ਚੰਡੀਗੜ੍ਹ: ਪੰਜਾਬ ਪੁਲਸ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਉਸ ਸਮੇਂ ਫਿਰ ਵੱਡੀ ਸਫਲਤਾ ਮਿਲੀ ਜਦੋਂ ਨੂੰ ਸ਼ੁੱਕਰਵਾਰ ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਖਾੜਕੂ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਏਅਰਪੋਰਟ ਤੋਂ ਸਵੇਰ ਦੇ ਸਮੇਂ ਗ੍ਰਿਫਤਾਰ ਕਰ ਲਿਆ।
ਪੁਲਸ ਅਨੁਸਾਰ ਇਹ ਗ੍ਰਿਫਤਾਰੀ ਸਿੱਖ ਖਾੜਕੂਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਵਿੱਚ ਦੂਜੀ ਵੱਡੀ ਸਫਲਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਪੰਜਾਬ ਪੁਲਸ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਖਾੜਕੂ ਰਮਨਦੀਪ ਸਿੰਘ ਉਰਫ ਗੋਲਡੀ ਨੂੰ ਚੇਨਈ ਦੇ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਦੇ ਅਗਲੇ ਹੀ ਦਿਨ ਹੁਣ ਪੁਲਸ ਨੇ ਹਰਮਿੰਦਰ ਮਿੰਟੂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਅਨੁਸਾਰ ਹਰਮਿੰਦਰ ਸਿੰਘ ਮਿੰਟੂ ਕਈ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦਾ ਸੀ।