਡ ਦੇ ਸਮੇਂ ਅਨੁਸਾਰ ਰਾਤੀਂ 8.50 ਵਜੇ ਥਾਈਲੈਂਡ ਤੋਂ ਭਾਰਤ ਰਵਾਨਾ ਹੋਈ ਅਤੇ ਰਾਤੀਂ 12:05 ਵਜੇ ਮਿੰਟ ‘ਤੇ ਨਵੀਂ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰੀ।

ਇਸੇ ਦੌਰਾਨ ਪਟਿਆਲਾ ਦੇ ਐਸ. ਐਸ. ਪੀ. ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਸ. ਜਗਤਾਰ ਸਿੰਘ ਤਾਰਾ ਨੂੰ ਰੁਲਦਾ ਸਿੰਘ ਕੇਸ ‘ਚ ਪਟਿਆਲਾ ਦੀ ਸਮਰੱਥ ਅਦਾਲਤ ਵਿਚ ਪੇਸ਼ ਕਰ ਕੇ ਉਸ ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਚੰਡੀਗੜ੍ਹ ‘ਚ ਪੰਜਾਬ ਸਿਵਲ ਸਕੱਤਰੇਤ ਦੇ ਸਾਹਮਣੇ ਮਨੁੱਖੀ ਬੰਬ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ ।

ਇਸ ਸਬੰਧ ਵਿਚ ਪੁਲਿਸ ਜਗਤਾਰ ਸਿੰਘ ਤਾਰਾ, ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ 13 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਅਤੇ ਇਨ੍ਹਾਂ ਵਿਚ ਤਾਰਾ ਸਮੇਤ 9 ਲੋਕਾਂ ਦੀ ਗਿ੍ਫਤਾਰੀ ਹੋਈ ਸੀ ।

ਭਾਈ ਤਾਰਾ ਅਤੇ ਹੋਰ ਦੋਸ਼ੀ ਚੰਡੀਗੜ੍ਹ ਦੀ ਬੁੜੈਲ ‘ਚ ਬੰਦ ਸਨ, ਪਰ ਸਾਲ 2004 ਵਿਚ ਜੇਲ੍ਹ ‘ਚੋਂ ਸੁਰੰਗ ਪੁੱਟ ਕੇ ਸਾਲ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ ਨਾਲ ਫਰਾਰ ਹੋ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: